15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਭਗੌੜੇ ਵੀਰੇਂਦਰ ਬਸੋਆ ਨੂੰ ਯੂ.ਏ.ਈ. ਤੋਂ ਲਿਆਂਦਾ ਵਾਪਸ

ਨਵੀਂ ਦਿੱਲੀ,14 ਅਗਸਤ (ਜਗਤਾਰ ਸਿੰਘ)- ਭਾਰਤ ਦੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਤੇ ਵੱਡੀ ਕਾਰਵਾਈ ਕਰਦਿਆਂ ਯੂ.ਏ.ਈ. ਤੋਂ ਭਗੌੜੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਮੁੱਖ ...

Ad Position 21
No active advertisement
ਅਜੀਤ ਡੈਸਕ 15-08-2026

ਨਵੀਂ ਦਿੱਲੀ,14 ਅਗਸਤ (ਜਗਤਾਰ ਸਿੰਘ)- ਭਾਰਤ ਦੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ’ਤੇ ਵੱਡੀ ਕਾਰਵਾਈ ਕਰਦਿਆਂ ਯੂ.ਏ.ਈ. ਤੋਂ ਭਗੌੜੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਮੁੱਖ ਸਾਜਿਸ਼ਕਾਰ ਵੀਰੇਂਦਰ ਸਿੰਘ ਬਸੋਆ ਨੂੰ ਭਾਰਤ ਵਾਪਸ ਲਿਆਂਦਾ ਹੈ। ਅੱਜ 14 ਅਗਸਤ ਨੂੰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਦੇ ਹੀ ਉਸ ਨੂੰ ਹਿਰਾਸਤ ਵਿਚ ਲੈ ਲਿਆ ਗਿਆ। ਵੀਰੇਂਦਰ ਬਸੋਆ ਦਿੱਲੀ ਪੁਲਿਸ ਸਪੈਸ਼ਲ ਸੈੱਲ ਦੁਆਰਾ ਫੜੇ ਗਏ ਕਰੀਬ 13 ਹਜ਼ਾਰ ਕਰੋੜ ਰੁਪਏ ਦੇ ਨਸ਼ਾ ਤਸਕਰੀ ਮਾਮਲੇ ਵਿਚ ਲੋੜੀਂਦਾ ਹੈ। ਬਸੋਆ ਵਿਦੇਸ਼ੀ ਧਰਤੀ ਤੋਂ ਭਾਰਤ ਵਿਚ ਇਕ ਵਿਸ਼ਾਲ ਡਰੱਗ ਸਿੰਡੀਕੇਟ ਚਲਾ ਰਿਹਾ ਸੀ। 

Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਵੇਗੀ ਜਾਤ ਆਧਾਰਿਤ ਮਰਦਮਸ਼ੁਮਾਰੀ ਅਗਲੀ ਖ਼ਬਰ ਸਿਹਤ ਮੰਤਰੀ ਜੇ.ਪੀ. ਨੱਢਾ ਏਮਜ਼ ’ਚ ਦਾਖ਼ਲ
Ad Position 24