06-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-08-2026

ਇੰਸਟਾਗ੍ਰਾਮ ਖਾਤਾ ਬੰਦ ਹੋਣ ਦਾ ਦਾਅਵਾ, ਕੇਜਰੀਵਾਲ ਨੇ ‘ਮੇਟਾ’ ’ਤੇ ਚੁੱਕੇ ਗੰਭੀਰ ਸਵਾਲ

ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਭਾਰਤ ਵਿਚ ਬੰਦ ਹੋਣ ਦਾ ਦਾਅਵਾ ਕਰਦੇ ਹੋਏ ਸੋਸ਼ਲ ਮੀਡੀਆ ਕੰਪਨੀ ‘ਮੇਟਾ’ ’ਤੇ ਕਈ ਗੰਭੀਰ ਸਵਾਲ ਚੁੱਕੇ ਅਤੇ ਇਹ ਦੋਸ਼ ਵੀ ਲਾਇਆ ਕਿ ਮੇਟਾ ਕੰਪਨੀ ਭਾਰਤ ਸਰਕਾਰ ਦੇ ਦਬਾਅ ਵਿ

Ad Position 21
No active advertisement
ਅਜੀਤ ਡੈਸਕ 07-08-2026

ਨਵੀਂ ਦਿੱਲੀ, 6 ਅਗਸਤ (ਜਗਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਪਣਾ ਇੰਸਟਾਗ੍ਰਾਮ ਅਕਾਊਂਟ ਭਾਰਤ ਵਿਚ ਬੰਦ ਹੋਣ ਦਾ ਦਾਅਵਾ ਕਰਦੇ ਹੋਏ ਸੋਸ਼ਲ ਮੀਡੀਆ ਕੰਪਨੀ ‘ਮੇਟਾ’ ’ਤੇ ਕਈ ਗੰਭੀਰ ਸਵਾਲ ਚੁੱਕੇ ਅਤੇ ਇਹ ਦੋਸ਼ ਵੀ ਲਾਇਆ ਕਿ ਮੇਟਾ ਕੰਪਨੀ ਭਾਰਤ ਸਰਕਾਰ ਦੇ ਦਬਾਅ ਵਿਚ ਕੰਮ ਕਰ ਰਹੀ ਹੈ । ਦਰਅਸਲ ਵੀਰਵਾਰ ਸਵੇਰੇ ਕੇਜਰੀਵਾਲ ਨੇ ਦੋਸ਼ ਲਗਾਇਆ ਕਿ ਉਨ੍ਹਾਂ ਦੇ ਇੰਸਟਾਗ੍ਰਾਮ ਖਾਤੇ ਦੀ ਭਾਰਤ ਵਿਚ ਪਾਬੰਦੀ ਵਰਗੀ ਸਥਿਤੀ ਕਰ ਦਿੱਤੀ ਗਈ, ਪਰ ਕੰਪਨੀ ਨੇ ਅਜੇ ਤੱਕ ਨਾ ਤਾਂ ਕੋਈ ਸਪੱਸ਼ਟ ਕਾਰਨ ਦੱਸਿਆ ਹੈ ਨਾ ਹੀ ਇਸ ਸਮੱਸਿਆ ਨੂੰ ਦੂਰ ਕਰਨ ਦਾ ਤਰੀਕਾ ਸਮਝਾਇਆ ਹੈ, ਹਾਲਾਂਕਿ ਜਾਣਕਾਰੀ ਮੁਤਾਬਿਕ ਕੁਝ ਸਮੇਂ ਬਾਅਦ ਕੇਜਰੀਵਾਲ ਦਾ ਇੰਸਟਾਗ੍ਰਾਮ ਅਕਾਊਂਟ ਬਹਾਲ ਕਰ ਦਿੱਤਾ ਗਿਆ ਹੈ । ਉਨ੍ਹਾਂ ਨੇ ਇਸ ਮੁੱਦੇ ਨੂੰ ਲੈ ਕੇ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ ’ਤੇ ਆਪਣੀ ਨਾਰਾਜ਼ਗੀ ਪ੍ਰਗਟ ਕੀਤੀ । ਆਪਣੀ ਪੋਸਟ ਵਿਚ ਮੇਟਾ ਅਤੇ ਮੇਟਾ ਇੰਡੀਆ ਨੂੰ ਟੈਗ ਕਰਦੇ ਹੋਏ, ਕੇਜਰੀਵਾਲ ਨੇ ਪੁੱਛਿਆ ਕਿ ਭਾਰਤ ਵਿਚ ਉਨ੍ਹਾਂ ਦੇ ਖਾਤੇ ਨੂੰ ਕਿਉਂ ‘ਸੀਮਤ’ ਕੀਤਾ ਗਿਆ ? ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਕੰਪਨੀ ਦੇ ਭਾਰਤੀ ਦਫ਼ਤਰ ਤੋਂ ਜ਼ਬਾਨੀ ਜਾਣਕਾਰੀ ਮੰਗਣ ਦੀ ਕੋਸ਼ਿਸ਼ ਕੀਤੀ, ਪਰ ਕੋਈ ਤਸੱਲੀਬਖ਼ਸ਼ ਜਵਾਬ ਨਹੀਂ ਮਿਲਿਆ। ਉਨ੍ਹਾਂ ਇਹ ਵੀ ਕਿਹਾ ਕਿ ਈਮੇਲ ਭੇਜਣ ਦੇ ਬਾਵਜੂਦ, ਉਨ੍ਹਾਂ ਨੂੰ ਸਿਰਫ਼ ਰਸਮੀ ਜਵਾਬ ਮਿਲੇ, ਜਦੋਂਕਿ ਅਸਲ ਸਮੱਸਿਆ ਦਾ ਹੱਲ ਨਹੀਂ ਕੀਤਾ ਗਿਆ ।

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਸ਼ਰਤਾਂ ’ਚ ਹੋਰ ਢਿੱਲ ਦੇਣ ਤੋਂ ਕੀਤਾ ਇਨਕਾਰ ਅਗਲੀ ਖ਼ਬਰ ਵਿਧਾਨ ਸਭਾ ’ਚ ਕਾਂਗਰਸੀ ਵਿਧਾਇਕਾਂ ਵਲੋਂ ਬਰਗਾੜੀ, ਬਹਿਬਲ ਕਲਾਂ ਤੇ ਕੋਟਕਪੂਰਾ ਮਾਮਲਿਆਂ ਨੂੰ ਲੈ ਕੇ ਪ੍ਰਦਰਸ਼ਨ
Ad Position 24
No active advertisement