04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਮਹਿਲਾ ਪਹਿਲਵਾਨਾਂ ਵਲੋਂ ਲਗਾਏ ਜਿਨਸੀ ਸ਼ੋਸ਼ਣ ਮਾਮਲੇ ਸੰਬੰਧੀ ਦੋਸ਼ਾਂ ’ਚੋਂ ਬ੍ਰਿਜਭੂਸ਼ਣ ਸਿੰਘ ਬਰੀ

ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)-ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਮੁਲਜ਼ਮ ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਸਹਿ ਮੁਲਜ਼ਮ ਵਿਨੋਦ ਤੋਮਰ ਨੂੰ ਵੱਡੀ ਰਾਹਤ ਮਿਲੀ ਹੈ । ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 6 ਵਾਰੀ ਤੋਂ ਸੰਸਦ ਮੈਂਬਰ ਰਹੇ ਬ੍ਰਿਜਭੂਸ਼ਣ ਤੇ ਵਿਨੋਦ ਤੋਮਰ ਨੂੰ ਮਹਿਲਾ ਪਹਿਲਵਾਨਾਂ ਨਾਲ ਜੁੜੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ ।

Ad Position 21
No active advertisement
ਅਜੀਤ ਡੈਸਕ 04-08-2026


ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)-ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ’ਚ ਮੁਲਜ਼ਮ ਤੇ ਭਾਰਤੀ ਕੁਸ਼ਤੀ ਮਹਾਸੰਘ ਦੇ ਸਾਬਕਾ ਮੁਖੀ ਬ੍ਰਿਜਭੂਸ਼ਣ ਸ਼ਰਨ ਸਿੰਘ ਅਤੇ ਸਹਿ ਮੁਲਜ਼ਮ ਵਿਨੋਦ ਤੋਮਰ ਨੂੰ ਵੱਡੀ ਰਾਹਤ ਮਿਲੀ ਹੈ । ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ 6 ਵਾਰੀ ਤੋਂ ਸੰਸਦ ਮੈਂਬਰ ਰਹੇ ਬ੍ਰਿਜਭੂਸ਼ਣ ਤੇ ਵਿਨੋਦ ਤੋਮਰ ਨੂੰ ਮਹਿਲਾ ਪਹਿਲਵਾਨਾਂ ਨਾਲ ਜੁੜੇ ਜਿਨਸੀ ਸ਼ੋਸ਼ਣ ਦੇ ਮਾਮਲੇ ’ਚ ਬਰੀ ਕਰਨ ਦਾ ਫ਼ੈਸਲਾ ਸੁਣਾਇਆ ਹੈ । ਬ੍ਰਿਜਭੂਸ਼ਣ ਨੇ ਕੋਰਟ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ, ਜਦਕਿ ਦੂਜੇ ਪਾਸੇ ਬਜਰੰਗ ਪੂਨੀਆ ਅਤੇ ਮਹਿਲਾ ਪਹਿਲਵਾਨ ਵਿਨੇਸ਼ ਫੋਗਾਟ ਨੇ ਇਸ ਫ਼ੈਸਲੇ ਨੂੰ ਹਾਈ ਕੋਰਟ ਵਿਚ ਚੁਨੌਤੀ ਦੇਣ ਦੀ ਗੱਲ ਆਖੀ ਹੈ । ਬ੍ਰਿਜਭੂਸ਼ਣ ’ਤੇ ਲੱਗੇ ਦੋਸ਼ 10 ਸਾਲ ਪੁਰਾਣੇ ਸੀ ਅਤੇ ਪੀੜਤਾ ਦੇ ਬਿਆਨ ਵਿਚ ਵਿਰੋਧਾਭਾਸ ਪਾਇਆ ਗਿਆ । ਇਹ ਦੋਸ਼ ਜਿਸ ਘਟਨਾ ਸਥਲ ਨਾਲ ਜੁੜੇ ਸੀ,ਉਸ ਥਾਂ ਦੀ ਲੋਕੇਸ਼ਨ ਪੀੜਤਾ ਅਤੇ ਮੁਲਜ਼ਮ ਦੀ ਲੋਕੇਸ਼ਨ ਨਾਲ ਮੇਲ ਨਹੀਂ ਖਾਈ।