05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਾਂਗਰਸੀ ਵਿਧਾਇਕਾਂ ਵਲੋਂ ਮੁੱਖ ਮੰਤਰੀ ਦੇ ਬਾਈਕਾਟ ਲਈ ਪ੍ਰਦਰਸ਼ਨ

ਵਿਕਰਮਜੀਤ ਸਿੰਘ ਮਾਨ ਚੰਡੀਗੜ੍ਹ, 4 ਅਗਸਤ-ਪੰਜਾਬ ਵਿਧਾਨ ਸਭਾ ਵਿਚ ਸ਼ੁਰੂ ਹੋਏ ਮਾਨਸੂਨ ਇਜਲਾਸ ਦੇ ਦੂਜੇ ਦਿਨ ਕਾਂਗਰਸ ਵਿਧਾਇਕਾਂ ਵਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਵਿਧਾਨ ਸਭਾ ਕੰਪਲੈਕਸ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੇ ਬਾਈਕਾਟ ਲਈ ਪ੍ਰਦਰਸ਼ਨ ਕੀਤਾ

Ad Position 21
No active advertisement
ਅਜੀਤ ਡੈਸਕ 05-08-2026

ਵਿਕਰਮਜੀਤ ਸਿੰਘ ਮਾਨ
ਚੰਡੀਗੜ੍ਹ, 4 ਅਗਸਤ-ਪੰਜਾਬ ਵਿਧਾਨ ਸਭਾ ਵਿਚ ਸ਼ੁਰੂ ਹੋਏ ਮਾਨਸੂਨ ਇਜਲਾਸ ਦੇ ਦੂਜੇ ਦਿਨ ਕਾਂਗਰਸ ਵਿਧਾਇਕਾਂ ਵਲੋਂ ਅੱਜ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ਵਿਚ ਵਿਧਾਨ ਸਭਾ ਕੰਪਲੈਕਸ ਅੰਦਰ ਮੁੱਖ ਮੰਤਰੀ ਭਗਵੰਤ ਮਾਨ ਦੇ ਬਾਈਕਾਟ ਲਈ ਪ੍ਰਦਰਸ਼ਨ ਕੀਤਾ ਗਿਆ । ਕਾਂਗਰਸ ਵਿਧਾਇਕ ਹੱਥਾਂ ਵਿਚ ਮੁੱਖ ਮੰਤਰੀ ਮਾਨ ਖਿਲਾਫ ਨਾਅਰੇ ਵਾਲੀਆਂ ਤਖ਼ਤੀਆਂ ਲੈ ਕੇ ਵਿਧਾਨ ਸਭਾ ਅੰਦਰ ਦਾਖਲ ਹੋਏ ਅਤੇ ਨਾਅਰੇਬਾਜ਼ੀ ਕਰਦੇ ਹੋਏ ਵਿਧਾਨ ਸਭਾ ਗੈਲਰੀ ਵਿਚ ਜਾ ਪੁੱਜੇ ਤੇ ਨਾਅਰੇ ਲਗਾਏ । ਇਸ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਬੀਤੇ ਕੱਲ੍ਹ ਸਦਨ ਦੇ ਅੰਦਰ ਉਨ੍ਹਾਂ ਵਲੋਂ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਪੁੱਛਿਆ ਗਿਆ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਜੋ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੈ ਕੇ ਹੁਕਮ ਦਿੱਤੇ ਹਨ ਕਿ ਉਸ ਵੱਲ ਮੂੰਹ ਨਾ ਕੀਤਾ ਜਾਵੇ ਤੇ ਨਾ ਉਸ ਨੂੰ ਮੂੰਹ ਲਾਇਆ ਜਾਵੇ ਇਸ ਬਾਰੇ ਸਪੀਕਰ ਦਾ ਕੀ ਸਟੈਂਡ ਹੈ, ਤਾਂ ਸਪੀਕਰ ਵਲੋਂ ਕਿਹਾ ਗਿਆ ਕਿ ਸੰਗਤ ਗੁਰੂ ਤੋਂ ਵੀ ਉੱਪਰ ਹੁੰਦੀ ਹੈ ਅਤੇ ਅਸੀਂ ਸੰਗਤ ਦੀ ਭਾਵਨਾ ਅਨੁਸਾਰ ਕੰਮ ਕਰ ਰਹੇ ਹਾਂ, ਪਰ ਇਸ ਗੱਲ ਬਾਰੇ ਜਦੋਂ ਕਾਂਗਰਸ ਵਲੋਂ ਸਿੱਖ ਵਿਦਵਾਨਾਂ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸਿੱਖ ਸੰਗਤ ਉਹ ਹੁੰਦੀ ਹੈ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਬੈਠੀ ਹੋਵੇ, ਪਰ ਸਪੀਕਰ ਵਲੋਂ ਆਪਣੇ ਵਿਧਾਇਕਾਂ ਦੇ ਇਕੱਠ ਨੂੰ ਸੰਗਤ ਦੱਸ ਕੇ ਜੋ ਕਿਹਾ ਹੈ ਉਹ ਸਿੱਧੇ ਤੌਰ ’ਤੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਨੂੰ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਸਪੀਕਰ ਜੋ ਕਿ ਅੰਮ੍ਰਿਤਧਾਰੀ ਸਿੱਖ ਹਨ ਉਨ੍ਹਾਂ ਨੂੰ ਸਿੱਖ ਪ੍ਰੰਪਰਾਵਾਂ ’ਤੇ ਪਹਿਰਾ ਦਿੰਦੇ ਹੋਏ ਅਜਿਹਾ ਨਹੀਂ ਕਰਨਾ ਚਾਹੀਦਾ ਸੀ। ਸ. ਬਾਜਵਾ ਨੇ ਕਿਹਾ ਕਿ ਇਸ ਦੇ ਇਲਾਵਾ ਕਾਂਗਰਸ ਪਾਰਟੀ ਦੇ ਸਮੂਹ ਵਿਧਾਇਕਾਂ ਵਲੋਂ ਇਕਜੁੱਟ ਹੋ ਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਅਸਤੀਫੇ ਦੀ ਮੰਗ ਕੀਤੀ ਗਈ ਹੈ ਅਤੇ ਇਹ ਮੰਗ ਅੱਗੇ ਵੀ ਜਾਰੀ ਰਹੇਗੀ । ਬਾਜਵਾ ਨੇ ਕਿਹਾ ਕਿ ਅਦਾਲਤ ਵਲੋਂ ਜੋ ਪੰਜਾਬ ਦੇ ਮੁਲਾਜ਼ਮਾਂ ਦੇ ਡੀ.ਏ. ਨੂੰ ਲੈ ਕੇ ਹੁਕਮ ਜਾਰੀ ਕੀਤੇ ਗਏ ਹਨ ਸਰਕਾਰ ਹੁਣ ਉਨ੍ਹਾਂ ਹੁਕਮਾਂ ਖ਼ਿਲਾਫ਼ ਸੁਪਰੀਮ ਕੋਰਟ ਜਾਣ ਦੀ ਬਜਾਏ ਮੁਲਾਜ਼ਮਾਂ ਦੇ ਹੱਕ ਅਦਾ ਕਰੇ । ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਹਰ ਵਰਗ, ਮੁਲਾਜ਼ਮ ਤੇ ਕਾਮੇ ਆਪਣੇ ਹੱਕਾਂ ਲਈ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ਰਹੇ ਹਨ ਪਰ ਸਰਕਾਰ ਤਾਨਾਸ਼ਾਹੀ ਵਾਲਾ ਰਵੱਈਆ ਅਪਣਾ ਰਹੀ ਹੈ ਜਿਸ ਨੂੰ ਪੰਜਾਬ ਕਦੇ ਬਰਦਾਸ਼ਤ ਨਹੀਂ ਕਰੇਗਾ। 

 

Ad Position 22
No active advertisement
ਅਗਲੀ ਖ਼ਬਰ ਐਨ.ਡੀ.ਏ ਦੀ ‘ਮੰਗਲ ਮਿਲਨ’ ਬੈਠਕ ’ਚ ਰੁਜ਼ਗਾਰ ਤੇ ਖੇਡਾਂ ’ਚ ਪ੍ਰਾਪਤੀਆਂ ’ਤੇ ਚਰਚਾ
Ad Position 24
No active advertisement