ਚੰਡੀਗੜ੍ਹ, 11 ਅਗਸਤ (ਪੀ.ਟੀ.ਆਈ.)-ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਦੌਰਾਨ ਪਾਰਟੀ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ 15 ਕਾਂਗਰਸੀ ਵਿਧਾਇਕਾਂ ਨੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਮੁਲਾਕਾਤ ਲਈ ਪੱਤਰ ਲਿਖਿਆ ਹੈ। ਇਹ ਵੀ ਪਤਾ ਲੱਗਿਆ ਹੈ ਕਿ ਰਾਹੁਲ ਗਾਂਧੀ ਨਾਲ ਮੁਲਾਕਾਤ ਵਿਚ ਪਾਰਟੀ ਆਗੂਆਂ ’ਚ ਅੰਦਰੂਨੀ ਕਲੇਸ਼ ਦਾ ਮੁੱਦਾ ਉਠਾਏ ਜਾਣ ਦੀ ਉਮੀਦ ਹੈ ਅਤੇ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ’ਤੇ ਵੀ ਚਰਚਾ ਹੋ ਸਕਦੀ ਹੈ। ਪਾਰਟੀ ਦੇ ਇਕ ਵਿਧਾਇਕ ਨੇ ਪੁਸ਼ਟੀ ਕੀਤੀ ਕਿ ਰਾਹੁਲ ਨੂੰ ਮਿਲਣ ਲਈ ਇਕ ਪੱਤਰ ਲਿਖਿਆ ਗਿਆ ਸੀ ਪਰ ਮੀਟਿੰਗ ਦੇ ਉਦੇਸ਼ ਦਾ ਖੁਲਾਸਾ ਨਹੀਂ ਕੀਤਾ। ਪਾਰਟੀ ਲੀਡਰਸ਼ਿਪ ਵਲੋਂ ਵਾਰ-ਵਾਰ ਇਹ ਕਹਿਣ ਦੇ ਬਾਵਜੂਦ ਕਿ ਪੰਜਾਬ ਚੋਣਾਂ ਤੋਂ ਪਹਿਲਾਂ ਸੰਗਠਨਾਤਮਕ ਏਕਤਾ ਨੂੰ ਮਜ਼ਬੂਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ, ਸੂਬਾ ਕਾਂਗਰਸ ਇਕਾਈ ਧੜੇਬੰਦੀ ਨਾਲ ਜੂਝ ਰਹੀ ਹੈ। ਇਹ ਅੰਦਰੂਨੀ ਕਲੇਸ਼ ਉਦੋਂ ਸਾਹਮਣੇ ਆਇਆ ਜਦੋਂ ਕਾਂਗਰਸ ਲੀਡਰਸ਼ਿਪ ਨੇ 1 ਜੁਲਾਈ ਨੂੰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਸੂਬਾ ਇਕਾਈ ਦੇ ਮੁਖੀ ਵਜੋਂ ਬਰਕਰਾਰ ਰੱਖਣ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਆਪਣੀ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ। ਪਾਰਟੀ ਦੇ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦੌਰਾਨ ਅੰਦਰੂਨੀ ਲੜਾਈ ਸਪੱਸ਼ਟ ਸੀ, ਜੋ 31 ਜੁਲਾਈ ਤੋਂ 8 ਅਗਸਤ ਤੱਕ ਚੱਲੀ, ਚੰਨੀ ਦੇ ਸਮਰਥਕਾਂ ਨੇ ਉਨ੍ਹਾਂ ਦੇ ਹੱਕ ਵਿੱਚ ਨਾਅਰੇ ਲਗਾਏ ਅਤੇ ਕਈ ਮੀਟਿੰਗਾਂ ਵਿੱਚ ਚੰਨੀ ਅਤੇ ਵੜਿੰਗ ਸਮਰਥਕਾਂ ਵਿਚਕਾਰ ਗਰਮਾ-ਗਰਮ ਬਹਿਸ ਹੋਈ। ਮੁਕਤਸਰ ਵਿਚ ‘ਵਾਪਸ ਜਾਓ ਬਘੇਲ’ ਦੀ ਮੰਗ ਵਾਲੇ ਪੋਸਟਰ ਵੀ ਲਗਾਏ ਗਏ ਸਨ, ਜੋ ਕਿ ਪੰਜਾਬ ਦੇ ਇੰਚਾਰਜ ਕਾਂਗਰਸ ਜਨਰਲ ਸਕੱਤਰ ਭੁਪੇਸ਼ ਬਘੇਲ ਅਤੇ ਵੜਿੰਗ ਵਿਚਕਾਰ ਹੋਰ ਅੰਦਰੂਨੀ ਲੜਾਈ ਦੇ ਸੰਕੇਤ ਮਿਲੇ। ਚੰਨੀ ਦੀ ਅਗਵਾਈ ਵਾਲੇ ਆਗੂਆਂ ਦੇ ਇਕ ਧੜੇ ਨੇ ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਰਕਰਾਰ ਰੱਖਣ ਦੇ ਕਦਮ ਦਾ ਵਿਰੋਧ ਕੀਤਾ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕੀਤੀ। ਚੰਨੀ ਦੇ ਸਮਰਥਕ ਮੰਗ ਕਰ ਰਹੇ ਹਨ ਕਿ ਉਨ੍ਹਾਂ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਉਮੀਦਵਾਰ ਐਲਾਨਿਆ ਜਾਵੇ। ਵੜਿੰਗ ਨੂੰ ਪੰਜਾਬ ਕਾਂਗਰਸ ਪ੍ਰਧਾਨ ਵਜੋਂ ਬਰਕਰਾਰ ਰੱਖਣ ‘ਤੇ “ਅਸਹਿਮਤੀ” ਦੀਆਂ ਆਵਾਜ਼ਾਂ ਤੋਂ ਬਾਅਦ ਬਘੇਲ ਨੇ ਸੂਬੇ ਦਾ ਦੌਰਾ ਕੀਤਾ ਅਤੇ ਆਪਣੇ 6 ਦਿਨਾਂ ਦੌਰੇ ਦੌਰਾਨ ਪਾਰਟੀ ਆਗੂਆਂ ਨਾਲ ਮੁਲਾਕਾਤ ਕੀਤੀ।ਬੇਸ਼ੱਕ, ਏ.ਆਈ.ਸੀ.ਸੀ. ਦੇ ਜਨਰਲ ਸਕੱਤਰ (ਸੰਗਠਨ) ਕੇ.ਸੀ. ਵੇਣੂਗੋਪਾਲ ਨਾਲ 16 ਜੁਲਾਈ ਨੂੰ ਦਿੱਲੀ ਵਿੱਚ ਮੁਲਾਕਾਤ ਤੋਂ ਬਾਅਦ ਚੰਨੀ ਨੇ ਕਿਹਾ ਕਿ “ਸਭ ਠੀਕ ਹੈ” ਅਤੇ ਜ਼ੋਰ ਦੇ ਕੇ ਕਿਹਾ ਕਿ ਉਹ ਅਤੇ ਹੋਰ ਆਗੂ ਪਾਰਟੀ ਹਾਈਕਮਾਨ ਦੇ ਕਿਸੇ ਵੀ ਫ਼ੈਸਲੇ ਦੀ ਪਾਲਣਾ ਕਰਨਗੇ। ਇਕ ਜੁਲਾਈ ਨੂੰ, ਕਾਂਗਰਸ ਨੇ ਚੋਣ ਨਾਲ ਸੰਬੰਧਿਤ ਕਮੇਟੀਆਂ ਵਿੱਚ ਕੁਝ ਨਿਯੁਕਤੀਆਂ ਕੀਤੀਆਂ।
ਪੰਜਾਬ ਕਾਂਗਰਸ ’ਚ ਅੰਦਰੂਨੀ ਕਲੇਸ਼ : 15 ਵਿਧਾਇਕਾਂ ਨੇ ਰਾਹੁਲ ਗਾਂਧੀ ਤੋਂ ਮੁਲਾਕਾਤ ਲਈ ਸਮਾਂ ਮੰਗਿਆ
ਚੰਡੀਗੜ੍ਹ, 11 ਅਗਸਤ (ਪੀ.ਟੀ.ਆਈ.)-ਪੰਜਾਬ ਕਾਂਗਰਸ ਦੇ ਅੰਦਰ ਚੱਲ ਰਹੇ ਅੰਦਰੂਨੀ ਕਲੇਸ਼ ਦੌਰਾਨ ਪਾਰਟੀ ਸੂਤਰਾਂ ਨੇ ਮੰਗਲਵਾਰ ਨੂੰ ਦੱਸਿਆ ਕਿ 15 ਕਾਂਗਰਸੀ ਵਿਧਾਇਕਾਂ ਨੇ ਪਾਰਟੀ ਆਗੂ ਰਾਹੁਲ ਗਾਂਧੀ ਨੂੰ ਮੁਲਾਕਾਤ ਲਈ ਪੱਤਰ ਲਿਖਿਆ ਹੈ। ਇਹ ਵੀ ਪਤਾ ਲੱਗਿਆ
ਅਜੀਤ ਡੈਸਕ
12-08-2026