17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

80ਵਾਂ ਆਜ਼ਾਦੀ ਦਿਹਾੜਾ ਪੰਜਾਬ ਦੀਆਂ ਔਰਤਾਂ ਦੀ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ-ਭਗਵੰਤ ਮਾਨ

ਫ਼ਿਰੋਜ਼ਪੁਰ, 16 ਅਗਸਤ (ਅਜੀਤ ਬਿਊਰੋ)-ਹਿੰਦ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਵਸੇ ਫ਼ਿਰੋਜ਼ਪੁਰ ਦੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ...

Ad Position 21
No active advertisement
ਅਜੀਤ ਡੈਸਕ 17-08-2026

ਫ਼ਿਰੋਜ਼ਪੁਰ, 16 ਅਗਸਤ (ਅਜੀਤ ਬਿਊਰੋ)-ਹਿੰਦ-ਪਾਕਿਸਤਾਨ ਕੌਮਾਂਤਰੀ ਸਰਹੱਦ ’ਤੇ ਵਸੇ ਫ਼ਿਰੋਜ਼ਪੁਰ ਦੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ 80ਵੇਂ ਆਜ਼ਾਦੀ ਦਿਹਾੜੇ ਦੇ ਰਾਜ ਪੱਧਰੀ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਜ਼ਾਦੀ ਦਾ 80ਵਾਂ ਦਿਹਾੜਾ ਪੰਜਾਬ ਦੀਆਂ ਔਰਤਾਂ ਲਈ ‘ਆਰਥਿਕ ਆਜ਼ਾਦੀ’ ਦਾ ਸਾਲ ਹੋਵੇਗਾ। ਪਹਿਲੀ ਵਾਰ ਮਾਵਾਂ-ਧੀਆਂ ਨੂੰ ਆਪਣੀ ਮਰਜ਼ੀ ਅਨੁਸਾਰ ਪੈਸੇ ਖ਼ਰਚਣ ਦੀ ਆਜ਼ਾਦੀ ਮਿਲ ਰਹੀ ਹੈ, ਜਿਸ ਵਿਚ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਜਿਸਟਰਡ 74.59 ਲੱਖ ਔਰਤਾਂ ਵਿਚੋਂ 65 ਲੱਖ ਤੋਂ ਵੱਧ ਔਰਤਾਂ ਨੂੰ ਸਨਮਾਨ ਰਾਸ਼ੀ ਮਿਲ ਚੁੱਕੀ ਹੈ। ਮਾਨ ਨੇ ਕਿਹਾ ਕਿ ਮਹਾਨ ਰਾਸ਼ਟਰੀ ਨਾਇਕਾਂ ਦੇ ਪੂਰਨਿਆਂ ’ਤੇ ਚੱਲਦਿਆਂ ਉਨ੍ਹਾਂ ਦੀ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਕੇ ਸਾਰਿਆਂ ਦੀ ਭਲਾਈ ਅਤੇ ਖੁਸ਼ਹਾਲ ‘ਰੰਗਲਾ ਪੰਜਾਬ’ ਬਣਾਉਣ ਲਈ ਅਣਥੱਕ ਯਤਨ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਕਤੀਕਰਨ ਦੀ ਇਹ ਭਾਵਨਾ ਪੂਰੇ ਪੰਜਾਬ ਵਿੱਚ ਸਿੱਖਿਆ ਅਤੇ ਸਿਹਤ ਸੰਭਾਲ ਵਿੱਚ ਸੁਧਾਰ, ਨੌਜਵਾਨਾਂ ਲਈ ਰੋਜ਼ਗਾਰ, ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ, ਨਸ਼ਿਆਂ ਵਿਰੁੱਧ ਫ਼ੈਸਲਾਕੁਨ ਜੰਗ ਅਤੇ ਜਨਤਕ ਸੁਰੱਖਿਆ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਪੰਜਾਬ ਦੀ ਪਛਾਣ ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਕਾਇਮ ਰੱਖ ਕੇ ਵਧਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਲਗਾਤਾਰ ਕੰਮ ਕਰ ਰਹੇ ਹਾਂ। 