08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ’ਚ ਪਿਆ ਪੁਰਾਣਾ ‘ਸਟਾਕ’ 20 ਸਤੰਬਰ ਤੱਕ ਚੁੱਕੇਗੀ-ਮੁੱਖ ਮੰਤਰੀ

ਨਵੀਂ ਦਿੱਲੀ, 8 ਅਗਸਤ (ਅਜੀਤ ਬਿਊਰੋ)-ਝੋਨੇ ਦੇ ਖਰੀਦ ਸੀਜਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ’ਚ ਪਏ 18 ਲੱਖ ਮੀਟ੍ਰਿਕ ਟਨ ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ...

Ad Position 21
No active advertisement
ਅਜੀਤ ਡੈਸਕ 09-08-2026

ਨਵੀਂ ਦਿੱਲੀ, 8 ਅਗਸਤ (ਅਜੀਤ ਬਿਊਰੋ)-ਝੋਨੇ ਦੇ ਖਰੀਦ ਸੀਜਨ ਤੋਂ ਪਹਿਲਾਂ ਵੱਡੀ ਰਾਹਤ ਦਿੰਦਿਆਂ ਕੇਂਦਰ ਸਰਕਾਰ ਪੰਜਾਬ ਦੀਆਂ ਮੰਡੀਆਂ ’ਚ ਪਏ 18 ਲੱਖ ਮੀਟ੍ਰਿਕ ਟਨ ਅਨਾਜ ਦੇ ਪੁਰਾਣੇ ਸਟਾਕ ਨੂੰ 20 ਸਤੰਬਰ ਤੱਕ ਚੁੱਕਣ ਲਈ ਸਹਿਮਤ ਹੋ ਗਈ ਹੈ, ਜਿਸ ਨਾਲ ਸੂਬੇ ਵਿਚ ਝੋਨੇ ਦੀ ਸੰਭਾਵਿਤ ਬੰਪਰ ਫ਼ਸਲ ਦੇ ਭੰਡਾਰਨ ਲਈ ਲੋੜੀਂਦੀ ਜਗ੍ਹਾ ਖਾਲੀ ਹੋ ਜਾਵੇਗੀ। ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿਖੇ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਪ੍ਰਹਿਲਾਦ ਜੋਸ਼ੀ ਤੇ ਕੇਂਦਰੀ ਬਿਜਲੀ ਮੰਤਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਸੰਬੰਧਿਤ ਮੁੱਦੇ ਉਠਾਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਝੋਨੇ ਦੀ ਨਿਰਵਿਘਨ ਖਰੀਦ ਤੇ ਕਿਸਾਨਾਂ ਨੂੰ ਸਮੇਂ ਸਿਰ ਭੁਗਤਾਨ ਯਕੀਨੀ ਬਣਾਉਣ ਲਈ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ ।ਇਹ ਆਖਦਿਆਂ ਕਿ ਇਸ ਸਾਲ ਪੰਜਾਬ ਵਲੋਂ 170 ਲੱਖ ਮੀਟ੍ਰਿਕ ਟਨ ਮਿਆਰੀ ਗੁਣਵੱਤਾ ਦਾ ਚਾਵਲ ਮੁਹੱਈਆ ਕਰਵਾਏ ਜਾਣ ਦੀ ਉਮੀਦ ਹੈ, ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਲੋੜੀਂਦੀ ਭੰਡਾਰਨ ਥਾਂ ਤੇ ਢੁਕਵੇਂ ਖਰੀਦ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਨਾ ਸਿਰਫ ਪੰਜਾਬ ਦੇ ਕਿਸਾਨਾਂ ਲਈ, ਸਗੋਂ ਦੇਸ਼ ਦੀ ਖੁਰਾਕ ਸੁਰੱਖਿਆ ਲਈ ਵੀ ਅਤਿ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਖੁਰਾਕ ਮੰਤਰੀ ਪ੍ਰਹਿਲਾਦ ਜੋਸ਼ੀ ਨਾਲ ਆਪਣੀ ਮੁਲਾਕਾਤ ਦੌਰਾਨ ਮੈਂ ਪੰਜਾਬ ਤੋਂ 18 ਲੱਖ ਮੀਟ੍ਰਿਕ ਟਨ ਚਾਵਲ ਤੁਰੰਤ ਚੁੱਕਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸਾਉਣੀ ਮੰਡੀਕਰਨ ਸੀਜ਼ਨ 2025-26 ਦੇ ਸਟਾਕ ਦਾ ਚੌਲ ਕੇਂਦਰੀ ਪੂਲ ਵਿਚ ਪਹੁੰਚਾਉਣ ਲਈ ਪਹਿਲਾਂ ਢੁਕਵੀਂ ਭੰਡਾਰਨ ਥਾਂ ਬਣਾਉਣਾ ਅਤਿ ਜ਼ਰੂਰੀ ਹੈ। ਐਫ.ਸੀ.ਆਈ. ਕੋਲ ਜਗ੍ਹਾ ਦੀ ਲਗਾਤਾਰ ਘਾਟ ਦੇ ਬਾਵਜੂਦ ਸਾਡੀਆਂ ਖਰੀਦ ਏਜੰਸੀਆਂ ਨੇ ਹੁਣ ਤੱਕ ਐਫ.ਸੀ.ਆਈ. ਨੂੰ 86 ਲੱਖ ਮੀਟ੍ਰਿਕ ਟਨ ਚੌਲ ਸਫਲਤਾਪੂਰਵਕ ਸਪਲਾਈ ਕਰ ਦਿੱਤਾ ਹੈ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ ਅਤੇ ਹੋਰ ਵੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਨਿਆਂ ਤੱਕ ਪ੍ਰਭਾਵਸ਼ਾਲੀ ਪਹੁੰਚ ਲਈ ਗੱਲਬਾਤ, ਸਤਿਕਾਰ ਅਤੇ ਸ਼ਮੂਲੀਅਤ ਜ਼ਰੂਰੀ-ਚੀਫ਼ ਜਸਟਿਸ ਅਗਲੀ ਖ਼ਬਰ ਕੈਨੇਡਾ ’ਚ ਵਿਦਿਆਰਥੀ ਵੀਜ਼ੇ ਜ਼ਰੀਏ ਆਪਣਾ ਨੈੱਟਵਰਕ ਵਧਾ ਰਹੇ ਹਨ ਸੰਗਠਿਤ ਅਪਰਾਧਕ ਗਰੋਹ
Ad Position 24