13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਬਿੱਟੂ ਵਲੋਂ ਭਾਈ ਹਵਾਰਾ ਦੀ ਪੈਰੋਲ ਲਈ ਅਪੀਲ, ਰਾਜਪਾਲ ਨਾਲ ਮੁਲਾਕਾਤ

ਚੰਡੀਗੜ੍ਹ, 12 ਅਗਸਤ (ਸੰਦੀਪ ਕੁਮਾਰ ਮਾਹਨਾ)-ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਈ ਹਵਾਰਾ ਦੀ ਬਜ਼ੁਰਗ ਤੇ ਬਿਮਾਰ ਮਾਤਾ ਨੂੰ ਆਪਣੇ ਪੁੱਤਰ ...

Ad Position 21
No active advertisement
ਅਜੀਤ ਡੈਸਕ 13-08-2026
ਚੰਡੀਗੜ੍ਹ, 12 ਅਗਸਤ (ਸੰਦੀਪ ਕੁਮਾਰ ਮਾਹਨਾ)-ਸਾਬਕਾ ਕੇਂਦਰੀ ਰਾਜ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੇ ਭਾਈ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੇ ਮਾਮਲੇ ਵਿਚ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਭਾਈ ਹਵਾਰਾ ਦੀ ਬਜ਼ੁਰਗ ਤੇ ਬਿਮਾਰ ਮਾਤਾ ਨੂੰ ਆਪਣੇ ਪੁੱਤਰ ਨਾਲ ਮਿਲਣ ਦਾ ਮੌਕਾ ਦੇਣ ਦੀ ਅਪੀਲ ਕੀਤੀ। ਬਿੱਟੂ ਨੇ ਪੰਜਾਬ ਦੇ ਰਾਜਪਾਲ ਵਲੋਂ ਭਾਈ ਹਵਾਰਾ ਦੀ ਪੈਰੋਲ ਅਰਜ਼ੀ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਭੇਜੀ ਗਈ ਸਕਾਰਾਤਮਕ ਰਿਪੋਰਟ ਦਾ ਵੀ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਭਾਈ ਹਵਾਰਾ ਦੀ ਮਾਤਾ ਦੀ ਉਮਰ ਅਤੇ ਸਿਹਤ ਦੀ ਸਥਿਤੀ ਨੂੰ ਦੇਖਦਿਆਂ ਇਸ ਮਾਮਲੇ ਨੂੰ ਮਨੁੱਖੀ ਪੱਖ ਤੋਂ ਵਿਚਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਰਾਜਪਾਲ ਦੇ ਸੰਵੇਦਨਸ਼ੀਲ ਰਵੱਈਏ ਲਈ ਧੰਨਵਾਦ ਵੀ ਕੀਤਾ। ਉਨ੍ਹਾਂ ਕਿਹਾ ਕਿ ਸਵਰਗੀ ਮੁੱਖ ਮੰਤਰੀ ਬੇਅੰਤ ਸਿੰਘ ਦਾ ਪਰਿਵਾਰ ਇਸ ਮਨੁੱਖੀ ਪਹੁੰਚ ਦਾ ਸਮਰਥਨ ਕਰਦਾ ਹੈ। ਬਿੱਟੂ ਨੇ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਬੇਅੰਤ ਸਿੰਘ ਵਲੋਂ ਦਿੱਤੇ ਸਰਬਉੱਚ ਬਲਿਦਾਨ ਨੂੰ ਹਮੇਸ਼ਾ ਸਤਿਕਾਰ ਨਾਲ ਯਾਦ ਕਰਦਾ ਰਹੇਗਾ ਪਰ ਇਸ ਦੇ ਨਾਲ ਹੀ ਸਮਾਜ ਨੂੰ ਅੱਗੇ ਲਿਜਾਉਣ ਲਈ ਦਇਆ, ਮਨੁੱਖਤਾ ਅਤੇ ਸ਼ਾਂਤੀ ਦੀ ਭਾਵਨਾ ਨੂੰ ਵੀ ਮਹੱਤਵ ਦੇਣਾ ਜ਼ਰੂਰੀ ਹੈ। ਕਿਸੇ ਵਿਅਕਤੀ ਵਲੋਂ ਕੀਤੇ ਅਪਰਾਧ ਦੇ ਕਾਨੂੰਨੀ ਨਤੀਜੇ ਉਸ ਦੀ ਆਪਣੀ ਥਾਂ ਹਨ ਪਰ ਉਸ ਦੇ ਪਰਿਵਾਰਕ ਮੈਂਬਰਾਂ ਦੀਆਂ ਮਨੁੱਖੀ ਲੋੜਾਂ ਨੂੰ ਉਨ੍ਹਾਂ ਦੇ ਆਧਾਰ ’ਤੇ ਨਹੀਂ ਦੇਖਿਆ ਜਾਣਾ ਚਾਹੀਦਾ। ਖ਼ਾਸ ਕਰਕੇ ਬਜ਼ੁਰਗ ਮਾਤਾ ਦੀ ਸਿਹਤ ਅਤੇ ਉਮਰ ਨੂੰ ਧਿਆਨ ਵਿਚ ਰੱਖਦਿਆਂ ਉਸ ਨੂੰ ਆਪਣੇ ਪੁੱਤਰ ਨਾਲ ਮੁਲਾਕਾਤ ਦਾ ਮੌਕਾ ਮਿਲਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਗਰਮੀਆਂ ਵਿਚ ਕੰਮਕਾਜੀ ਔਰਤਾਂ ਦਾ ਪਹਿਰਾਵਾ ਕਿਹੋ ਜਿਹਾ ਹੋਵੇ? ਅਗਲੀ ਖ਼ਬਰ ਦਿੱਲੀ ਦੰਗਿਆਂ ਦੇ 6 ਮੁਲਜ਼ਮਾਂ ਨੂੰ ਬਰੀ ਕਰਨ ਦੇ ਫ਼ੈਸਲੇ ਨੂੰ ਦਿੱਲੀ ਹਾਈ ਕੋਰਟ ’ਚ ਚੁਣੌਤੀ
Ad Position 24