05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਸੰਬੰਧੀ ਬਿੱਲ ਰਾਜ ਸਭਾ ’ਚ ਪਾਸ

ਰਾਜ ਸਭਾ ’ਚ ਹੰਗਾਮੇ ਦਰਮਿਆਨ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ (ਸੋਧ) ਬਿੱਲ 2026 ਪਾਸ ਕਰ ਦਿੱਤਾ ਗਿਆ। ਇਹ ਬਿੱਲ ਲੋਕ ਸਭਾ ’ਚ 31 ਜੁਲਾਈ ਨੂੰ ਪਾਸ ਕੀਤਾ ਜਾ ਚੁੱਕਾ ਹੈ। ਉਪਰਲੇ ਸਦਨ ’ਚ ਬਿੱਲ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਪੇਸ਼ ਕੀਤਾ। ਵਿਰੋਧੀ ਧਿਰਾਂ ਨੇ ਹੰਗਾਮੇ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਦਨ ’ਚ ਹਾਜ਼ਰ ਹੋਣਾ ਚਾਹੀਦਾ ਹੈ, ਕਿਉਂਕਿ ਇਹ ਬਿੱਲ ਉਨ੍ਹਾਂ ਦੇ ਵਿਭਾਗ ਨਾਲ ਸੰਬੰਧਿਤ ਹੈ। ਬਿੱਲ ’ਤੇ ਚਰਚਾ ਦੇ ਬਾਅਦ ਉਪਰਲੇ ਸਦਨ ’ਚ ਇਸ ਨੂੰ ਪਾਸ ਕਰ ਦਿੱਤਾ ਗਿਆ। ਕੇਂਦਰੀ ਮੰਤਰੀ ਨਿਤਿਆਨੰਦ ਰਾਏ ਨੇ ਸਦਨ ’ਚ ਦੱਸਿਆ ਕਿ ਇਸ ਕਾਨੂੰਨ ਦਾ ਉਦੇਸ਼ ਦੇਸ਼

Ad Position 21
No active advertisement
ਅਜੀਤ ਡੈਸਕ 05-08-2026

ਰਾਜ ਸਭਾ ’ਚ ਹੰਗਾਮੇ ਦਰਮਿਆਨ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ (ਸੋਧ) ਬਿੱਲ 2026 ਪਾਸ ਕਰ ਦਿੱਤਾ ਗਿਆ। ਇਹ ਬਿੱਲ ਲੋਕ ਸਭਾ ’ਚ 31 ਜੁਲਾਈ ਨੂੰ ਪਾਸ ਕੀਤਾ ਜਾ ਚੁੱਕਾ ਹੈ। ਉਪਰਲੇ ਸਦਨ ’ਚ ਬਿੱਲ ਕੇਂਦਰੀ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਨੇ ਪੇਸ਼ ਕੀਤਾ। ਵਿਰੋਧੀ ਧਿਰਾਂ ਨੇ ਹੰਗਾਮੇ ਦੌਰਾਨ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਸਦਨ ’ਚ ਹਾਜ਼ਰ ਹੋਣਾ ਚਾਹੀਦਾ ਹੈ, ਕਿਉਂਕਿ ਇਹ ਬਿੱਲ ਉਨ੍ਹਾਂ ਦੇ ਵਿਭਾਗ ਨਾਲ ਸੰਬੰਧਿਤ ਹੈ। ਬਿੱਲ ’ਤੇ ਚਰਚਾ ਦੇ ਬਾਅਦ ਉਪਰਲੇ ਸਦਨ ’ਚ ਇਸ ਨੂੰ ਪਾਸ ਕਰ ਦਿੱਤਾ ਗਿਆ। ਕੇਂਦਰੀ ਮੰਤਰੀ ਨਿਤਿਆਨੰਦ ਰਾਏ ਨੇ ਸਦਨ ’ਚ ਦੱਸਿਆ ਕਿ ਇਸ ਕਾਨੂੰਨ ਦਾ ਉਦੇਸ਼ ਦੇਸ਼ ਭਰ ’ਚ ਜਨਮ ਅਤੇ ਮੌਤ ਦੀ ਰਜਿਸਟ੍ਰੇਸ਼ਨ ਨੂੰ ਯਕੀਨੀ ਬਣਾਉਣਾ ਹੈ। ਸਰਕਾਰ ਵਲੋਂ ਸਪਸ਼ਟ ਕੀਤਾ ਗਿਆ ਕਿ ਇਕ ਸਾਲ ਤੱਕ ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ ਦੀ ਮੌਜੂਦਾ ਵਿਵਸਥਾ ’ਚ ਕੋਈ ਬਦਲਾਅ ਨਹੀਂ ਕੀਤਾ ਗਿਆ। ਇਸ ਸਾਲ ਤੋਂ ਦੋ ਸਾਲ ਦੇ ਅੰਦਰ ਰਜਿਸਟ੍ਰੇਸ਼ਨ ਕਰਵਾਉਣ ਲਈ ਜ਼ਿਲ੍ਹਾ ਮੈਜਿਸਟ੍ਰੇਟ, ਐਸ.ਡੀ.ਐਮ. ਜਾਂ ਉਸ ਵਲੋਂ ਨਿਯੁਕਤ ਕਿਸੇ ਅਧਿਕਾਰੀ ਦੀ ਪ੍ਰਵਾਨਗੀ ਜ਼ਰੂਰੀ ਹੋਵੇਗੀ। ਦੋ ਸਾਲ ਤੋਂ ਵੱਧ ਸਮੇਂ ਦੀ ਦੇਰੀ ਹੋਣ ’ਤੇ ਹੁਣ ਫਸਟ ਕਲਾਸ ਜੁਡੀਸ਼ੀਅਲ ਮੈਜਿਸਟ੍ਰੇਟ ਦੀ ਪ੍ਰਵਾਨਗੀ ਤੋਂ ਬਾਅਦ ਹੀ ਰਜਿਸਟ੍ਰੇਸ਼ਨ ਕੀਤੀ ਜਾਵੇਗੀ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਵਿਧਾਨ ਸਭਾ ਵਲੋਂ ਈ-20 ਪੈਟਰੋਲ ਦੀ ਲਾਜ਼ਮੀ ਸਪਲਾਈ ਵਿਰੁੱਧ ਮਤਾ ਪਾਸ ਅਗਲੀ ਖ਼ਬਰ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਬੁਰਜ ਹਸਨ ਵਿਖੇ ਨਾਜਾਇਜ਼ ਮਾਈਨਿੰਗ ਨਸ਼ਰ ਕਰਨ ਦੀ ਕੋਸ਼ਿਸ਼ ਫ਼ਲਾਪ ਪੁਲਿਸ ਨੇ ਜ...
Ad Position 24
No active advertisement