69,093 ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਗਈਆਂ ਹਨ, ਸੂਬੇ ਦੇ 88 ਫ਼ੀਸਦੀ ਖੇਤਾਂ ਨੂੰ ਹੁਣ ਨਹਿਰੀ ਪਾਣੀ ਮਿਲ ਰਿਹਾ ਹੈ ਅਤੇ ਸਿੱਖਿਆ ਤੇ ਸਿਹਤ ਕ੍ਰਾਂਤੀ ਦੇ ਨਾਲ-ਨਾਲ ਸੜਕ ਸੁਰੱਖਿਆ ਫੋਰਸ, ਪੰਜਾਬ ਦੇ ਵਿਕਾਸ ਅਤੇ ਸੁਰੱਖਿਆ ਨੂੰ ਮਜ਼ਬੂਤ ਕਰ ਰਹੀ ਹੈ।  ਆਪਣੇ ਸੰਬੋਧਨ ’ਚ ਮੁੱਖ ਮੰਤਰੀ  ਨੇ ਕਿਹਾ, ਮੈਂ ਸ਼ਹੀਦਾਂ ਦੀ ਪਵਿੱਤਰ ਧਰਤੀ ਫ਼ਿਰੋਜ਼ਪੁਰ ਨੂੰ ਸਿਜਦਾ ਕਰਦਾ ਹਾਂ, ਜਿਸ ਦਾ ਨਾਂਅ ਭਾਰਤ ਦੇ ਆਜ਼ਾਦੀ ਸੰਘਰਸ਼ ਦੇ ਇਤਿਹਾਸ ਵਿਚ ਸੁਨਹਿਰੀ ਅੱਖਰਾਂ ਵਿੱਚ ਦਰਜ ਹੈ। ਮੈਂ ਸਾਰਾਗੜ੍ਹੀ ਦੀ ਜੰਗ ਦੇ 21 ਬਹਾਦਰ ਸਿੱਖ ਸ਼ਹੀਦਾਂ ਨੂੰ ਵੀ ਯਾਦ ਕਰਦਾ ਹਾਂ, ਜਿਨ੍ਹਾਂ ਦੀ ਯਾਦ ਵਿਚ ਇੱਥੇ ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਸਾਹਿਬ ਸੁਸ਼ੋਭਿਤ ਹੈ। ਹੁਸੈਨੀਵਾਲਾ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ, “ਸਤਲੁਜ ਦੇ ਕੰਢੇ ’ਤੇ ਵਸਿਆ ਹੁਸੈਨੀਵਾਲਾ ਸਾਡੇ ਕੌਮੀ ਸ਼ਹੀਦਾਂ ਦੀ ਮਹਾਨ ਵਿਰਾਸਤ ਹੈ ਅਤੇ ਇਹ ਪਵਿੱਤਰ ਧਰਤੀ ਸਾਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਜੀਵਨ ਅਤੇ ਕੁਰਬਾਨੀਆਂ ਦੀ ਯਾਦ ਦਿਵਾਉਂਦੀ ਹੈ। ਦੇਸ਼ ਨੂੰ ਆਜ਼ਾਦੀ ਪ੍ਰਾਪਤ ਕਰਨ ਲਈ ਲੰਮਾ ਅਤੇ ਔਖਾ ਸੰਘਰਸ਼ ਕਰਨਾ ਪਿਆ ਅਤੇ 1947 ਵਿਚ ਦੇਸ਼ ਦੀ ਵੰਡ ਦੀ ਸਭ ਤੋਂ ਵੱਡੀ ਕੀਮਤ ਪੰਜਾਬ ਨੇ ਤਾਰੀ।  ਕੂਕਾ ਲਹਿਰ, ਪਗੜੀ ਸੰਭਾਲ ਜੱਟਾ ਲਹਿਰ, ਗ਼ਦਰ ਲਹਿਰ ਅਤੇ ਬੱਬਰ ਅਕਾਲੀ ਲਹਿਰ ਤੋਂ ਲੈ ਕੇ ਅਨੇਕਾਂ ਹੋਰ ਅੰਦੋਲਨਾਂ ਤੱਕ ਪੰਜਾਬੀਆਂ ਨੇ ਸਭ ਤੋਂ ਵੱਧ ਯੋਗਦਾਨ ਪਾਇਆ।