12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਕੇਜਰੀਵਾਲ ਵਲੋਂ ਝਾਰਖੰਡ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਮਰਥਨ

ਨਵੀਂ ਦਿੱਲੀ, 11 ਅਗਸਤ (ਜਗਤਾਰ ਸਿੰਘ)-ਝਾਰਖੰਡ ਦੀ ਰਾਜਧਾਨੀ ਰਾਂਚੀ ਵਿਖੇ ਜੇ.ਪੀ.ਐਸ.ਸੀ. ਅਤੇ ਜੇ.ਐਸ.ਐਸ.ਸੀ. ਪ੍ਰੀਖਿਆਵਾਂ ’ਚ ਬੇਨਿਯਮੀਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵਿਦਿਆਰਥੀਆਂ ’ਤੇ

Ad Position 21
No active advertisement
ਅਜੀਤ ਡੈਸਕ 12-08-2026

ਨਵੀਂ ਦਿੱਲੀ, 11 ਅਗਸਤ (ਜਗਤਾਰ ਸਿੰਘ)-ਝਾਰਖੰਡ ਦੀ ਰਾਜਧਾਨੀ ਰਾਂਚੀ ਵਿਖੇ ਜੇ.ਪੀ.ਐਸ.ਸੀ. ਅਤੇ ਜੇ.ਐਸ.ਐਸ.ਸੀ. ਪ੍ਰੀਖਿਆਵਾਂ ’ਚ ਬੇਨਿਯਮੀਆਂ ਨੂੰ ਲੈ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ’ਤੇ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ ਅਤੇ ਵਿਦਿਆਰਥੀਆਂ ’ਤੇ ਲਾਠੀਚਾਰਜ ਕੀਤਾ ਸੀ। ਇਸ ਮਾਮਲੇ ’ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ। ਪ੍ਰਦਰਸ਼ਨਕਾਰੀ ਵਿਦਿਆਰਥੀਆਂ ਦੇ ਸਮਰਥਨ ’ਚ ਆਏ ਕੇਜਰੀਵਾਲ ਨੇ ਸੋਸ਼ਲ ਮੀਡੀਆ ਮੰਚ ਐਕਸ ’ਤੇ ਪੋਸਟ ਕਰਦੇ ਹੋਏ ਲਿਖਿਆ ਕਿ ‘ਮੈਂ ਝਾਰਖੰਡ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦਾ ਸਮਰਥਨ ਕਰਦਾ ਹਾਂ। ਮੈਂ ਸਰਕਾਰ ਨੂੰ ਉਨ੍ਹਾਂ ਦੀਆਂ ਮੰਗਾਂ ਨੂੰ ਤੁਰੰਤ ਪੂਰਾ ਕਰਨ ਦੀ ਅਪੀਲ ਵੀ ਕਰਦਾ ਹਾਂ।’ ਲਾਠੀਚਾਰਜ ਦੇ ਸੰਬੰਧ ’ਚ ਕੇਜਰੀਵਾਲ ਨੇ ਕਿਹਾ ਕਿ ਵਿਦਿਆਰਥੀਆਂ ਵਿਰੁੱਧ ਹਿੰਸਾ ਬਿਲਕੁਲ ਬਰਦਾਸ਼ਤ ਨਹੀਂ ਹੈ।

Ad Position 22
No active advertisement
ਪਿਛਲੀ ਖ਼ਬਰ ਚੁੱਘ ਨੇ ਸੰਸਦ ਭਵਨ ’ਚ ਖਵਾਏ ਅੰਮ੍ਰਿਤਸਰੀ ਕੁਲਚੇ ਅਗਲੀ ਖ਼ਬਰ ਸੀਰੀਆ ਦੇ ਸਾਬਕਾ ਰਾਸ਼ਟਰਪਤੀ ਅਸਦ ਨੂੰ ਗੈਰ-ਹਾਜ਼ਰੀ ’ਚ ਮੌਤ ਦੀ ਸਜ਼ਾ ਸੁਣਾਈ
Ad Position 24