14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਵੋਟਰਾਂ ਨੂੰ ਵੇਰਵਿਆਂ ਦੀ ਜਾਂਚ ’ਚ ਸਹਾਇਤਾ ਲਈ ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ 16 ਨੂੰ-ਅਨੰਦਿਤਾ ਮਿਤਰਾ

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਵਿਸ਼ੇਸ਼ ਵਿਆਪਕ ਮੁੜ ਮੁਲਾਂਕਣ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫ਼ਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ....

Ad Position 21
No active advertisement
ਅਜੀਤ ਡੈਸਕ 14-08-2026

ਚੰਡੀਗੜ੍ਹ, 13 ਅਗਸਤ (ਅਜੀਤ ਬਿਊਰੋ)-ਭਾਰਤੀ ਚੋਣ ਕਮਿਸ਼ਨ ਵਲੋਂ ਐਲਾਨੇ ਪ੍ਰੋਗਰਾਮ ਅਨੁਸਾਰ ਅੱਜ ਵਿਸ਼ੇਸ਼ ਵਿਆਪਕ ਮੁੜ ਮੁਲਾਂਕਣ (ਐਸ.ਆਈ.ਆਰ.), 2026 ਤਹਿਤ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਲਈ ਡਰਾਫ਼ਟ ਵੋਟਰ ਸੂਚੀ, 2026 ਨੂੰ ਪ੍ਰਕਾਸ਼ਿਤ ਕੀਤਾ ਗਿਆ ਹੈ। ਡਰਾਫ਼ਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਨਾਲ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ, ਜਿਸ ਤਹਿਤ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਆਦ 13 ਅਗਸਤ, 2026 ਤੋਂ 12 ਸਤੰਬਰ, 2026 ਤੱਕ ਹੋਵੇਗੀ ਅਤੇ ਨੋਟਿਸ ਪੜਾਅ/ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ 13 ਅਗਸਤ, 2026 ਤੋਂ 8 ਅਕਤੂਬਰ, 2026 ਤੱਕ ਕੀਤਾ ਜਾਵੇਗਾ। ਸੋਧ ਪ੍ਰਕਿਰਿਆ ਦੇ ਹਿੱਸੇ ਵਜੋਂ, ਅੱਜ ਮੁੱਖ ਚੋਣ ਅਧਿਕਾਰੀ ਪੰਜਾਬ ਅਨੰਦਿਤਾ ਮਿਤਰਾ, ਆਈ.ਏ.ਐਸ. ਦੀ ਪ੍ਰਧਾਨਗੀ ਹੇਠ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਇਕ ਮੀਟਿੰਗ ਹੋਈ। ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਪੰਜਾਬ ਨੇ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਡਰਾਫ਼ਟ ਵੋਟਰ ਸੂਚੀ ਸੌਂਪੀ। ਇਸ ਦੌਰਾਨ ਨੁਮਾਇੰਦਿਆਂ ਨੂੰ ਨਿਰਧਾਰਿਤ ਫਾਰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਿਚ ਨਾਂਅ ਸ਼ਾਮਿਲ ਕਰਨ ਲਈ ਫਾਰਮ 6, ਐਨ.ਆਰ.ਆਈ. ਵੋਟਰਾਂ ਨੂੰ ਸ਼ਾਮਿਲ ਕਰਨ ਲਈ ਫਾਰਮ 6ਏ, ਨਾਂਅ ਕਟਵਾਉਣ ਲਈ ਫਾਰਮ 7 ਅਤੇ ਐਂਟਰੀਆਂ ਵਿਚ ਸੋਧ ਜਾਂ ਸ਼ਿਫਟਿੰਗ ਲਈ ਫਾਰਮ 8 ਸ਼ਾਮਿਲ ਹਨ। ਉਨ੍ਹਾਂ ਦੱਸਿਆ ਕਿ 01.10.2026 ਦੀ ਯੋਗਤਾ ਮਿਤੀ ਵਾਲੇ ਨੌਜਵਾਨ ਨਾਮਾਂਕਣ ਲਈ ਯੋਗ ਹਨ। ਇਸ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਗਰਿਕ ਸੇਵਾ ਪੋਰਟਲ ਅਤੇ ‘ਬੁੱਕ ਏ ਕਾਲ ਰਿਕੁਐਸਟ ਵਿਦ ਬੀ.ਐਲ.ਓ.’ ਸਹੂਲਤ ਸਮੇਤ ਵੱਖ-ਵੱਖ ਪਲੇਟਫ਼ਾਰਮਾਂ ਬਾਰੇ ਜਾਣੂ ਕਰਵਾਇਆ ਗਿਆ।ਸੀ.ਈ.ਓ. ਪੰਜਾਬ ਅਨੰਦਿਤਾ ਮਿਤਰਾ ਨੇ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 16 ਅਗਸਤ, 2026 ਨੂੰ ਸਾਰੇ ਪੋਲਿੰਗ ਬੂਥਾਂ ’ਤੇ ਐਸ.ਆਈ.ਆਰ. ਅਧੀਨ ਇਕ ਰੋਜ਼ਾ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ ਤਾਂ ਜੋ ਵੋਟਰਾਂ ਨੂੰ ਉਨ੍ਹਾਂ ਦੇ ਵੇਰਵਿਆਂ ਦੀ ਜਾਂਚ ਕਰਨ ਵਿਚ ਸਹਾਇਤਾ ਕੀਤੀ ਜਾ ਸਕੇ। 

Ad Position 22
No active advertisement
ਪਿਛਲੀ ਖ਼ਬਰ ਲਾਲ ਕਿਲ੍ਹੇ ’ਤੇ ਪ੍ਰਧਾਨ ਮੰਤਰੀ ਕਰਨਗੇ ‘ਵੰਦੇ ਮਾਤਰਮ’ ਦੇ 150 ਸਾਲ ਪੂਰੇ ਹੋਣ ਦੇ ਜਸ਼ਨ ਦੀ ਅਗਵਾਈ ਅਗਲੀ ਖ਼ਬਰ ਅੰਬਾਲਾ ’ਚ ਸਿੱਖ ਜਥੇਬੰਦੀਆਂ ਤੇ ਕਿਸਾਨਾਂ ਨਾਲ ਪੁਲਿਸ ਦੀ ਝੜਪ
Ad Position 24