12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਅਮਰੀਕਾ ਤੇ ਈਰਾਨ ਸਮਝੌਤੇ ਦੇ ਨੇੜੇ ਪਹੁੰਚ ਰਹੇ ਹਨ- ਖ਼ਵਾਜਾ ਆਸਿਫ਼

ਅੰਮ੍ਰਿਤਸਰ, 11 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਇਕ ਇੰਟਰਵਿਊ ’ਚ ਦਾਅਵਾ ਕੀਤਾ ਕਿ ਅਮਰੀਕਾ ਅਤੇ ਈਰਾਨ ਸ਼ਾਂਤੀ ਸਮਝੌਤੇ ਦੇ ਨੇੜੇ ਪਹੁੰਚ ਰਹੇ ਹਨ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਸ਼ਾਂਤੀ ਸਮਝੌਤੇ ਜਾਂ ਸੌਦੇ ਦੇ

Ad Position 21
No active advertisement
ਅਜੀਤ ਡੈਸਕ 12-08-2026

ਅੰਮ੍ਰਿਤਸਰ, 11 ਅਗਸਤ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਇਕ ਇੰਟਰਵਿਊ ’ਚ ਦਾਅਵਾ ਕੀਤਾ ਕਿ ਅਮਰੀਕਾ ਅਤੇ ਈਰਾਨ ਸ਼ਾਂਤੀ ਸਮਝੌਤੇ ਦੇ ਨੇੜੇ ਪਹੁੰਚ ਰਹੇ ਹਨ। ਉਨ੍ਹਾਂ ਗੱਲਬਾਤ ਦੌਰਾਨ ਕਿਹਾ ਕਿ ਸ਼ਾਂਤੀ ਸਮਝੌਤੇ ਜਾਂ ਸੌਦੇ ਦੇ ਹੱਕ ’ਚ ਫਿਰ ਤੋਂ ਹਾਲਾਤ ਬਣ ਰਹੇ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਪਿਛਲੇ ਦੋ-ਤਿੰਨ ਦਿਨਾਂ ’ਚ ਇਸ ਬਾਰੇ ਮਿਲ ਰਹੇ ਸੰਕੇਤਾਂ ਤੋਂ ਬਾਅਦ ਅਮਰੀਕਾ ਅਤੇ ਈਰਾਨ ਵਿਚਕਾਰ ਗੱਲਬਾਤ ਮੁੜ ਸ਼ੁਰੂ ਕਰਨ ਦੀਆਂ ਕੋਸ਼ਿਸ਼ਾਂ ਦੇ ਹਿੱਸੇ ਵਜੋਂ ਪਾਕਿ ਦੇ ਗ੍ਰਹਿ ਮੰਤਰੀ ਮੋਹਸਿਨ ਨਕਵੀ ਈਰਾਨ ਦੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਨ ਲਈ ਤਹਿਰਾਨ ਪਹੁੰਚੇ ਹਨ। ਈਰਾਨ ਦੀ ਸਰਕਾਰੀ ਨਿਊਜ਼ ਏਜੰਸੀ ਦੇ ਅਨੁਸਾਰ ਇਹ ਦੌਰਾ ਈਰਾਨ ਅਤੇ ਅਮਰੀਕਾ ਵਿਚਕਾਰ ਟਕਰਾਅ ਨੂੰ ਹੱਲ ਕਰਨ ਅਤੇ ਵਿਚੋਲਗੀ ਕਰਨ ਲਈ ਇਸਲਾਮਾਬਾਦ ਦੇ ਚੱਲ ਰਹੇ ਕੂਟਨੀਤਕ ਯਤਨਾਂ ਦਾ ਹਿੱਸਾ ਹੈ। ਇਹ ਯਾਤਰਾ ਈਰਾਨ ਦੇ ਗ੍ਰਹਿ ਮੰਤਰੀ ਐਸਕੰਦਰ ਮੋਮੇਨੀ ਦੇ ਆਪਣੇ ਪਾਕਿਸਤਾਨੀ ਹਮਰੁਤਬਾ ਨਾਲ ਦੁਵੱਲੀ ਗੱਲਬਾਤ ਲਈ ਇਸਲਾਮਾਬਾਦ ਦੀ ਯਾਤਰਾ ਤੋਂ ਠੀਕ ਇਕ ਮਹੀਨੇ ਬਾਅਦ ਹੋਈ ਹੈ। ਉੱਧਰ, ਸਾਊਦੀ ਅਰਬ ਅਤੇ ਤੁਰਕੀ ਨਾਲ ਸਾਂਝੇ ਰੱਖਿਆ ਸਮਝੌਤੇ ’ਤੇ ਦਸਤਖ਼ਤ ਕਰਨ ਤੋਂ ਬਾਅਦ ਪਾਕਿ ਦੇ ਉਪ ਪ੍ਰਧਾਨ ਮੰਤਰੀ ਅਤੇ ਵਿਦੇਸ਼ ਮੰਤਰੀ ਇਸਹਾਕ ਡਾਰ ਨੇ ਈਰਾਨ, ਸਾਊਦੀ ਅਰਬ ਅਤੇ ਕੁਵੈਤ ਦੇ ਵਿਦੇਸ਼ ਮੰਤਰੀਆਂ ਨਾਲ ਟੈਲੀਫ਼ੋਨ ’ਤੇ ਗੱਲਬਾਤ ਕੀਤੀ। ਪਾਕਿ ਵਿਦੇਸ਼ ਦਫ਼ਤਰ ਦੇ ਬੁਲਾਰੇ ਅਨੁਸਾਰ ਡਾਰ ਅਤੇ ਈਰਾਨੀ ਵਿਦੇਸ਼ ਮੰਤਰੀ ਡਾ. ਅੱਬਾਸ ਅਰਾਘਚੀ ਨੇ ਖੇਤਰੀ ਅਤੇ ਕੌਮਾਂਤਰੀ ਵਿਕਾਸ, ਬਦਲਦੀ ਸੁਰੱਖਿਆ ਸਥਿਤੀ ਅਤੇ ਸ਼ਾਂਤੀ ਅਤੇ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੇ ਯਤਨਾਂ ’ਤੇ ਚਰਚਾ ਕੀਤੀ। 

 

Ad Position 22
No active advertisement
ਪਿਛਲੀ ਖ਼ਬਰ ਲੋਕ ਸਭਾ ਸਪੀਕਰ ਨੇ ਸਦਨ ਚਲਾਉਣ ਦੀ ਕੀਤੀ ਅਪੀਲ ਅਗਲੀ ਖ਼ਬਰ ਈਰਾਨ ਦੀ ਮੁਆਵਜ਼ੇ ਵਾਲੀ ਸ਼ਰਤ ’ਤੇ ਟਰੰਪ ਦਾ ਪਲਟਵਾਰ
Ad Position 24