08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਸੁਖਬੀਰ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਨੇ ਭਖਾਈ ਪੰਜਾਬ ਦੀ ਸਿਆਸਤ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 7 ਅਗਸਤ - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤੋਂ ਭਖਾ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ

Ad Position 21
No active advertisement
ਅਜੀਤ ਡੈਸਕ 08-08-2026

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 7 ਅਗਸਤ - ਸ਼੍ਰੋਮਣੀ ਅਕਾਲੀ ਦਲ (ਬ) ਦੇ ਮੁਖੀ ਸੁਖਬੀਰ ਸਿੰਘ ਬਾਦਲ ਦੀ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਹੋਈ ਮੁਲਾਕਾਤ ਨੇ ਪੰਜਾਬ ਦੀ ਸਿਆਸਤ ਇਕ ਵਾਰ ਫਿਰ ਤੋਂ ਭਖਾ ਦਿੱਤੀ ਹੈ। ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੋਈ ਇਸ ਮੁਲਾਕਾਤ ਨੂੰ ਸੂਬੇ ’ਚ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦਰਮਿਆਨ ਗੱਠਜੋੜ ਦੇ ਕਿਆਸਾਂ ਨੇ ਜ਼ੋਰ ਫੜ ਲਿਆ ਹੈ।  ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ੁੱਕਰਵਾਰ ਨੂੰ ਸੰਸਦ ਭਵਨ ’ਚ ਪ੍ਰਧਾਨ ਮੰਤਰੀ ਦੇ ਦਫ਼ਤਰ ਵਿਖੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਹਾਲਾਂਕਿ ਅਧਿਕਾਰਕ ਤੌਰ ’ਤੇ ਦੋਹਾਂ ਪਾਰਟੀਆਂ (ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ) ਵਲੋਂ ਕੋਈ ਅਧਿਕਾਰਕ ਬਿਆਨ ਜਾਰੀ ਨਹੀਂ ਕੀਤਾ ਗਿਆ ਪਰ ਮੁਲਾਕਾਤ ਨੂੰ ਲੈ ਕੇ ਕਿਆਸ-ਅਰਾਈਆਂ ਲਾਈਆਂ ਜਾ ਰਹੀਆਂ ਹਨ ਕਿ ਢਾਈ ਦਹਾਕਿਆਂ ਤੱਕ ਗੱਠਜੋੜ ਭਾਈਵਾਲ ਰਹੀਆਂ ਦੋਵੇਂ ਪਾਰਟੀਆਂ ਇਕ ਵਾਰ ਮੁੜ ਇਕੱਠੀਆਂ ਚੋਣਾਂ ਲੜ ਸਕਦੀਆਂ ਹਨ। ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨੂੰ ਦਿੱਤੇ ਬਿਆਨ ’ਚ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਗੱਲਬਾਤ ਹੋਈ। ਇਸ ਦੇ ਨਾਲ ਹੀ ਰਾਜ ਦੀਆਂ ਸਰਕਾਰੀ ਯੋਜਨਾਵਾਂ ’ਚ ਭ੍ਰਿਸ਼ਟਾਚਾਰ ਨੂੰ ਲੈ ਕੇ ਵੀ ਗੱਲਬਾਤ ਕੀਤੀ ਅਤੇ ਇਸ ਸੰਬੰਧ ’ਚ ਆਪਣਾ ਪੱਖ ਰੱਖਿਆ।
ਜ਼ਿਕਰਯੋਗ ਹੈ ਕਿ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦਰਮਿਆਨ 24 ਸਾਲਾਂ ਦਾ ਗੱਠਜੋੜ ਤਿੰਨ ਖੇਤੀ ਕਾਨੂੰਨਾਂ ਦੇ ਮੁੱਦੇ ’ਤੇ ਟੁੱਟ ਗਿਆ ਸੀ। ਉਸ ਤੋਂ ਬਾਅਦ ਦੋਹਾਂ ਹੀ ਪਾਰਟੀਆਂ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਅਤੇ 2024 ’ਚ ਹੋਈਆਂ ਲੋਕ ਸਭਾ ਚੋਣਾਂ ’ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਨਾ-ਨਾ ਕਰਤੇ... - ਅਰਵਿੰਦ ਕੇਜਰੀਵਾਲ
ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਨੂੰ ਲੈ ਕੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਤਨਜ਼ ਕੱਸਦਿਆਂ ਕਿਹਾ ਕਿ ‘ਨਾ-ਨਾ ਕਰਤੇ ਪਿਆਰ ਤੁਮਹੀਂ ਸੇ ਕਰ ਬੈਠੇ’। ਕੇਜਰੀਵਾਲ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਕੀ ਚੰਦਾ ਚੋਰ ਪਾਰਟੀ ਅਤੇ ਬੇਅਦਬੀ ਪਾਰਟੀ ਦਾ ਗੱਠਜੋੜ ਹੋ ਗਿਆ ਹੈ। ਕੇਜਰੀਵਾਲ ਨੇ ਅਸਿੱਧੇ ਢੰਗ ਨਾਲ ਅਯੁੱਧਿਆ ’ਚ ਰਾਮ ਮੰਦਰ ਚੜ੍ਹਾਵੇ ’ਚ ਚੋਰੀ ਨੂੰ ਲੈ ਕੇ ਭਾਜਪਾ ਅਤੇ ਅਕਾਲੀ-ਭਾਜਪਾ ਸਰਕਾਰ ਵੇਲੇ ਪੰਜਾਬ ’ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਲਈ ਸ਼੍ਰੋਮਣੀ ਅਕਾਲੀ ਦਲ (ਬ) ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਉਕਤ ਤਨਜ਼ ਕੱਸਿਆ। ਉਨ੍ਹਾਂ ਆਪਣੇ ਸੰਦੇਸ਼ ਦੇ ਨਾਲ ਉਸ ਖ਼ਬਰ ਦਾ ਹਵਾਲਾ ਵੀ ਦਿੱਤਾ, ਜਿਸ ’ਚ ਸੁਖਬੀਰ ਸਿੰਘ ਬਾਦਲ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮੁਲਾਕਾਤ ਦੀ ਪੁਸ਼ਟੀ ਕੀਤੀ ਗਈ ਸੀ।

Ad Position 22
No active advertisement
ਪਿਛਲੀ ਖ਼ਬਰ ਗ਼ੈਰ-ਕਾਨੂੰਨੀ ਖਣਨ ਨੂੰ ਲੈ ਕੇ ਵਿਧਾਨ ਸਭਾ ’ਚ ਭਾਰੀ ਹੰਗਾਮਾ ਅਗਲੀ ਖ਼ਬਰ ਐਨ.ਟੀ.ਏ. ਦੇ ਤਿੰਨ ਮਾਹਿਰਾਂ ਨੇ ਲੀਕ ਕੀਤਾ ਸੀ ਨੀਟ ਦਾ ਪ੍ਰਸ਼ਨ ਪੱਤਰ
Ad Position 24