03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ’ਚ ‘ਐਸ.ਆਈ.ਆਰ.’ ਦੌਰਾਨ 100 ਫ਼ੀਸਦੀ ਡਿਜੀਟਲਾਈਜ਼ੇਸ਼ਨ ਮੁਕੰਮਲ-ਅਨੰਦਿਤਾ ਮਿਤਰਾ

ਚੰਡੀਗੜ੍ਹ, 2 ਅਗਸਤ (ਪ੍ਰੋ. ਅਵਤਾਰ ਸਿੰਘ) - ਘਰੋਂ-ਘਰੀਂ ਗਣਨਾ ਪ੍ਰਕਿਰਿਆ ਦੇ 39ਵੇਂ ਦਿਨ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਗਣਨਾ ਫਾਰਮਾਂ ਦੇ ਡਿਜੀਟਲਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਗਿਆ ਹੈ। ਮੁੱਖ ਚੋਣ ਅਫ਼ਸਰ ਅਨੰਦਿਤਾ ਮਿਤਰਾ ਨੇ ਇਸ ਸਫ਼ਲਤਾ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਲੈ ਕੇ ਬੂਥ ਲੈਵਲ ਅਧਿਕਾਰੀਆਂ ਤੱਕ ਸਮੂਹ ਚੋਣ ਅਮਲੇ ਦੀ ਸ਼ਲਾਘਾ ਕੀਤੀ ਹੈ । ਪੰਜਾਬ ਵਿਚ ਚੱਲ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਇਕੱਤਰ

Ad Position 21
No active advertisement
ਅਜੀਤ ਡੈਸਕ 03-08-2026

ਚੰਡੀਗੜ੍ਹ, 2 ਅਗਸਤ (ਪ੍ਰੋ. ਅਵਤਾਰ ਸਿੰਘ) - ਘਰੋਂ-ਘਰੀਂ ਗਣਨਾ ਪ੍ਰਕਿਰਿਆ ਦੇ 39ਵੇਂ ਦਿਨ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਗਣਨਾ ਫਾਰਮਾਂ ਦੇ ਡਿਜੀਟਲਾਈਜ਼ੇਸ਼ਨ ਦਾ ਕੰਮ ਮੁਕੰਮਲ ਹੋ ਗਿਆ ਹੈ। ਮੁੱਖ ਚੋਣ ਅਫ਼ਸਰ ਅਨੰਦਿਤਾ ਮਿਤਰਾ ਨੇ ਇਸ ਸਫ਼ਲਤਾ ਲਈ ਜ਼ਿਲ੍ਹਾ ਚੋਣ ਅਧਿਕਾਰੀਆਂ ਤੋਂ ਲੈ ਕੇ ਬੂਥ ਲੈਵਲ ਅਧਿਕਾਰੀਆਂ ਤੱਕ ਸਮੂਹ ਚੋਣ ਅਮਲੇ ਦੀ ਸ਼ਲਾਘਾ ਕੀਤੀ ਹੈ । ਪੰਜਾਬ ਵਿਚ ਚੱਲ ਰਹੀ ਵਿਸ਼ੇਸ਼ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਦੌਰਾਨ ਚੋਣ ਅਮਲੇ ਨੇ ਸੂਬੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿਚ ਘਰੋਂ-ਘਰੀਂ ਗਣਨਾ ਪੜਾਅ ਤਹਿਤ ਇਕੱਤਰ ਕੀਤੇ ਗਣਨਾ ਫਾਰਮਾਂ ਦੇ 100 ਫ਼ੀਸਦੀ ਡਿਜੀਟਲਾਈਜ਼ੇਸ਼ਨ ਦਾ ਕੰਮ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਹੀ ਮੁਕੰਮਲ ਕਰ ਲਿਆ ਹੈ। ਪੰਜਾਬ ਦੀ ਮੁੱਖ ਚੋਣ ਅਧਿਕਾਰੀ ਅਨੰਦਿਤਾ ਮਿਤਰਾ ਨੇ ਇਸ ਮਹੱਤਵਪੂਰਨ ਪ੍ਰਾਪਤੀ ’ਤੇ ਸਾਰੇ ਵਿਧਾਨ ਸਭਾ ਹਲਕਿਆਂ ਦੇ ਜ਼ਿਲ੍ਹਾ ਚੋਣ ਅਧਿਕਾਰੀਆਂ, ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਈ.ਆਰ.ਓਜ਼.), ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ (ਏ.ਈ.ਆਰ.ਓਜ਼.), ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਧਿਕਾਰੀਆਂ (ਬੀ.ਐਲ.ਓਜ਼.) ਦੇ ਯਤਨਾਂ ਦੀ ਸ਼ਲਾਘਾ ਕੀਤੀ । ਉਨ੍ਹਾਂ ਕਿਹਾ ਕਿ ਇੰਨੇ ਵੱਡੇ ਪੱਧਰ ’ਤੇ ਚੱਲ ਰਹੇ ਇਸ ਮਹੱਤਵਪੂਰਨ ਕਾਰਜ ਨੂੰ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਮੁਕੰਮਲ ਕਰਨਾ ਪੰਜਾਬ ਦੇ ਚੋਣ ਅਮਲੇ ਦੇ ਕਾਰਜ ਪ੍ਰਤੀ ਵਚਨਬੱਧਤਾ, ਮਿਹਨਤ ਅਤੇ ਸਮਰਪਣ ਭਾਵਨਾ ਨੂੰ ਦਰਸਾਉਂਦਾ ਹੈ । ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਚੋਣ ਅਮਲੇ ਵਲੋਂ ਦਿਖਾਈ ਗਈ ਤਨਦੇਹੀ ਤੇ ਸਾਂਝੇ ਯਤਨਾਂ ਸਦਕਾ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੀ ਪ੍ਰਕਿਰਿਆ ਨੂੰ ਸੁਚਾਰੂ ਅਤੇ ਸਮਾਂਬੱਧ ਢੰਗ ਨਾਲ ਅੱਗੇ ਵਧਾਉਣ ਵਿਚ ਮਦਦ ਮਿਲੇਗੀ। 

Ad Position 22
No active advertisement
ਪਿਛਲੀ ਖ਼ਬਰ ਹਰ ਦੂਜੇ ਸਾਲ ਜ਼ਿਆਦਾ ਗਰਮੀ ਪੈਣ ਨਾਲ ਵਧ ਰਹੀ ਹੈ ਬਿਜਲੀ ਦੀ ਮੰਗ ਅਗਲੀ ਖ਼ਬਰ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਤੋਂ
Ad Position 24
No active advertisement