ਲੋਕ ਸਭਾ ਦੀ ਕਾਰਵਾਈ ਸ਼ੁਰੂ ਹੁੰਦਿਆਂ ਹੀ ਵਿਰੋਧੀ ਧਿਰਾਂ ਵਲੋਂ ਹੰਗਾਮਾ ਕਰਨ ’ਤੇ ਸਪੀਕਰ ਓਮ ਬਿਰਲਾ ਨੇ ਸਦਨ ਚਲਾਉਣ ਦੀ ਅਪੀਲ ਕੀਤੀ। ਸਪੀਕਰ ਨੇ ਕਿਹਾ ਕਿ ਵਿਰੋਧੀ ਧਿਰਾਂ ਦੀਆਂ ਦੋਵੇਂ ਮੁੱਖ ਮੰਗਾਂ ਮੰਨ ਲਈਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਚਰਚਾ ’ਚ ਹਿੱਸਾ ਲੈਣਗੇ ਅਤੇ ਵਿਦਿਆਰਥੀਆਂ ਦੇ ਮੁੱਦੇ ’ਤੇ ਚਰਚਾ ਹੋਵੇਗੀ। ਸਪੀਕਰ ਨੇ ਕਿਹਾ ਕਿ ਸੋਮਵਾਰ ਨੂੰ ਵੀ ਉਨ੍ਹਾਂ ਨੇ ਸਦਨ ਚਲਾਉਣ ਦੀ ਅਪੀਲ ਕੀਤੀ ਸੀ। ਅੱਜ ਉਹ ਫਿਰ ਅਪੀਲ ਕਰਦੇ ਹਨ ਕਿ ਸਦਨ ਦੇ ਸੰਚਾਲਨ ’ਚ ਮਦਦ ਕਰਨ। ਹੰਗਾਮਾ ਸ਼ਾਂਤ ਨਾ ਹੁੰਦਾ ਵੇਖ ਕੇ ਉਨ੍ਹਾਂ ਸਦਨ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਉਠਾ ਦਿੱਤੀ।