04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਪ੍ਰਦਰਸ਼ਨ ਦੌਰਾਨ ਵਧੀਕੀਆਂ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ-ਸੁਪਰੀਮ ਕੋਰਟ

ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)-ਨੀਟ ਪੇਪਰ ਲੀਕ ਵਿਰੋਧ ਵਿਚ ਜੰਤਰ ਮੰਤਰ ਅਤੇ ਦੇਸ਼ ਦੇ ਹੋਰਨਾ ਹਿੱਸਿਆਂ ’ਚ ਹੋਏ ਪ੍ਰਦਰਸ਼ਨਾਂ ਦੇ ਦੌਰਾਨ ਵਿਦਿਆਰਥੀਆਂ ’ਤੇ ਪੁਲਿਸ ਕਾਰਵਾਈ ਨਾਲ ਸੰਬੰਧਿਤ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ । ਸੁਣਵਾਈ ਦੌਰਾਨ, ਚੀਫ਼ ਜਸਟਿਸ ਸੂਰਿਆ ਕਾਂਤ ਨੇ ਸਪੱਸ਼ਟ ਕੀਤਾ ਕਿ ਪੁਲਿਸ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ ਅਤੇ ਨਾ ਹੀ ਪ੍ਰਦਰਸ਼ਨਾਂ ਵਿਚ ਸ਼ਾਮਿਲ ਅਪਰਾਧਿਕ ਅਨਸਰਾਂ ਨੂੰ ਬਖ਼ਸ਼ਿਆ ਜਾਵੇਗਾ।

Ad Position 21
No active advertisement
ਅਜੀਤ ਡੈਸਕ 04-08-2026
ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)-ਨੀਟ ਪੇਪਰ ਲੀਕ ਵਿਰੋਧ ਵਿਚ ਜੰਤਰ ਮੰਤਰ ਅਤੇ ਦੇਸ਼ ਦੇ ਹੋਰਨਾ ਹਿੱਸਿਆਂ ’ਚ ਹੋਏ ਪ੍ਰਦਰਸ਼ਨਾਂ ਦੇ ਦੌਰਾਨ ਵਿਦਿਆਰਥੀਆਂ ’ਤੇ ਪੁਲਿਸ ਕਾਰਵਾਈ ਨਾਲ ਸੰਬੰਧਿਤ ਪਟੀਸ਼ਨਾਂ ’ਤੇ ਸੁਪਰੀਮ ਕੋਰਟ ਵਿਚ ਸੁਣਵਾਈ ਹੋਈ । ਸੁਣਵਾਈ ਦੌਰਾਨ, ਚੀਫ਼ ਜਸਟਿਸ ਸੂਰਿਆ ਕਾਂਤ ਨੇ ਸਪੱਸ਼ਟ ਕੀਤਾ ਕਿ ਪੁਲਿਸ ਵਧੀਕੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਏਗਾ ਅਤੇ ਨਾ ਹੀ ਪ੍ਰਦਰਸ਼ਨਾਂ ਵਿਚ ਸ਼ਾਮਿਲ ਅਪਰਾਧਿਕ ਅਨਸਰਾਂ ਨੂੰ ਬਖ਼ਸ਼ਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਕੋਈ ਗ਼ਲਤ ਫਹਿਮੀ ਨਹੀਂ ਹੋਣੀ ਚਾਹੀਦੀ ਕਿ ਵਧੀਕੀਆਂ ਕਰਨ ਵਾਲੇ ਪੁਲਿਸ ਅਧਿਕਾਰੀ ਨੂੰ ਬਖ਼ਸ਼ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਪ੍ਰਦਰਸ਼ਨਕਾਰੀਆਂ ਵਿਚ ਅਪਰਾਧਿਕ ਅਨਸਰਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾਵੇਗੀ। ਸੁਣਵਾਈ ਦੌਰਾਨ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਸਰਕਾਰ ਵਿਦਿਆਰਥੀਆਂ ਵਿਰੁੱਧ ਕਾਰਵਾਈ ਨਹੀਂ ਚਾਹੁੰਦੀ ਅਤੇ ਇਸ ਦਿਸ਼ਾ ਵਿਚ ਜ਼ਰੂਰੀ ਕਦਮ ਚੁੱਕੇ ਜਾਣਗੇ। ਹਾਲਾਂਕਿ, ਉਨ੍ਹਾਂ ਕਿਹਾ ਕਿ ਪ੍ਰਦਰਸ਼ਨਕਾਰੀਆਂ ਦੇ ਵਿਚਕਾਰ ਸ਼ਾਮਿਲ ਅਜਿਹੇ ਅਨਸਰਾਂ ਨੂੰ ਰਾਹਤ ਨਹੀਂ ਦਿੱਤੀ ਜਾ ਸਕਦੀ, ਜਿਨ੍ਹਾਂ ਦੇ ਖ਼ਿਲਾਫ਼ ਗੰਭੀਰ ਅਪਰਾਧਿਕ ਮਾਮਲੇ ਹਨ। ਸੁਣਵਾਈ ਦੌਰਾਨ ਐਡਵੋਕੇਟ ਐਮ. ਸਿੰਘਵੀ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਪਿਛਲੇ ਹੁਕਮ ’ਚ ਲਿਖੇ ਸ਼ਬਦ ‘ਅਪਰਾਧਿਕ ਇਤਿਹਾਸ’ ਦੇ ਸਪੱਸ਼ਟੀਕਰਨ ਦੀ ਲੋੜ ਹੈ। ਇਸ ਨੂੰ ਸਪੱਸ਼ਟ ਕਰਦਿਆਂ ਚੀਫ਼ ਜਸਟਿਸ ਨੇ ਕਿਹਾ ਕਿ ਇਹ ਸਿਰਫ਼ ਉਨ੍ਹਾਂ ਲੋਕਾਂ ਦਾ ਹਵਾਲਾ ਦਿੰਦਾ ਹੈ, ਜਿਨ੍ਹਾਂ ਵਿਰੁੱਧ ਕਤਲ ਵਰਗੇ ਗੰਭੀਰ ਦੋਸ਼ ਹਨ ।
Ad Position 22
No active advertisement
ਪਿਛਲੀ ਖ਼ਬਰ ਇਜਲਾਸ ਦੇ ਪਹਿਲੇ ਦਿਨ ਸਦਨ ’ਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਅਗਲੀ ਖ਼ਬਰ ਰੇਲਵੇ ਵਿਭਾਗ ਵਲੋਂ ਬਣਾਏ ਗਏ ਅੰਡਰ ਬ੍ਰਿਜਾਂ ’ਚ ਭਰਿਆ ਬਰਸਾਤੀ ਪਾਣੀ, ਰਸਤਾ ਹੋਇਆ ਬੰਦ
Ad Position 24
No active advertisement