13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ 19 ਨੂੰ

ਨਵੀਂ ਦਿੱਲੀ, 12 ਅਗਸਤ (ਪੀ.ਟੀ.ਆਈ)-ਮੌਜੂਦਾ ਰਾਜਨੀਤਕ ਸਥਿਤੀ ’ਤੇ ਚਰਚਾ ਲਈ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ) ਦੀ ਮੀਟਿੰਗ 19 ਅਗਸਤ ਨੂੰ ਹੋਵੇਗੀ। ਪਾਰਟੀ ਸੂਤਰਾਂ ਅਨੁਸਾਰ ਮੀਟਿੰਗ ’ਚ ਵਿਦਿਆਰਥੀਆਂ ਦੇ ਮੁੱਦਿਆਂ ਅਤੇ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਸੰਬੰਧੀ ਸਰਕਾਰ ’ਤੇ ਦਬਾਅ ਬਣਾਉਣ ਲਈ ਰੂਪਰੇਖਾ ਤਿਆਰ ਕੀਤੀ....

Ad Position 21
No active advertisement
ਅਜੀਤ ਡੈਸਕ 13-08-2026
ਨਵੀਂ ਦਿੱਲੀ, 12 ਅਗਸਤ (ਪੀ.ਟੀ.ਆਈ)-ਮੌਜੂਦਾ ਰਾਜਨੀਤਕ ਸਥਿਤੀ ’ਤੇ ਚਰਚਾ ਲਈ ਕਾਂਗਰਸ ਵਰਕਿੰਗ ਕਮੇਟੀ (ਸੀ.ਡਬਲਿਊ.ਸੀ) ਦੀ ਮੀਟਿੰਗ 19 ਅਗਸਤ ਨੂੰ ਹੋਵੇਗੀ। ਪਾਰਟੀ ਸੂਤਰਾਂ ਅਨੁਸਾਰ ਮੀਟਿੰਗ ’ਚ ਵਿਦਿਆਰਥੀਆਂ ਦੇ ਮੁੱਦਿਆਂ ਅਤੇ ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲੇ ਸੰਬੰਧੀ ਸਰਕਾਰ ’ਤੇ ਦਬਾਅ ਬਣਾਉਣ ਲਈ ਰੂਪਰੇਖਾ ਤਿਆਰ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੀਟਿੰਗ ’ਚ ਅਗਲੇ ਸਾਲ ਦੀ ਸ਼ੁਰੂਆਤ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਸੰਬੰਧੀ ਪਾਰਟੀ ਦੀਆਂ ਤਿਆਰੀਆਂ ਦੀ ਸਮੀਖਿਆ ਵੀ ਕੀਤੇ ਜਾਣ ਦੀ ਸੰਭਾਵਨਾ ਹੈ। ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਦੀ ਪ੍ਰਧਾਨਗੀ ਹੇਠ ਹੋਣ ਵਾਲੀ ਮੀਟਿੰਗ ’ਚ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਪਾਰਟੀ ਦੇ ਹੋਰ ਸੀਨੀਅਰ ਨੇਤਾ ਸ਼ਾਮਿਲ ਹੋਣਗੇ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਤੋਂ ਹੁਣ ਤੱਕ ਦਾ ਔਰਤ ਦਾ ਸਫ਼ਰ ਅਗਲੀ ਖ਼ਬਰ ਸਮਾਜ ਸੇਵਾ ਲਈ ਸਮਰਪਿਤ ਹਨ : ਡਾ. ਕੈਲਾਸ਼ ਠਾਕੁਰ
Ad Position 24