02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਨੌਜਵਾਨਾਂ ’ਚ ਪ੍ਰਧਾਨ ਮੰਤਰੀ ਦੀ ਪ੍ਰਸਿੱਧੀ ਤੋਂ ਖ਼ਤਰਾ ਮਹਿਸੂਸ ਕਰਦੇ ਹਨ ਰਾਹੁਲ ਗਾਂਧੀ-ਗੋਇਲ

ਮੁੰਬਈ, 2 ਅਗਸਤ (ਪੀ.ਟੀ.ਆਈ.)-ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪਿਊਸ਼ ਗੋਇਲ ਨੇ ਐਤਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਨੌਜਵਾਨਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਧਦੀ ਪ੍ਰਸਿੱਧੀ ਤੋਂ ਖ਼ਤਰਾ ਮਹਿਸੂਸ ਕਰਦੇ ਹਨ, ਕਿਉਂਕਿ ਲੋਕ

Ad Position 21
No active advertisement
ਅਜੀਤ ਡੈਸਕ 03-08-2026

ਮੁੰਬਈ, 2 ਅਗਸਤ (ਪੀ.ਟੀ.ਆਈ.)-ਕੇਂਦਰੀ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਪਿਊਸ਼ ਗੋਇਲ ਨੇ ਐਤਵਾਰ ਨੂੰ ਕਿਹਾ ਕਿ ਰਾਹੁਲ ਗਾਂਧੀ ਨੌਜਵਾਨਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵਧਦੀ ਪ੍ਰਸਿੱਧੀ ਤੋਂ ਖ਼ਤਰਾ ਮਹਿਸੂਸ ਕਰਦੇ ਹਨ, ਕਿਉਂਕਿ ਲੋਕ ਸਭਾ ’ਚ ਵਿਰੋਧੀ ਧਿਰ ਦੇ ਆਗੂ ਆਪਣੇ-ਆਪ ਨੂੰ ‘ਯੁਵਾ ਆਗੂ’ ਸਮਝਦੇ ਸਨ ਪਰ ਹੁਣ ਨੌਜਵਾਨਾਂ ’ਚ ਉਹ ਪ੍ਰਸਿੱਧੀ ਨਹੀਂ ਮਾਣਦੇ। ਭਾਜਪਾ ਨੂੰ ਨੌਜਵਾਨ ਵੋਟਰਾਂ ਤੋਂ ਸਮਰਥਨ ਮਿਲ ਰਿਹਾ ਹੈ, ਇਹ ਦਾਅਵਾ ਕਰਦੇ ਹੋਏ, ਗੋਇਲ ਨੇ ਕਿਹਾ, “ਜੈਨਰੇਸ਼ਨ ਜ਼ੈੱਡ ਹਮੇਸ਼ਾ ਸਾਡੇ ਨਾਲ ਰਿਹਾ ਹੈ।”ਮੁੰਬਈ ਉੱਤਰੀ ਲੋਕ ਸਭਾ ਦੇ ਸੰਸਦ ਮੈਂਬਰ ਨੇ ਕਿਹਾ ਕਿ ਨੌਜਵਾਨ ਭਾਰਤ ਨੂੰ ਇੱਕ ਵਿਕਸਤ ਰਾਸ਼ਟਰ ਬਣਾਉਣ ਦੇ ਮੋਦੀ ਦੇ ਦ੍ਰਿਸ਼ਟੀਕੋਣ ਦਾ ਸਮਰਥਨ ਕਰਦੇ ਰਹਿਣਗੇ। ਉਨ੍ਹਾਂ ਨੇ ਮੋਦੀ ਨੂੰ ਦੁਨੀਆ ਦਾ ‘ਸਭ ਤੋਂ ਪ੍ਰਸਿੱਧ ਆਗੂ’ ਵੀ ਦੱਸਿਆ ਅਤੇ ਕਿਹਾ ਕਿ ਨੌਜਵਾਨਾਂ ਨਾਲ ਉਨ੍ਹਾਂ ਦਾ ਸੰਪਰਕ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਨ੍ਹਾਂ ਦੀ ਮੌਜੂਦਗੀ ਦੇਸ਼ ਦੇ ਵਿਕਾਸ ਨੂੰ ਤੇਜ਼ ਕਰਨ ’ਚ ਮਦਦ ਕਰੇਗੀ। ਗੋਇਲ ਨੇ ਪੱਤਰਕਾਰਾਂ ਨੂੰ ਕਿਹਾ, ‘ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਮੋਦੀ ਦੀ ਵੱਧਦੀ ਪ੍ਰਸਿੱਧੀ ਅਤੇ ਜਿਸ ਤਰੀਕੇ ਨਾਲ ਉਹ ਨੌਜਵਾਨਾਂ ਨਾਲ ਜੁੜ ਰਹੇ ਹਨ, ਉਸ ਤੋਂ ਖ਼ਤਰਾ ਮਹਿਸੂਸ ਕਰਦੇ ਹਨ। ਗਾਂਧੀ ਆਪਣੇ ਆਪ ਨੂੰ ਇਕ ਨੌਜਵਾਨ ਆਗੂ ਮੰਨਦੇ ਸਨ। ਇਹ ਸਾਬਤ ਹੋ ਗਿਆ ਹੈ ਕਿ ਉਹ ਹੁਣ ਪ੍ਰਧਾਨ ਮੰਤਰੀ ਮੋਦੀ ਜਿੰਨਾ ਮਸ਼ਹੂਰ ਨਹੀਂ ਰਹੇ।’ ਨਵੀਂ ਦਿੱਲੀ ਦੇ ਜੰਤਰ-ਮੰਤਰ ਵਿਖੇ ਨੌਜਵਾਨਾਂ ਦੇ ਵਿਰੋਧ ਪ੍ਰਦਰਸ਼ਨਾਂ, ਜਿਸ ਤੋਂ ਬਾਅਦ ਧਰਮਿੰਦਰ ਪ੍ਰਧਾਨ ਨੇ ਕੇਂਦਰੀ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ, ਬਾਰੇ ਸਵਾਲਾਂ ਦੇ ਜਵਾਬ ’ਚ ਗੋਇਲ ਨੇ ਪ੍ਰੀਖਿਆ ਪੇਪਰ ਲੀਕ ਮਾਮਲੇ ’ਤੇ ਕੇਂਦਰ ਸਰਕਾਰ ਦੇ ਰੁਖ਼ ਦਾ ਬਚਾਅ ਕੀਤਾ। ਉਨ੍ਹਾਂ ਕਿਹਾ ਕਿ ਮੋਦੀ ਦੀ ਅਗਵਾਈ ਹੇਠ ਸਰਕਾਰ ਨੇ ਸਖ਼ਤ ਕਾਨੂੰਨ ਬਣਾਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਦੀ ਅਗਵਾਈ ਵਾਲੀ ਯੂ.ਪੀ.ਏ. ਸਰਕਾਰ ਨੇ 2010-11 ’ਚ ਪ੍ਰੀਖਿਆ ਪੇਪਰ ਲੀਕ ’ਤੇ ਕਾਨੂੰਨ ਬਣਾਉਣ ਦੀ ਯੋਜਨਾ ਬਣਾਈ ਸੀ, ਪਰ ਇਸ ਨੂੰ ਪੇਸ਼ ਕਰਨ ਦੀ ਹਿੰਮਤ ਜੁਟਾਉਣ ’ਚ ਅਸਫਲ ਰਹੀ। ਗੋਇਲ ਨੇ ਕਿਹਾ ਕਿ ਮੋਦੀ ਦੀ ਅਗਵਾਈ ਵਾਲੀ ਐੱਨ.ਡੀ.ਏ. ਸਰਕਾਰ ਨੇ 2024 ਵਿੱਚ ਅਜਿਹਾ ਕਾਨੂੰਨ ਪੇਸ਼ ਕੀਤਾ ਅਤੇ ਬਾਅਦ ’ਚ ਸੋਧਾਂ ਰਾਹੀਂ ਇਸ ਨੂੰ ਮਜ਼ਬੂਤ ਕੀਤਾ।

Ad Position 22
No active advertisement
ਪਿਛਲੀ ਖ਼ਬਰ ਗਲਾਸਗੋ ’ਚ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਨਦੀਮ ਦੀ ਹੋ ਰਹੀ ਹੈ ਆਲੋਚਨਾ ਅਗਲੀ ਖ਼ਬਰ ਦਿੱਲੀ ’ਚ 2.9 ਤੀਬਰਤਾ ਵਾਲੇ ਭੁਚਾਲ ਦੇ ਝਟਕੇ
Ad Position 24
No active advertisement