ਚੰਡੀਗੜ੍ਹ, 13 ਅਗਸਤ (ਪ੍ਰੋ .ਅਵਤਾਰ ਸਿੰਘ)–ਮਹਾਰਾਸ਼ਟਰ ਦੇ ਨਾਂਦੇੜ ਵਿਖੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਹਦੂਦ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪਾਰਟੀ ਦੇ ਸਰਪ੍ਰਸਤ ਬਲਵਿੰਦਰ ਸਿੰਘ ਭੂੰਦੜ ਨੇ ਇਸ ਨੂੰ ਬੇਹੱਦ ਮੰਦਭਾਗੀ ਅਤੇ ਦੁਖਦਾਈ ਘਟਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰਿਕ ਦੇਸ਼ ’ਚ ਕਿਸੇ ਧਾਰਮਿਕ ਅਸਥਾਨ ’ਤੇ ਅਜਿਹੀ ਹਿੰਸਕ ਘਟਨਾ ਵਾਪਰਨਾ ਇਸ ਤੋਂ ਵੱਡੀ ਤ੍ਰਾਸਦੀ ਹੋਰ ਨਹੀਂ ਹੋ ਸਕਦੀ। ਉਨ੍ਹਾਂ ਮੰਗ ਕੀਤੀ ਕਿ ਹਮਲੇ ਲਈ ਜ਼ਿੰਮੇਵਾਰ ਵਿਅਕਤੀ ਦੀ ਪਛਾਣ ਕਰਕੇ ਉਸ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਬਲਵਿੰਦਰ ਸਿੰਘ ਭੂੰਦੜ ਦੇ ਨਾਲ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ: ਦਲਜੀਤ ਸਿੰਘ ਚੀਮਾ ਤੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਵੀ ਮੌਜੂਦ ਰਹੇ। ਭੂੰਦੜ ਨੇ ਕਿਹਾ ਕਿ ਇਸ ਘਟਨਾ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਹ ਘੱਟ ਹੈ। ਉਨ੍ਹਾਂ ਮਹਾਰਾਸ਼ਟਰ ਸਰਕਾਰ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਹਮਲੇ ਦੀ ਡੂੰਘਾਈ ਨਾਲ ਜਾਂਚ ਕਰਕੇ ਇਸ ਪਿੱਛੇ ਦੇ ਕਾਰਨਾਂ ਅਤੇ ਮਕਸਦ ਨੂੰ ਸਾਹਮਣੇ ਲਿਆਂਦਾ ਜਾਵੇ ਅਤੇ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਡਾ. ਦਲਜੀਤ ਸਿੰਘ ਚੀਮਾ ਨੇ ਇਸ ਘਟਨਾ ਦੀ ਉੱਚ ਪੱਧਰੀ ਤੇ ਨਿਰਪੱਖ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਥੋੜ੍ਹੇ ਸਮੇਂ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ’ਤੇ ਦੂਜੀ ਵਾਰ ਹਮਲਾ ਹੋਣਾ ਆਪਣੇ-ਆਪ ’ਚ ਗੰਭੀਰ ਸਵਾਲ ਖੜ੍ਹੇ ਕਰਦਾ ਹੈ ਅਤੇ ਦੋਵੇਂ ਘਟਨਾਵਾਂ ਦਾ ਗੁਰੂ ਘਰਾਂ ਵਿਚ ਵਾਪਰਨਾ ਹੋਰ ਵੀ ਚਿੰਤਾ ਦਾ ਵਿਸ਼ਾ ਹੈ।
ਸੁਰੱਖਿਆ ਤੇ ਖੁਫ਼ੀਆ ਤੰਤਰ ਦੀ ਵੱਡੀ ਨਾਕਾਮੀ-ਡਾ. ਚੀਮਾ
ਚੰਡੀਗੜ੍ਹ, 13 ਅਗਸਤ (ਪ੍ਰੋ .ਅਵਤਾਰ ਸਿੰਘ)–ਮਹਾਰਾਸ਼ਟਰ ਦੇ ਨਾਂਦੇੜ ਵਿਖੇ ਤਖ਼ਤ ਸ਼੍ਰੀ ਹਜ਼ੂਰ ਸਾਹਿਬ ਦੀ ਪਵਿੱਤਰ ਹਦੂਦ ’ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿੰਦਾ ਕਰਦਿਆਂ ਪਾਰਟੀ ਦੇ ਸਰਪ੍ਰਸਤ ਬਲਵਿੰਦਰ ...
ਅਜੀਤ ਡੈਸਕ
14-08-2026