06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-08-2026

ਰੈਪੋ ਦਰ 5.25% ’ਤੇ ਬਰਕਰਾਰ

ਮੁੰਬਈ, 5 ਅਗਸਤ (ਏਜੰਸੀ)-ਪੱਛਮੀ ਏਸ਼ੀਆ ਦੇ ਸੰਕਟ ਕਾਰਨ ਊਰਜਾ ਕੀਮਤਾਂ ਵਿਚ ਆ ਰਹੀਆਂ ਰੁਕਾਵਟਾਂ ਦੇ ਪ੍ਰਭਾਵ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਆਪਣੀਆਂ ਮੁੱਖ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਚਾ

Ad Position 21
No active advertisement
ਅਜੀਤ ਡੈਸਕ 06-08-2026


ਮੁੰਬਈ, 5 ਅਗਸਤ (ਏਜੰਸੀ)-ਪੱਛਮੀ ਏਸ਼ੀਆ ਦੇ ਸੰਕਟ ਕਾਰਨ ਊਰਜਾ ਕੀਮਤਾਂ ਵਿਚ ਆ ਰਹੀਆਂ ਰੁਕਾਵਟਾਂ ਦੇ ਪ੍ਰਭਾਵ ਨੂੰ ਧਿਆਨ ਵਿਚ ਰੱਖਦਿਆਂ ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ) ਨੇ ਬੁੱਧਵਾਰ ਨੂੰ ਲਗਾਤਾਰ ਤੀਜੀ ਵਾਰ ਆਪਣੀਆਂ ਮੁੱਖ ਵਿਆਜ ਦਰਾਂ ਵਿਚ ਕੋਈ ਬਦਲਾਅ ਨਹੀਂ ਕੀਤਾ ਹੈ। ਚਾਲੂ ਵਿੱਤੀ ਵਰ੍ਹੇ ਦੀ ਤੀਜੀ ਦੋ-ਮਹੀਨਾਵਾਰ ਮੁਦਰਾ ਨੀਤੀ ਦਾ ਐਲਾਨ ਕਰਦਿਆਂ ਆਰ.ਬੀ.ਆਈ ਦੇ ਗਵਰਨਰ ਸੰਜੇ ਮਲਹੋਤਰਾ ਨੇ ਦੱਸਿਆ ਕਿ ਮੁਦਰਾ ਨੀਤੀ ਕਮੇਟੀ ਨੇ ਸਰਬਸੰਮਤੀ ਨਾਲ ਰੈਪੋ ਰੇਟ ਨੂੰ 5.25 ਫ਼ੀਸਦੀ ’ਤੇ ਬਰਕਰਾਰ ਰੱਖਣ ਦਾ ਫ਼ੈਸਲਾ ਕੀਤਾ ਹੈ। ਇਹ ਫ਼ੈਸਲਾ ਅਜਿਹੇ ਸਮੇਂ ਆਇਆ ਹੈ ਜਦੋਂ ਜੂਨ ਵਿੱਚ ਉਪਭੋਗਤਾ ਮੁੱਲ ਸੂਚਕਾਂਕ (ਸੀ.ਪੀ.ਆਈ) ’ਤੇ ਆਧਾਰਿਤ ਪ੍ਰਚੂਨ ਮਹਿੰਗਾਈ ਦਰ ਆਰ.ਬੀ.ਆਈ ਦੇ 4 ਫ਼ੀਸਦੀ ਦੇ ਟੀਚੇ ਨੂੰ ਪਾਰ ਕਰਕੇ 4.38 ਫ਼ੀਸਦੀ ’ਤੇ ਪਹੁੰਚ ਗਈ ਸੀ। ਹਾਲਾਂਕਿ, ਕੇਂਦਰੀ ਬੈਂਕ ਨੇ ਚਾਲੂ ਵਿੱਤੀ ਵਰ੍ਹੇ ਲਈ ਭਾਰਤ ਦੀ ਜੀ.ਡੀ.ਪੀ ਵਿਕਾਸ ਦਰ ਦਾ ਅਨੁਮਾਨ 6.6 ਫ਼ੀਸਦੀ ਤੋਂ ਵਧਾ ਕੇ 6.7 ਫ਼ੀਸਦੀ ਕਰ ਦਿੱਤਾ ਹੈ। ਇਸ ਦੇ ਨਾਲ ਹੀ ਚਾਲੂ ਵਿੱਤੀ ਵਰ੍ਹੇ ਲਈ ਮਹਿੰਗਾਈ ਦਰ ਦਾ ਅਨੁਮਾਨ ਘਟਾ ਕੇ 5.0 ਫ਼ੀਸਦੀ ਕਰ ਦਿੱਤਾ ਗਿਆ ਹੈ।
ਕੀ ਹੁੰਦੀ ਹੈ ਰੈਪੋ ਦਰ
ਰੈਪੋ ਦਰ ਉਹ ਵਿਆਜ ਦਰ ਹੁੰਦੀ ਹੈ, ਜਿਸ ’ਤੇ ਰਿਜ਼ਰਵ ਬੈਂਕ ਦੂਸਰੀਆਂ ਬੈਂਕਾਂ ਨੂੰ ਘੱਟ ਸਮੇਂ ਲਈ ਕਰਜ਼ਾ ਦਿੰਦੀ ਹੈ। ਇਸੇ ਦਰ ਦੇ ਆਧਾਰ ’ਤੇ ਬੈਂਕਾਂ ਆਪਣੇ ਕਰਜ਼ੇ ਦੀ ਵਿਆਜ਼ ਦਰ ਤੈਅ ਕਰਦੀਆਂ ਹਨ। ਰਿਜ਼ਰਵ ਬੈਂਕ ਦੀ ਮੁਦਰਾ ਨੀਤੀ ਕਮੇਟੀ (ਐਮ.ਪੀ.ਸੀ.) ਹਰ ਤਿੰਨ ਮਹੀਨਿਆਂ ’ਚ ਇਸ ਦੀ ਸਮੀਖਿਆ ਕਰਦੀ ਹੈ।

Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀ ਪ੍ਰਦਰਸ਼ਨਾਂ ਨੂੰ ਲੈ ਕੇ ਸੁਪਰੀਮ ਕੋਰਟ ਦੀ ਪ੍ਰਸ਼ਾਸਨ ਤੇ ਏਜੰਸੀਆਂ ਨੂੰ ਨਸੀਹਤ ਅਗਲੀ ਖ਼ਬਰ ਹੱਦਬੰਦੀ ਬਿੱਲ ਪਾਸ ਕਰਵਾਉਣ ਦੀ ਤਿਆਰੀ ’ਚ ਸਰਕਾਰ
Ad Position 24
No active advertisement