07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਈਰਾਨ ਵਲੋਂ ਸਾਂਝੇ ਰੱਖਿਆ ਸਮਝੌਤੇ ਦੀ ਆਲੋਚਨਾ

ਦੁਬਈ, (ਏਪੀ)-ਈਰਾਨ ਦੇ ਇਕ ਪ੍ਰਮੁੱਖ ਸੰਸਦ ਮੈਂਬਰ ਨੇ ਸ਼ੁੱਕਰਵਾਰ ਨੂੰ ਸਾਊਦੀ ਅਰਬ, ਤੁਰਕੀ ਅਤੇ ਪਾਕਿਸਤਾਨ ਵਿਚਕਾਰ ਹੋਏ ਸਾਂਝੇ ਰੱਖਿਆ ਸਮਝੌਤੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਮਝੌਤਾ ਰਿਆਦ ਲਈ ਸੁਰੱਖਿਆ ਨਹੀਂ ਲਿਆਵੇਗਾ। ਅਧਿਕਾਰੀਆਂ ਨੇ ਦੱਸਿਆ

Ad Position 21
No active advertisement
ਅਜੀਤ ਡੈਸਕ 08-08-2026

ਦੁਬਈ,  (ਏਪੀ)-ਈਰਾਨ ਦੇ ਇਕ ਪ੍ਰਮੁੱਖ ਸੰਸਦ ਮੈਂਬਰ ਨੇ ਸ਼ੁੱਕਰਵਾਰ ਨੂੰ ਸਾਊਦੀ ਅਰਬ, ਤੁਰਕੀ ਅਤੇ ਪਾਕਿਸਤਾਨ ਵਿਚਕਾਰ ਹੋਏ ਸਾਂਝੇ ਰੱਖਿਆ ਸਮਝੌਤੇ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਹ ਸਮਝੌਤਾ ਰਿਆਦ ਲਈ ਸੁਰੱਖਿਆ ਨਹੀਂ ਲਿਆਵੇਗਾ। ਅਧਿਕਾਰੀਆਂ ਨੇ ਦੱਸਿਆ ਕਿ ਸਾਊਦੀ ਅਰਬ, ਤੁਰਕੀ ਅਤੇ ਪਾਕਿਸਤਾਨ ਨੇ ਇਕ ਅਜਿਹੇ ਸਮਝੌਤੇ ’ਤੇ ਦਸਤਖਤ ਕੀਤੇ ਹਨ, ਜਿਸ ਤਹਿਤ ਕਿਸੇ ਇੱਕ ’ਤੇ ਹੋਏ ਹਮਲੇ ਨੂੰ ਤਿੰਨਾਂ ’ਤੇ ਹਮਲਾ ਮੰਨਿਆ ਜਾਵੇਗਾ। ਇਸ ਨਾਲ ਸੁਰੱਖਿਆ ਸੰਬੰਧੀ ਵਧਦੀਆਂ ਚਿੰਤਾਵਾਂ ਦੇ ਦੌਰ ਵਿਚ ਇਨ੍ਹਾਂ ਤਿੰਨਾਂ ਖੇਤਰੀ ਤਾਕਤਾਂ ਵਿਚਕਾਰ ਸਹਿਯੋਗ ਹੋਰ ਮਜ਼ਬੂਤ ਹੋਵੇਗਾ। ਈਰਾਨੀ ਸੰਸਦ ਦੇ ‘ਰਾਸ਼ਟਰੀ ਸੁਰੱਖਿਆ ਅਤੇ ਵਿਦੇਸ਼ ਨੀਤੀ ਕਮਿਸ਼ਨ’ ਦੇ ਮੈਂਬਰ ਇਬਰਾਹਿਮ ਰੇਜ਼ਾਈ ਨੇ ਸੋਸ਼ਲ ਮੀਡੀਆ ਮੰਚ ’ਤੇ ਇਸ ਸਮਝੌਤੇ ਦੀ ਆਲੋਚਨਾ ਕੀਤੀ। 

Ad Position 22
No active advertisement
ਪਿਛਲੀ ਖ਼ਬਰ ਸੁਪਰੀਮ ਕੋਰਟ ਵਲੋਂ ਸਕੂਲਾਂ ਲਈ ਬਾਇਓਮੀਟ੍ਰਿਕ ਹਾਜ਼ਰੀ ਲਾਜ਼ਮੀ ਕਰਨ ਸੰਬੰਧੀ ਸੁਣਵਾਈ ਤੋਂ ਇਨਕਾਰ ਅਗਲੀ ਖ਼ਬਰ ਸੁਪਰੀਮ ਕੋਰਟ ਵਲੋਂ ਯਸ਼ਵੰਤ ਵਰਮਾ ਨਾਲ ਜੁੜੇ ਨਕਦੀ ਕਾਂਡ ਦੀ ਜਾਂਚ ਦੀ ਮੰਗ ਵਾਲੀ ਪਟੀਸ਼ਨ ਖ਼ਾਰਜ
Ad Position 24