15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸਰਕਾਰ ਵਿਦਿਆਰਥੀਆਂ ਦੇ ਭਵਿੱਖ ਦੀ ਸੁਰੱਖਿਆ ਲਈ ਵਚਨਬੱਧ-ਰਾਸ਼ਟਰਪਤੀ

ਨਵੀਂ ਦਿੱਲੀ, 14 ਅਗਸਤ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਵਿਦਿਆਰਥੀ ਭਾਰਤ ਦੇ ਭਵਿੱਖ ਦੇ ਨਿਰਮਾਤਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਨਤਕ ਪ੍ਰੀਖਿਆਵਾਂ ’ਚ ਸੁਧਾਰ ਲਈ ਵਿਆਪਕ ....

Ad Position 21
No active advertisement
ਅਜੀਤ ਡੈਸਕ 15-08-2026

ਨਵੀਂ ਦਿੱਲੀ, 14 ਅਗਸਤ (ਏਜੰਸੀ)-ਰਾਸ਼ਟਰਪਤੀ ਦਰੋਪਦੀ ਮੁਰਮੂ  ਨੇ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਵਿਦਿਆਰਥੀ ਭਾਰਤ ਦੇ ਭਵਿੱਖ ਦੇ ਨਿਰਮਾਤਾ ਹਨ। ਉਨ੍ਹਾਂ ਕਿਹਾ ਕਿ ਸਰਕਾਰ ਜਨਤਕ ਪ੍ਰੀਖਿਆਵਾਂ ’ਚ ਸੁਧਾਰ ਲਈ ਵਿਆਪਕ ਕਦਮ ਚੁੱਕ ਰਹੀ ਹੈ, ਤਾਂ ਜੋ ਪੇਪਰ ਲੀਕ ਤੇ ਅਣ-ਉਚਿਤ ਸਾਧਨਾਂ ’ਤੇ ਪੂਰੀ ਤਰ੍ਹਾਂ ਰੋਕ ਲਗਾਈ ਜਾ ਸਕੇ ਤੇ ਵਿਵਸਥਾ ਨੂੰ ਪਾਰਦਰਸ਼ੀ, ਸੁਰੱਖਿਅਤ ਤੇ ਭਰੋਸੇਮੰਦ ਬਣਾਇਆ ਦਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਦੀ ਸੁਰੱਖਿਆ ਲਈ ਵਚਨਬੱਧ ਹੈ। ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਦੀ ਪੂਰਬਲੀ ਸ਼ਾਮ ਮੌਕੇ ਦੇਸ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਸੀਂ 2047 ਤੱਕ ਦੇਸ਼ ਨੂੰ ਵਿਕਸਿਤ ਭਾਰਤ ਬਣਾਉਣ ਦੇ ਟੀਚੇ ਨਾਲ ਅੱਗੇ ਵੱਧ ਰਹੇ ਹਾਂ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਦੇਸ਼ ਦੇ ਨਿਰਮਾਣ ’ਚ ਯੋਗਦਾਨ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਤਵਾਦ ਨੂੰ ਪਨਾਹ ਦੇਣ ਵਾਲੇ ਦੇਸ਼ ਦੇ ਨਾਲ ਸਿੰਧੂ ਜਲ ਸਮਝੌਤੇ ਨੂੰ ਮੁਅੱਤਲ ਕਰਨਾ ਰਾਸ਼ਟਰ ਹਿੱਤ ’ਚ ਖਾਸ ਕਰਕੇ ਕਿਸਾਨਾਂ ਲਈ ਇਕ ਫ਼ੈਸਲਾਕੁਨ ਕਦਮ ਹੈ। ਮੁਰਮੂ ਨੇ ਕਿਹਾ ਕਿ ‘ਆਪ੍ਰੇਸ਼ਨ ਸੰਧੂਰ’ ਨੇ ਅੱਤਵਾਦੀ ਨੈੱਟਵਰਕ ਖ਼ਿਲਾਫ਼ ਸਪੱਸ਼ਟ ਹਮਲੇ ਕਰਨ ਦੀ ਭਾਰਤੀ ਹਥਿਆਰਬੰਦ ਬਲਾਂ ਦੀ ਸਮਰੱਥਾ ਨੂੰ ਸਾਬਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ (14 ਅਗਸਤ) ਦਾ ਦਿਨ ਅਸੀਂ ਵੰਡ ਦੇ ਦਰਦ ਦੇ ਦਿਵਸ ਵਜੋਂ ਮਨਾਉਂਦੇ ਹਾਂ। ਫਿਰਕੂ ਹਿੰਸਾ ਦੀ ਵਜ੍ਹਾ ਕਾਰਨ ਲੱਖਾਂ ਲੋਕਾਂ ਨੂੰ ਸ਼ਰਨਾਰਥੀ ਬਣਨਾ ਪਿਆ, ਫਿਰ ਵੀ ਉਨ੍ਹਾਂ ਆਪਣੀ ਪਛਾਣ ਨਹੀਂ ਛੱਡੀ। ਉਨ੍ਹਾਂ ਕਿਹਾ ਕਿ ਸਾਡਾ ਸੰਵਿਧਾਨ ਸਾਰਿਆਂ ਦੀ ਹਿੱਸੇਦਾਰੀ ’ਤੇ ਆਧਾਰਿਤ ਹੈ। ਉਸ ਭਾਵਨਾ ਨੂੰ ਸਾਡੇ ਦੇਸ਼ ਵਾਸੀ ਅੱਗੇ ਵਧਾ ਰਹੇ ਹਨ, ਇਹ ਸਾਡੀ ਲੋਕਤੰਤਰ ਦੀ ਉਪਲੱਬਧੀ ਹੈ। ਉਨ੍ਹਾਂ ਕਿਹਾ ਕਿ ਕੁਝ ਹੀ ਘੰਟਿਆਂ ਬਾਅਦ ਸਾਡੇ ਦੇਸ਼ ਦੀ ਆਜ਼ਾਦੀ ਦੇ 80ਵੇਂ ਸਾਲ ਦੀ ਸ਼ੁਰੂਆਤ ਹੋਵੇਗੀ। ਦੇਸ਼-ਵਿਦੇਸ਼ ’ਚ ਰਹਿਣ ਵਾਲੇ ਸਾਰੇ ਭਾਰਤੀ ਇਹ ਦਿਹਾੜਾ ਉਤਸ਼ਾਹ ਨਾਲ ਮਨਾਉਂਦੇ ਹਨ। ਸਾਡਾ ਤਿਰੰਗਾ ਸਾਡੀ ਆਜ਼ਾਦੀ ਦਾ ਪ੍ਰਤੀਕ ਹੈ ਤੇ ਇਸ ਨੂੰ ਅਸੀਂ ਪੂਰੀ ਸ਼ਾਨ ਨਾਲ ਲਹਿਰਾਉਂਦੇ ਹਾਂ।  

Ad Position 22
No active advertisement
ਪਿਛਲੀ ਖ਼ਬਰ ਜਤਿੰਦਰ ਸਿੰਘ ਹਨੀ ਸਿੱਧੂ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਚੇਅਰਮੈਨ ਮਹਿਤਾ ਫਿਰ ਪਹੁੰਚੇ ਕਾਲੀ ਮਾਤਾ ਮੰਦਰ ਮੰਦਰ ਦੇ ਨਵਨਿਰਮਾਣ ਕਾਰਜਾਂ ਦਾ ਕੀਤਾ ਨਿਰੀਖਣ
Ad Position 24