02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਮੋਦੀ, ਸ਼ਾਹ ਤੇ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਐੱਫ.ਆਈ.ਆਰ. ਦਰਜ

ਰਾਂਚੀ, 2 ਅਗਸਤ (ਪੀ.ਟੀ.ਆਈ.)-ਝਾਰਖੰਡ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇੱਕ ਵਿਅਕਤੀ ਵਿਰੁੱਧ

Ad Position 21
No active advertisement
ਅਜੀਤ ਡੈਸਕ 03-08-2026

ਰਾਂਚੀ, 2 ਅਗਸਤ (ਪੀ.ਟੀ.ਆਈ.)-ਝਾਰਖੰਡ ਪੁਲਿਸ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੂੰ ਕਥਿਤ ਤੌਰ ‘ਤੇ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਇੱਕ ਵਿਅਕਤੀ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਹੈ। ਇੱਕ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਜਪਾ ਦੇ ਨਗਰੀ ਮੰਡਲ ਪ੍ਰਧਾਨ ਰਿਤੇਸ਼ ਰਾਜ ਮਹਤੋ ਦੀ ਸ਼ਿਕਾਇਤ ਦੇ ਆਧਾਰ ’ਤੇ ਸਨਿਚਰਵਾਰ ਨੂੰ ਰਾਂਚੀ ਜ਼ਿਲ੍ਹੇ ਦੇ ਨਗਰੀ ਪੁਲਿਸ ਥਾਣੇ ਵਿੱਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਨਗਰੀ ਪੁਲਿਸ ਥਾਣੇ ਦੇ ਇੰਚਾਰਜ ਅਭਿਸ਼ੇਕ ਰਾਏ ਨੇ  ਦੱਸਿਆ ਕਿ ਸ਼ਿਕਾਇਤ ਦੇ ਅਨੁਸਾਰ, ਉਸੇ ਥਾਣਾ ਖੇਤਰ ਦੇ ਸਹਿਰ ਪਿੰਡ ਦੇ ਰਹਿਣ ਵਾਲੇ ਅਲੀਮ ਅੰਸਾਰੀ ਨੇ ਸੋਸ਼ਲ ਮੀਡੀਆ ‘ਤੇ ਇੱਕ ਇਤਰਾਜ਼ਯੋਗ ਵੀਡੀਓ ਪੋਸਟ ਕੀਤਾ ਸੀ ਜਿਸ ਵਿੱਚ ਉਸਨੇ ਮੋਦੀ, ਸ਼ਾਹ ਅਤੇ ਯੋਗੀ ਆਦਿੱਤਿਆਨਾਥ ਵਿਰੁੱਧ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਸੀ ਅਤੇ ਉਨ੍ਹਾਂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਸੀ।ਅਧਿਕਾਰੀ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Ad Position 22
No active advertisement
ਪਿਛਲੀ ਖ਼ਬਰ ਬਸਪਾ ਨੇ ਅਨੁਸ਼ਾਸਨਹੀਣਤਾ ਕਾਰਨ ਅਸ਼ੋਕ ਸਿਧਾਰਥ ਤੇ ਰਣਧੀਰ ਸਿੰਘ ਬੈਨੀਵਾਲ ਨੂੰ ਪਾਰਟੀ ਤੋਂ ਕੱਢਿਆ ਅਗਲੀ ਖ਼ਬਰ ਕੇਰਲ ’ਚ ਮੀਂਹ ਕਾਰਨ ਅੱਠ ਲੋਕਾਂ ਦੀ ਮੌਤ
Ad Position 24
No active advertisement