04-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਸ੍ਰੀ ਮੁਕਤਸਰ ਸਾਹਿਬ ’ਚ ਲੱਗੇ ‘ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ’ ਤੇ ਹੋਰ ਪੋਸਟਰ

ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਰਣਜੀਤ ਸਿੰਘ ਢਿੱਲੋਂ)-ਹਰ ਬੂਥ, ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਅੱਜ ਰਾਜਾ ਵੜਿੰਗ ਦੇ ਜੱਦੀ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦੌਰੇ ਤੋਂ ਪਹਿਲਾਂ ਸ਼ਹਿਰ ਵਿਚ ਕੰਧਾਂ ਅਤੇ ਹੋਰ ਥਾਵਾਂ ’ਤੇ ਲੱਗੇ ਪੋਸਟਰ ਚਰਚਾ ਦਾ ਵਿਸ਼ਾ ਬਣ ਗਏ। ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਕੰਧਾਂ ’ਤੇ ਬੀਤੀ ਰਾਤ ਹੀ ਕਈ ਥਾਵਾਂ ’ਤੇ ਪੋਸਟਰ ਲਗਾ ਦਿੱਤੇ ਗਏ ਸਨ ਅਤੇ ਕੁਝ ਪੋਸਟਰ ਅੱਜ ਦਿਨ ਸਮੇਂ ਲੱਗੇ ਵਿਖਾਈ ਦਿੱਤੇ, ਜਿਸ ਵਿਚ ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ ਅਤੇ ਰਾਹੁਲ ਗਾਂਧੀ ਜੀ ਸੁਣੋ ਪੰਜਾਬੀਆਂ ਦੀ ਪੁਕਾਰ, ਲਿਆਓ ਚੰਨੀ ਬਣਾਈਏ ਕਾਂਗਰਸ ਸਰਕਾਰ ਆਦਿ ਪੋਸਟਰ ਸ਼ਹਿਰ ਦੀਆਂ ਕੰਧਾਂ ਅਤੇ ਹੋਰ ਥਾਵਾਂ ’ਤੇ ਚਿਪਕਾਏ ਗਏ ਸਨ ।

Ad Position 21
No active advertisement
ਅਜੀਤ ਡੈਸਕ 04-08-2026
ਸ੍ਰੀ ਮੁਕਤਸਰ ਸਾਹਿਬ, 3 ਅਗਸਤ (ਰਣਜੀਤ ਸਿੰਘ ਢਿੱਲੋਂ)-ਹਰ ਬੂਥ, ਕਾਂਗਰਸ ਮਜ਼ਬੂਤ ਮੁਹਿੰਮ ਤਹਿਤ ਅੱਜ ਰਾਜਾ ਵੜਿੰਗ ਦੇ ਜੱਦੀ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਵਿਖੇ ਪੰਜਾਬ ਪ੍ਰਦੇਸ਼ ਕਾਂਗਰਸ ਮਾਮਲਿਆਂ ਦੇ ਇੰਚਾਰਜ ਸ੍ਰੀ ਭੁਪੇਸ਼ ਬਘੇਲ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਦੌਰੇ ਤੋਂ ਪਹਿਲਾਂ ਸ਼ਹਿਰ ਵਿਚ ਕੰਧਾਂ ਅਤੇ ਹੋਰ ਥਾਵਾਂ ’ਤੇ ਲੱਗੇ ਪੋਸਟਰ ਚਰਚਾ ਦਾ ਵਿਸ਼ਾ ਬਣ ਗਏ। ਸ਼ਹਿਰ ਦੇ ਵੱਖ-ਵੱਖ ਚੌਂਕਾਂ ਅਤੇ ਕੰਧਾਂ ’ਤੇ ਬੀਤੀ ਰਾਤ ਹੀ ਕਈ ਥਾਵਾਂ ’ਤੇ ਪੋਸਟਰ ਲਗਾ ਦਿੱਤੇ ਗਏ ਸਨ ਅਤੇ ਕੁਝ ਪੋਸਟਰ ਅੱਜ ਦਿਨ ਸਮੇਂ ਲੱਗੇ ਵਿਖਾਈ ਦਿੱਤੇ, ਜਿਸ ਵਿਚ ਰਾਜਾ-ਬਘੇਲ ਹਟਾਓ ਕਾਂਗਰਸ ਬਚਾਓ ਅਤੇ ਰਾਹੁਲ ਗਾਂਧੀ ਜੀ ਸੁਣੋ ਪੰਜਾਬੀਆਂ ਦੀ ਪੁਕਾਰ, ਲਿਆਓ ਚੰਨੀ ਬਣਾਈਏ ਕਾਂਗਰਸ ਸਰਕਾਰ ਆਦਿ ਪੋਸਟਰ ਸ਼ਹਿਰ ਦੀਆਂ ਕੰਧਾਂ ਅਤੇ ਹੋਰ ਥਾਵਾਂ ’ਤੇ ਚਿਪਕਾਏ ਗਏ ਸਨ । ਇਹ ਪੋਸਟਰ ਚੰਨੀ ਸਮਰਥਕਾਂ ਵਲੋਂ ਲਗਾਏ ਗਏ ਸਨ, ਜਦਕਿ ਰਾਜਾ ਵੜਿੰਗ ਦੇ ਸਮਰਥਕਾਂ ਵਲੋਂ ਸ੍ਰੀ ਭੁਪੇਸ਼ ਬਘੇਲ ਅਤੇ ਰਾਜਾ ਵੜਿੰਗ ਦੀ ਆਮਦ ’ਤੇ ਸਵਾਗਤੀ ਹੋਰਡਿੰਗ ਬੋਰਡ ਵੱਖ-ਵੱਖ ਥਾਵਾਂ ’ਤੇ ਲਗਾਏ ਗਏ ਸਨ। ਪਤਾ ਲੱਗਿਆ ਹੈ ਕਿ ਜਦੋਂ ਇਕ ਨੌਜਵਾਨ ਰਾਜਾ-ਬਘੇਲ ਹਟਾਓ, ਕਾਂਗਰਸ ਬਚਾਓ ਦੇ ਪੋਸਟਰ ਲਗਾ ਰਿਹਾ ਸੀ ਤਾਂ ਇਸ ਦੌਰਾਨ ਹੀ ਰਾਜਾ ਵੜਿੰਗ ਸਮਰਥਕ ਉਥੇ ਪਹੁੰਚ ਗਏ ਅਤੇ ਉਸ ਦੀ ਕੁੱਟਮਾਰ ਕਰਨ ਦੀ ਸੂਚਨਾ ਮਿਲੀ ਹੈ। ਸ਼ਹਿਰ ਦੀਆਂ ਕੰਧਾਂ ਤੋਂ ਬਾਅਦ ਇਹ ਪੋਸਟਰ ਹਟਾਏ ਜਾਣ ਦਾ ਵੀ ਪਤਾ ਲੱਗਿਆ ਹੈ। ਇਸ ਸੰਬੰਧੀ ਜਦੋਂ ਪਰਮਜੀਤ ਸਿੰਘ ਬਿੱਲੂ ਸਿੱਧੂ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਾਡਾ ਕਿਸੇ ਨਾਲ ਵੈਰ ਵਿਰੋਧ ਨਹੀਂ ਹੈ, ਅਸੀਂ ਚਾਹੁੰਦੇ ਹਾਂ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਆਵੇ ਅਤੇ ਲੋਕਾਂ ਦੀ ਆਵਾਜ਼ ਵੀ ਇਹ ਹੈ ਕਿ ਜੇਕਰ ਸੂਬੇ ਵਿਚ ਕਾਂਗਰਸ ਸਰਕਾਰ ਲਿਆਉਣੀ ਹੈ ਤਾਂ ਚਰਨਜੀਤ ਸਿੰਘ ਚੰਨੀ ਨੂੰ ਪ੍ਰਧਾਨਗੀ ਦੀ ਵਾਗਡੋਰ ਦਿੱਤੀ ਜਾਵੇ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਫ਼ੈਸਲੇ ਨੇ ਪੰਜਾਬ ਸਰਕਾਰ ਦੀ ਆਰਥਿਕ ਹਾਲਤ ’ਤੇ ਖੜ੍ਹੇ ਕੀਤੇ ਵੱਡੇ ਸਵਾਲ-ਰਾਣਾ ਅਗਲੀ ਖ਼ਬਰ ਵਟਸਐਪ ਵਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ
Ad Position 24
No active advertisement