14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਕੇਜਰੀਵਾਲ ਤੇ ਸਿਸੋਦੀਆ ਵਲੋਂ ਸੀ.ਬੀ.ਆਈ. ਦੀ ਪਟੀਸ਼ਨ ਖ਼ਾਰਜ ਕਰਨ ਦੀ ਮੰਗ

ਨਵੀਂ ਦਿੱਲੀ, 13 ਅਗਸਤ (ਪੀ.ਟੀ.ਆਈ.)-ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਤੋਂ ਆਬਕਾਰੀ ਨੀਤੀ ਮਾਮਲੇ ’ਚ ਉਨ੍ਹਾਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ਖ਼ਾਰਜ ਕਰਨ ਦੀ ਮੰਗ ਕੀਤੀ ਹੈ। ਦੋਵਾਂ ਆਗੂਆਂ ਨੇ ....

Ad Position 21
No active advertisement
ਅਜੀਤ ਡੈਸਕ 14-08-2026

ਨਵੀਂ ਦਿੱਲੀ, 13 ਅਗਸਤ (ਪੀ.ਟੀ.ਆਈ.)-ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਨੇ ਦਿੱਲੀ ਹਾਈ ਕੋਰਟ ਤੋਂ ਆਬਕਾਰੀ ਨੀਤੀ ਮਾਮਲੇ ’ਚ ਉਨ੍ਹਾਂ ਦੀ ਰਿਹਾਈ ਨੂੰ ਚੁਣੌਤੀ ਦੇਣ ਵਾਲੀ ਸੀ.ਬੀ.ਆਈ. ਦੀ ਪਟੀਸ਼ਨ ਖ਼ਾਰਜ ਕਰਨ ਦੀ ਮੰਗ ਕੀਤੀ ਹੈ। ਦੋਵਾਂ ਆਗੂਆਂ ਨੇ ਦਲੀਲ ਦਿੱਤੀ ਕਿ ਸੀ.ਬੀ.ਆਈ. ਨੇ ਹੇਠਲੀ ਅਦਾਲਤ ਦੇ ਫ਼ੈਸਲੇ ਤੋਂ ਕੁਝ ਘੰਟਿਆਂ ’ਚ ਹੀ ਬਹੁਤ ਜਲਦਬਾਜ਼ੀ ਨਾਲ ਪਟੀਸ਼ਨ ਦਾਇਰ ਕੀਤੀ ਅਤੇ ਇਸ ਵਿਚ ਕੋਈ ਖਾਸ ਗਲਤੀ ਜਾਂ ਵਿਗਾੜ ਨਹੀਂ ਦਰਸਾਇਆ। ਉਨ੍ਹਾਂ ਕਿਹਾ ਕਿ ਹੇਠਲੀ ਅਦਾਲਤ ਨੇ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੱਕ ਮਾਮਲੇ ਦੀ ਸੁਣਵਾਈ ਕਰਕੇ ਸਾਰੇ ਮੁਲਜ਼ਮਾਂ ਨੂੰ ਰਿਹਾਅ ਕੀਤਾ ਸੀ । ਕੇਜਰੀਵਾਲ ਅਤੇ ਸਿਸੋਦੀਆ ਨੇ ਇਹ ਵੀ ਕਿਹਾ ਕਿ ਹਾਈ ਕੋਰਟ ਦਾ ਰਿਵੀਜ਼ਨ ਅਧਿਕਾਰ ਖੇਤਰ ਸੀਮਤ ਹੈ ਤੇ ਸਬੂਤਾਂ ਦੀ ਮੁੜ ਜਾਂਚ ਨਹੀਂ ਕੀਤੀ ਜਾ ਸਕਦੀ। ਸੀ.ਬੀ.ਆਈ. ਨੇ ਹਾਲਾਂਕਿ ਹੇਠਲੀ ਅਦਾਲਤ ਦੇ ਹੁਕਮ ਨੂੰ ਗੈਰ-ਕਾਨੂੰਨੀ ਅਤੇ ਵਿਗੜਿਆ ਹੋਇਆ ਦੱਸਿਆ ਹੈ ।

Ad Position 22
No active advertisement
ਪਿਛਲੀ ਖ਼ਬਰ ਅੰਬਾਲਾ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਨਾਲ ਪੁਲਿਸ ਦੀ ਝੜਪ ਅਗਲੀ ਖ਼ਬਰ ਚੰਡੀਗੜ੍ਹ ਪੁਲਿਸ ਵਲੋਂ ਅੰਤਰਰਾਜੀ ਨਾਜਾਇਜ਼ ਹਥਿਆਰ ਸਪਲਾਈ ਨੈੱਟਵਰਕ ਦਾ ਪਰਦਾਫਾਸ਼
Ad Position 24