09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਤੇਜ਼ੀ ਨਾਲ ਬਦਲ ਰਹੀ ਦੁਨੀਆ ’ਚ ਸਿਰਫ਼ ਉਹੀ ਤਰੱਕੀ ਕਰਨਗੇ ਜੋ ਸਿੱਖਣਾ ਜਾਰੀ ਰੱਖਣਗੇ-ਮੋਦੀ

ਨਵੀਂ ਦਿੱਲੀ, 8 ਅਗਸਤ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈ.ਆਈ.ਟੀ. ਦਿੱਲੀ ਦੇ 57ਵੇਂ ਕਾਨਵੋਕੇਸ਼ਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਦੇਸ਼ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ। ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ...

Ad Position 21
No active advertisement
ਅਜੀਤ ਡੈਸਕ 09-08-2026

ਨਵੀਂ ਦਿੱਲੀ, 8 ਅਗਸਤ (ਜਗਤਾਰ ਸਿੰਘ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਈ.ਆਈ.ਟੀ. ਦਿੱਲੀ ਦੇ 57ਵੇਂ ਕਾਨਵੋਕੇਸ਼ਨ ਸਮਾਰੋਹ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਦੇਸ਼ ਦੇ ਨੌਜਵਾਨਾਂ ਨੂੰ ਸੰਬੋਧਨ ਕੀਤਾ। ਇਸ ਸਮਾਰੋਹ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥੀਆਂ ਨੂੰ ਡਿਗਰੀਆਂ ਅਤੇ ਤਗਮੇ ਦਿੱਤੇ । ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨੇ ਆਈ.ਆਈ.ਟੀ. ਦਿੱਲੀ ਦੇ ਸੋਨੀਪਤ ਕੈਂਪਸ ਵਿਚ ਸਥਾਪਤ ਏ.ਆਈ.-ਪਾਵਰਡ ਹਾਈ-ਪਰਫਾਰਮੈਂਸ ਸੁਪਰਕੰਪਿਊਟਿੰਗ ਫੈਸੀਲਿਟੀ ‘ਪਰਮ ਪ੍ਰਗਿਆ’ ਦਾ ਰਿਮੋਟ ਰਾਹੀਂ ਉਦਘਾਟਨ ਕੀਤਾ । ਇਸ ਮੌਕੇ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਨੀਤੀ ਆਯੋਗ ਦੇ ਮੈਂਬਰ ਪ੍ਰੋ. ਅਭੈ ਕਰੰਦੀਕਰ ਵੀ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਸਨ । ਮੋਦੀ ਨੇ ਆਪਣੇ ਸੰਬੋਧਨ ਦੌਰਾਨ ਨੌਜਵਾਨਾਂ ਨੂੰ ਲਗਾਤਾਰ ਸਿੱਖਣ ਅਤੇ ਵਿਸ਼ਵਵਿਆਪੀ ਚੁਣੌਤੀਆਂ ਦੇ ਹੱਲ ਲੱਭਣ ਦੀ ਅਪੀਲ ਕੀਤੀ । ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਤੇਜ਼ੀ ਨਾਲ ਬਦਲ ਰਹੀ ਦੁਨੀਆ ਵਿਚ ਤਕਨਾਲੋਜੀ ਸਭ ਤੋਂ ਵੱਡੀ ਸ਼ਕਤੀ ਹੈ ਤੇ ਆਉਣ ਵਾਲੇ 30-35 ਸਾਲਾਂ ਵਿਚ ਨੌਜਵਾਨਾਂ ਦੁਆਰਾ ਚੁੱਕੇ ਗਏ ਕਦਮ ‘ਵਿਕਸਿਤ ਭਾਰਤ’ ਦੀ ਦਿਸ਼ਾ ਨਿਰਧਾਰਿਤ ਕਰਨਗੇ । ਉਨ੍ਹਾਂ ਕਿਹਾ ਕਿ ਦੁਨੀਆ ਅਤੇ ਤਕਨਾਲੋਜੀ ਤੇਜ਼ੀ ਨਾਲ ਬਦਲ ਰਹੀ ਹੈ ਤੇ ਸਿਰਫ਼ ਉਹੀ ਲੋਕ ਤਰੱਕੀ ਕਰਨਗੇ ਜੋ ਸਿੱਖਣਾ ਜਾਰੀ ਰੱਖਣਗੇ । ਉਨ੍ਹਾਂ ਕਿਹਾ ਕਿ ਦੁਨੀਆ ਤੇਜ਼ੀ ਨਾਲ ਬਦਲ ਰਹੀ ਹੈ ਤੇ ਕੋਈ ਵੀ ਭਵਿੱਖਬਾਣੀ ਨਹੀਂ ਕਰ ਸਕਦਾ ਕਿ 20-30 ਸਾਲਾਂ ਵਿਚ ਕੀ ਹੋਵੇਗਾ ? ਇਸ ਲਈ ਜ਼ਿੰਦਗੀ ਵਿਚ ਆਪਣੀ ਉਤਸੁਕਤਾ ਬਣਾਈ ਰੱਖੋ ਅਤੇ ਸਿੱਖਣ ਦੀ ਇੱਛਾ ਨੂੰ ਜ਼ਿੰਦਾ ਰੱਖੋ । ਪ੍ਰਧਾਨ ਮੰਤਰੀ ਮੋਦੀ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਜੇਕਰ ਕੋਈ ਸਮੱਸਿਆ ਬਹੁਤ ਵੱਡੀ ਜਾਪਦੀ ਹੈ, ਤਾਂ ਇਸ ਨੂੰ ਛੋਟੇ ਹਿੱਸਿਆਂ ਵਿਚ ਵੰਡ ਕੇ ਹੱਲ ਕਰਨਾ ਚਾਹੀਦਾ ਹੈ । ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਹਰ ਪੀੜ੍ਹੀ ਆਪਣੀਆਂ ਚੁਣੌਤੀਆਂ ਦਾ ਸਾਹਮਣਾ ਕਰਦੀ ਹੈ ਅਤੇ ਉਸ ਦੀ ਰਾਸ਼ਟਰੀ ਜ਼ਿੰਮੇਵਾਰੀ ਉਸ ਅਨੁਸਾਰ ਨਿਰਧਾਰਤ ਕੀਤੀ ਜਾਂਦੀ ਹੈ । ਉਨ੍ਹਾਂ ਕਿਹਾ ਕਿ ਅੱਜ ਦੇਸ਼ ਦੇ ਸਾਹਮਣੇ ਵਿਕਸਤ ਬਣਾਉਣ ਦੀ ਜ਼ਿੰਮੇਵਾਰੀ ਹੈ । ਪੁਲਾੜ ਖੇਤਰ ਦਾ ਹਵਾਲਾ ਦਿੰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਪਹਿਲਾਂ ਇਸ ਖੇਤਰ ਵਿਚ ਸਰਕਾਰ ਦੀ ਭੂਮਿਕਾ ਪ੍ਰਮੁੱਖ ਸੀ, ਪਰ ਹੁਣ ਨਿੱਜੀ ਖੇਤਰ ਅਤੇ ਨੌਜਵਾਨ ਇਸ ਵਿਚ ਤੇਜ਼ੀ ਨਾਲ ਅੱਗੇ ਵਧ ਰਹੇ ਹਨ । ਉਨ੍ਹਾਂ ਨੇ ਸੈਮੀਕੰਡਕਟਰ ਸੈਕਟਰ ਦਾ ਵੀ ਜ਼ਿਕਰ ਕੀਤਾ ਅਤੇ ਕਿਹਾ ਕਿ ਭਾਰਤ ਵਿਚ ਸੈਮੀਕੰਡਕਟਰ ਨਿਰਮਾਣ ਦੀ ਦਿਸ਼ਾ ਵਿਚ ਕੰਮ ਅੱਗੇ ਵਧ ਚੁੱਕਿਆ ਹੈ ।

Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਨੇ ਭਾਈ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਦੀ ਕੀਤੀ ਸਿਫ਼ਾਰਸ਼ ਅਗਲੀ ਖ਼ਬਰ ਸਰਕਾਰੀ ਹਸਪਤਾਲ ਕਾਲਾ ਬੱਕਰਾ ਵਿਖੇ ਜਗੀਰਦਾਰ ਬਖਸ਼ੀਸ਼ ਸਿੰਘ ਵੜੈਚ ਨੂੰ ਸਮਰਪਿਤ ਸਮਾਗਮ
Ad Position 24