ਨਾਬਾਲਗ ਪਹਿਲਵਾਨ ਨੇ ਆਪਣੇ ਦੋਸ਼ ਵਾਪਸ ਲੈ ਲਏ ਸੀ। ਇਸ ਤੋਂ ਇਲਾਵਾ 2 ਹੋਰ ਪਹਿਲਵਾਨਾਂ ਨੇ ਆਪਣੇ ਬਿਆਨ ਕੋਰਟ ਵਿਚ ਦਰਜ ਨਹੀਂ ਕਰਾਏ ਸੀ। ਕੋਰਟ ਦਾ ਫ਼ੈਸਲਾ ਆਉਣ ਤੋਂ ਬਾਅਦ ਭਾਜਪਾ ਆਗੂ ਬ੍ਰਿਜਭੂਸ਼ਣ ਸ਼ਰਨ ਸਿੰਘ ਨੇ ਕਿਹਾ ਕਿ ਜਿਸ ਦਿਨ ਉਨ੍ਹਾਂ ’ਤੇ ਦੋਸ਼ ਲੱਗਾ ਸੀ,ਉਸੀ ਸਮੇਂ ਉਨ੍ਹਾਂ ਆਖ ਦਿੱਤਾ ਸੀ ਕਿ ਜੇਕਰ ਦੋਸ਼ ਸਹੀ ਸਾਬਤ ਹੋਏ ਤਾਂ ਉਹ ਖ਼ੁਦ ਹੀ ਫਾਂਸੀ ਲਗਾ ਲੈਣਗੇ। ਉਨ੍ਹਾਂ ਕਿਹਾ ਕਿ ਕੋਰਟ ਨੇ ਅੱਜ ਉਨ੍ਹਾਂ ਨੂੰ ਬਰੀ ਕਰ ਦਿੱਤਾ ਹੈ ਅਤੇ ਉਹ ਕੋਰਟ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਨ ।
ਸ਼ੁਰੂ ਤੋਂ ਪੂਰਾ ਸਿਸਟਮ ਬ੍ਰਿਜਭੂਸ਼ਣ ਨੂੰ ਬਚਾਉਣ ’ਚ ਲੱਗਾ ਹੋਇਆ ਸੀ-ਵਿਨੇਸ਼ ਫੋਗਾਟ
ਬ੍ਰਿਜਭੂਸ਼ਣ ਨੂੰ ਬਰੀ ਕਰਨ ਦੇ ਕੋਰਟ ਦੇ ਫ਼ੈਸਲੇ ’ਤੇ ਦੁੱਖ ਜ਼ਾਹਿਰ ਕਰਦਿਆਂ ਪਹਿਲਵਾਨ ਵਿਨੇਸ਼ ਫੋਗਾਟ ਨੇ ਕਿਹਾ ਕਿ ਇਸ ਫ਼ੈਸਲੇ ਖ਼ਿਲਾਫ਼ ਹਾਈ ਕੋਰਟ ਵਿਚ ਅਪੀਲ ਕੀਤੀ ਜਾਵੇਗੀ। ਵਿਨੇਸ਼ ਫੋਗਾਟ ਨੇ ਸੋਸ਼ਲ ਮੀਡੀਆ ਮੰਚ ’ਤੇ ਲਿਖਿਆ ਕਿ ਪਹਿਲੇ ਦਿਨ ਤੋਂ ਹੀ ਸਾਰਾ ਸਿਸਟਮ ਬ੍ਰਿਜਭੂਸ਼ਣ ਨੂੰ ਬਚਾਉਣ ’ਚ ਲੱਗਾ ਹੋਇਆ ਸੀ। ਉਨ੍ਹਾਂ ਕਿਹਾ ਕਿ ਸੱਤਾ ਤੇ ਬਾਹੂ-ਬਲ ਦੇ ਦਮ ’ਤੇ ਬ੍ਰਿਜਭੂਸ਼ਣ ਨੇ ਕਈ ਲੜਕੀਆਂ ਨੂੰ ਡਰਾ ਧਮਕਾ ਕੇ ਉਨ੍ਹਾਂ ਦੇ ਨਾਂਅ ਵਾਪਸ ਕਰਵਾਏ। ਉਨ੍ਹਾਂ ਕਿਹਾ ਕਿ ਸੜਕਾਂ ’ਤੇ ਉੱਤਰਨ ਤੇ ਸੱਤਾਧਾਰੀ ਪਾਰਟੀ ਦੇ ਦਬੰਗ ਆਗੂ ਦੇ ਖ਼ਿਲਾਫ਼ ਐੱਫ਼.ਆਈ.ਆਰ. ਦਰਜ ਕਰਾਉਣ ਲਈ ਬੜੀ ਹਿੰਮਤ ਜੁਟਾਉਣੀ ਪਈ। ਉਨ੍ਹਾਂ ਕਿਹਾ ਕਿ ਸਾਨੂੰ ਇਸ ਗੱਲ ਦਾ ਦੁੱਖ ਹੈ ਕਿ ਕੋਰਟ ਨੇ ਬ੍ਰਿਜਭੂਸ਼ਣ ਸ਼ਰਨ ਸਿੰਘ ਨੂੰ ਮਹਿਲਾ ਪਹਿਲਵਾਨਾਂ ਦੁਆਰਾ ਲਗਾਏ ਗਏ ਜਿਨਸੀ ਸ਼ੋਸ਼ਣ ਦੇ ਮਾਮਲਿਆਂ ’ਚ ਦੋਸ਼ੀ ਨਹੀਂ ਮੰਨਿਆ। ਉਨ੍ਹਾਂ ਕਿਹਾ ਕਿ ਮਹਿਲਾ ਪਹਿਲਵਾਨਾਂ ਨੇ ਆਪਣੇ ਵਕੀਲਾਂ ਨੂੰ ਇਸ ਫ਼ੈਸਲੇ ਦੇ ਖ਼ਿਲਾਫ਼ ਅਪੀਲ ਕਰਨ ਦਾ ਨਿਰਦੇਸ਼ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਅਸੀਂ ਉਮੀਦ ਨਹੀਂ ਛੱਡੀ ਹੈ ਅਤੇ ਮਹਿਲਾ ਪਹਿਲਵਾਨ ਆਪਣੀ ਲੜਾਈ ਜਾਰੀ ਰੱਖਣਗੇ।

Ad Position 22
No active advertisement
ਪਿਛਲੀ ਖ਼ਬਰ ਭਾਜਪਾ ਨੂੰ ਬਿਹਾਰ ’ਚ ਵੱਡਾ ਝਟਕਾ ਅਗਲੀ ਖ਼ਬਰ ਕੇਂਦਰ ਨਾਲੋਂ ਪਹਿਲਾਂ ਹੀ 70 ਫ਼ੀਸਦੀ ਵੱਧ ਮਿਲ ਰਹੀਆਂ ਹਨ ਤਨਖਾਹਾਂ-ਪੰਜਾਬ ਸਰਕਾਰ
Ad Position 24
No active advertisement