ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਪੰਜਾਬ ਵਿਚ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕਾਂਗਰਸ ਨੇ ਸਰਕਾਰ ਨੂੰ ਸਦਨ ਦੇ ਅੰਦਰ ਅਤੇ ਬਾਹਰ ਜ਼ੋਰਦਾਰ ਤਰੀਕੇ ਨਾਲ ਘੇਰਿਆ। ਅੱਜ ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸ ਵਿਧਾਇਕਾਂ ਨੇ ਗਲਾਂ ’ਚ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਗੇਟ ਤੋਂ ਅੰਦਰ ਕੰਪਲੈਕਸ ਤੱਕ ਮਾਰਚ ਕੀਤਾ। ਉਨ੍ਹਾਂ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਪੇਪਰ ਲੀਕ ਮਾਮਲਿਆਂ ’ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ। ਕਾਂਗਰਸ ਵਿਧਾਇਕਾਂ ਨੇ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਪਹਿਲਾਂ ਵਿਧਾਨ ਸਭਾ ਕੰਪਲੈਕਸ ਦੇ ਬਾਹਰ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅਤੇ ਹੋਰਨਾਂ ਕਾਂਗਰਸੀ ਵਿਧਾਇਕਾਂ ਵਲੋਂ ਪੇਪਰ ਲੀਕ ਦੇ ਮੁੱਦੇ ’ਤੇ ਸਰਕਾਰ ਦੀ ਘੇਰਾਬੰਦੀ ਕੀਤੀ ਗਈ।

ਪ੍ਰਤਾਪ ਸਿੰਘ ਬਾਜਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਜੰਤਰ-ਮੰਤਰ ’ਤੇ ਵਿਦਿਆਰਥੀਆਂ ਦੇ ਧਰਨੇ ’ਚ ਪਹੁੰਚੇ ਹਨ ਅਤੇ ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਸਨ ਅਤੇ ਉਨ੍ਹਾਂ ਵਲੋਂ ਅਸਤੀਫ਼ਾ ਦੇ ਵੀ ਦਿੱਤਾ ਗਿਆ ਪਰ ਪੰਜਾਬ ’ਚ ਹੋਏ ਪੇਪਰ ਲੀਕ ਮਾਮਲਿਆਂ ’ਚ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਸੰਬੰਧਿਤ ਸਿੱਖਿਆ ਮੰਤਰੀ ਅਤੇ ਸਿਹਤ ਮੰਤਰੀ ਨੇ ਚੁੱਪੀ ਧਾਰ ਰੱਖੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹੋਏ ਪੇਪਰ ਲੀਕ ਦੇ ਮਾਮਲਿਆਂ ’ਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੂੰ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਇਸ ਮੌਕੇ ਵਿਰੋਧੀ ਧਿਰ ਨੇ ਸਿਹਤ ਵਿਭਾਗ ਨਾਲ ਜੁੜੇ ਮਸਲਿਆਂ ਨੂੰ ਵੀ ਉਠਾਇਆ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ। ਕਾਂਗਰਸ ਵਿਧਾਇਕਾਂ ਨੇ ਦੋਸ਼ ਲਗਾਇਆ ਕਿ ਸਰਕਾਰ ਸਿੱਖਿਆ ਅਤੇ ਸਿਹਤ ਵਰਗੇ ਅਹਿਮ ਖੇਤਰਾਂ ਵਿਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਕਾਂਗਰਸ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸਫੇਦ ਝੂਠ ਅਤੇ ਇਸ਼ਤਿਹਾਰਬਾਜ਼ੀ ਉੱਤੇ ਚੱਲ ਰਹੀ ਹੈ, ਜਦਕਿ ਆਪਣੀ ਹਰ ਨਾਕਾਮੀ ਅਤੇ ਅਸਫਲਤਾ ਸਾਹਮਣੇ ਆਉਣ ’ਤੇ ਇਹ ਸਾਫ ਮੁਕਰ ਜਾਂਦੀ ਹੈ ਪਰ ਕਾਂਗਰਸ ਇਸ ਸਰਕਾਰ ਦੇ ਦੋਹਰੇ ਚਿਹਰੇ ਨੂੰ ਪੰਜਾਬ ਦੇ ਲੋਕਾਂ ਸਾਹਮਣੇ ਲਿਆਉਣ ਲਈ ਵਿਧਾਨ ਸਭਾ ਦੇ ਅੰਦਰ ਤੇ ਬਾਹਰ ਆਪਣਾ ਸੰਘਰਸ਼ ਜਾਰੀ ਰੱਖੇਗੀ।
ਕਾਂਗਰਸੀ ਵਿਧਾਇਕਾਂ ਵਲੋਂ ਵਿਧਾਨ ਸਭਾ ਅੱਗੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਪ੍ਰਦਰਸ਼ਨ
ਚੰਡੀਗੜ੍ਹ, 3 ਅਗਸਤ (ਵਿਕਰਮਜੀਤ ਸਿੰਘ ਮਾਨ)-ਪੰਜਾਬ ਵਿਧਾਨ ਸਭਾ ਦੇ ਮੌਨਸੂਨ ਇਜਲਾਸ ਦੇ ਪਹਿਲੇ ਦਿਨ ਪੰਜਾਬ ਵਿਚ ਪੇਪਰ ਲੀਕ ਮਾਮਲਿਆਂ ਨੂੰ ਲੈ ਕੇ ਕਾਂਗਰਸ ਨੇ ਸਰਕਾਰ ਨੂੰ ਸਦਨ ਦੇ ਅੰਦਰ ਅਤੇ ਬਾਹਰ ਜ਼ੋਰਦਾਰ ਤਰੀਕੇ ਨਾਲ ਘੇਰਿਆ। ਅੱਜ ਪੰਜਾਬ ਵਿਧਾਨ ਸਭਾ ਦਾ ਇਜਲਾਸ ਸ਼ੁਰੂ ਹੋਣ ਤੋਂ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ’ਚ ਕਾਂਗਰਸ ਵਿਧਾਇਕਾਂ ਨੇ ਗਲਾਂ ’ਚ ਕਾਲੇ ਪਰਨੇ ਪਾ ਕੇ ਵਿਧਾਨ ਸਭਾ ਗੇਟ ਤੋਂ ਅੰਦਰ ਕੰਪਲੈਕਸ ਤੱਕ ਮਾਰਚ ਕੀਤਾ।
ਅਜੀਤ ਡੈਸਕ
04-08-2026