10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-08-2026

ਈਰਾਨ ਦੇ ਸੁਪਰੀਮ ਲੀਡਰ ਮੋਜ਼ਤਬਾ ਖਾਮੇਨੇਈ ਦੀ ਹੈਰਾਨੀਜਨਕ ਵੀਡੀਓ ਆਈ ਸਾਹਮਣੇ

ਤਹਿਰਾਨ, 9 ਅਗਸਤ (ਏਜੰਸੀ)-ਇਜ਼ਰਾਈਲੀ ਮੀਡੀਆ ਦੀਆਂ ਰਿਪੋਰਟਾਂ ਆਈਆਂ ਸਨ ਕਿ ਈਰਾਨ ਦੇ ਸੁਪਰੀਮ ਲੀਡਰ ਮੋਜ਼ਤਬਾ ਖਾਮੇਨੇਈ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ...

Ad Position 21
No active advertisement
ਅਜੀਤ ਡੈਸਕ 10-08-2026

ਤਹਿਰਾਨ, 9 ਅਗਸਤ (ਏਜੰਸੀ)-ਇਜ਼ਰਾਈਲੀ ਮੀਡੀਆ ਦੀਆਂ ਰਿਪੋਰਟਾਂ ਆਈਆਂ ਸਨ ਕਿ ਈਰਾਨ ਦੇ ਸੁਪਰੀਮ ਲੀਡਰ ਮੋਜ਼ਤਬਾ ਖਾਮੇਨੇਈ ਦੀ ਹਾਲਤ ਗੰਭੀਰ ਹੈ ਅਤੇ ਉਨ੍ਹਾਂ ਨੂੰ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੌਰਾਨ ਤਹਿਰਾਨ ਦੀ ਅਰਧ-ਸਰਕਾਰੀ ਨਿਊਜ਼ ਏਜੰਸੀ ਮੇਹਰ ਨੇ ਇਕ ਵੀਡੀਓ ਜਾਰੀ ਕੀਤੀ, ਜਿਸ ’ਚ ਉਨ੍ਹਾਂ ਨੂੰ ਚੰਗੀ ਸਿਹਤ ’ਚ ਦਿਖਾਇਆ ਗਿਆ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਇਜ਼ਰਾਈਲੀ ਮੀਡੀਆ ਨੇ ਖਬਰ ਦਿੱਤੀ ਸੀ ਕਿ ਖਾਮੇਨੇਈ ਦੀ ਹਾਲਤ ਗੰਭੀਰ ਹੈ, ਜਿਸ ਨਾਲ ਉਨ੍ਹਾਂ ਦੀ ਸਿਹਤ ਅਤੇ ਟਿਕਾਣੇ ਬਾਰੇ ਕਿਆਸ-ਅਰਾਈਆਂ ਹੋਰ ਤੇਜ਼ ਹੋ ਗਈਆਂ ਹਨ। ਖਾਮੇਨੇਈ ਨੇ ਆਪਣੇ ਪਿਤਾ ਅਯਾਤੁੱਲਾ ਅਲੀ ਖਾਮੇਨੇਈ ਦੇ 28 ਫਰਵਰੀ ਨੂੰ ਅਮਰੀਕੀ ਅਤੇ ਇਜ਼ਰਾਈਲੀ ਫ਼ੌਜੀ ਹਮਲੇ ਵਿਚ ਮਾਰੇ ਜਾਣ ਤੋਂ ਬਾਅਦ ਸੁਪਰੀਮ ਲੀਡਰ ਦਾ ਅਹੁਦਾ ਸੰਭਾਲਿਆ ਸੀ। ਅਹੁਦਾ ਸੰਭਾਲਣ ਤੋਂ ਬਾਅਦ ਉਹ ਜਨਤਕ ਤੌਰ ’ਤੇ ਸਾਹਮਣੇ ਨਹੀਂ ਆਏ ਅਤੇ ਸਿਰਫ਼ ਲਿਖਤੀ ਬਿਆਨਾਂ ਰਾਹੀਂ ਹੀ ਗੱਲਬਾਤ ਕੀਤੀ ਹੈ। ਈਰਾਨੀ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਵੀ ਅਨਿਸਚਿਤਤਾ ਨੂੰ ਹੋਰ ਵਧਾ ਦਿੱਤਾ ਜਦੋਂ ਉਨ੍ਹਾਂ ਨੇ ਸਰਕਾਰੀ ਟੀ.ਵੀ. ’ਤੇ ਇਕ ਇੰਟਰਵਿਊ ’ਚ ਕਿਹਾ ਸੀ ਕਿ ਇਸ ਸਮੇਂ ਖਾਮੇਨੇਈ ਨਾਲ ਸਿੱਧਾ ਸੰਪਰਕ ਕਰਨਾ ਬਹੁਤ ਮੁਸ਼ਕਿਲ ਹੈ। ਜੁਲਾਈ ਵਿਚ ਸਾਊਦੀ ਨਿਊਜ਼ ਆਉਟਲੈੱਟ ਅਲ-ਹਦਾਤ ਨੇ ਇਕ ਇਜ਼ਰਾਈਲੀ ਸੁਰੱਖਿਆ ਸਰੋਤ ਦਾ ਹਵਾਲਾ ਦਿੰਦੇ ਹੋਏ ਰਿਪੋਰਟ ਦਿੱਤੀ ਸੀ ਕਿ ਖਾਮੇਨੇਈ ਈਰਾਨ ਵਿਚ ਨਹੀਂ ਹਨ। ਬਾਅਦ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫੌਕਸ ਨਿਊਜ਼ ਨੂੰ ਦੱਸਿਆ ਸੀ ਕਿ ਈਰਾਨ ਦੀ ਉੱਚ ਫ਼ੌਜੀ ਲੀਡਰਸ਼ਿਪ ਨੂੰ ਖਤਮ ਕਰ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਖਾਮੇਨੇਈ ਫ਼ੌਜੀ ਕਾਰਵਾਈ ਤੋਂ ਬਾਅਦ ਲਗਭਗ 90 ਫ਼ੀਸਦੀ ਖ਼ਤਮ ਹੋ ਚੁੱਕੇ ਹਨ ਅਤੇ ਕੰਮ ਕਰਨ ਦੀ ਹਾਲਤ ’ਚ ਨਹੀਂ ਹਨ। ਹਾਲਾਂਕਿ ਈਰਾਨੀ ਸਰਕਾਰੀ ਅਧਿਕਾਰੀਆਂ ਨੇ ਉਨ੍ਹਾਂ ਦੀਆਂ ਸੱਟਾਂ ਨੂੰ ਮਾਮੂਲੀ ਦੱਸਿਆ ਹੈ।

Ad Position 22
No active advertisement
ਪਿਛਲੀ ਖ਼ਬਰ ਕਾਂਗਰਸ ਦੇ ਵਿਰੋਧ ਕਾਰਨ ਮੁੱਖ ਬਿੱਲਾਂ ’ਤੇ ਅਨਿਸਚਿਤਤਾ ਇਜਲਾਸ ਬਿਨਾਂ ਕੰਮਕਾਜ ਸਮਾਪਤ ਹੋਣ ਦੀ ਸੰਭਾਵਨਾ ਅਗਲੀ ਖ਼ਬਰ ਭਾਰਤ ਨਾਗਰਿਕਾਂ ਦੀ ਸੁਰੱਖਿਆ ਲਈ ਕਿਸੇ ਵੀ ਹੱਦ ਤੱਕ ਜਾ ਸਕਦਾ ਹੈ-ਰਾਜਨਾਥ
Ad Position 24