ਮੁੱਖ ਮੰਤਰੀ ਨੇ ਸਪੱਸ਼ਟ ਕੀਤਾ, “ਪੰਜਾਬ ਵਿਚ ਨਫ਼ਰਤ ਲਈ ਨਾ ਕੋਈ ਥਾਂ ਸੀ, ਨਾ ਅੱਜ ਹੈ ਅਤੇ ਨਾ ਹੀ ਕਦੇ ਹੋਵੇਗੀ। ਆਪਣੀ ਸਰਕਾਰ ਦੁਆਰਾ ਲਏ ਗਏ ਫ਼ੈਸਲਿਆਂ ਬਾਰੇ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ, “ਮੋਹਾਲੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਨਾਂਅ ’ਤੇ ਰੱਖਿਆ ਗਿਆ ਅਤੇ ਉੱਥੇ ਸ਼ਹੀਦ-ਏ-ਆਜ਼ਮ ਦਾ ਬੁੱਤ ਵੀ ਲਾਇਆ ਗਿਆ। ਮੇਰੇ ਲਈ ਇਹ ਬਹੁਤ ਮਾਣ ਅਤੇ ਸੰਤੁਸ਼ਟੀ ਦੀ ਗੱਲ ਹੈ ਕਿ ਸੂਬਾ ਸਰਕਾਰ ਨੇ ਸਾਢੇ ਚਾਰ ਸਾਲਾਂ ਵਿਚ ਆਪਣੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ।” ਹੁਣ ਤੱਕ 74 ਲੱਖ 59 ਹਜ਼ਾਰ ਔਰਤਾਂ ਦੀ ਰਜਿਸਟਰੇਸ਼ਨ ਹੋ ਚੁੱਕੀ ਹੈ ਅਤੇ 65 ਲੱਖ 62 ਹਜ਼ਾਰ ਔਰਤਾਂ ਦੇ ਬੈਂਕ ਖਾਤਿਆਂ ਵਿਚ ਸਤਿਕਾਰ ਰਾਸ਼ੀ ਵਜੋਂ 2,274 ਕਰੋੜ 42 ਲੱਖ ਰੁਪਏ ਦੀ ਰਾਸ਼ੀ ਤਬਦੀਲ ਕੀਤੀ ਜਾ ਚੁੱਕੀ ਹੈ। ਸਿਹਤ ਸੰਭਾਲ ਬਾਰੇ ਉਨ੍ਹਾਂ ਕਿਹਾ, “’ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਕੈੱਸ਼ਲੈਸ ਇਲਾਜ ਮਿਲ ਰਿਹਾ ਹੈ। ਸਿੱਖਿਆ ਖੇਤਰ ਦੀਆਂ ਉਪਲਬਧੀਆਂ ਬਾਰੇ ਦੱਸਦਿਆਂ ਮਾਨ ਨੇ ਕਿਹਾ, “ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਨੀਟ, 361 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 64 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸਡ ਪ੍ਰੀਖਿਆ ਪਾਸ ਕੀਤੀ ਹੈ। “ਨਸ਼ਿਆਂ ਦੇ ਖ਼ਾਤਮੇ ਲਈ ਪਿੰਡ ਅਤੇ ਵਾਰਡ ਪੱਧਰ ’ਤੇ ਡਿਫੈਂਸ ਕਮੇਟੀਆਂ ਬਣਾਈਆਂ ਗਈਆਂ ਹਨ। ਪੰਜਾਬ ਦੀ ਪਾਕਿਸਤਾਨ ਨਾਲ 553 ਕਿੱਲੋਮੀਟਰ ਲੰਬੀ ਸਰਹੱਦ ਲੱਗਦੀ ਹੈ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਐਂਟੀ-ਡਰੋਨ ਸਿਸਟਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਪਾਲਪ੍ਰੀਤ ਸਿੰਘ ਬਰਾੜ ਭਾਰਤ ਦੀ ਬਾਸਕਟਬਾਲ ਟੀਮ ਦੇ ਕਪਤਾਨ ਹਨ, ਹਰਮਨਪ੍ਰੀਤ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਹਨ, ਸ਼ੁਭਮਨ ਗਿੱਲ ਪੁਰਸ਼ਾਂ ਦੀ ਭਾਰਤੀ ਕ੍ਰਿਕਟ ਟੀਮ ਦੇ ਕਪਤਾਨ ਹਨ ਅਤੇ ਹਰਮਨਪ੍ਰੀਤ ਕੌਰ ਮਹਿਲਾਵਾਂ ਦੀ ਭਾਰਤੀ ਕ੍ਰਿਕਟ ਟੀਮ ਦੀ ਕਪਤਾਨ ਹੈ ਅਤੇ ਸਾਰੇ ਪੰਜਾਬੀ ਹਨ। “ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਵਿਸ਼ੇਸ਼ ਤੌਰ ’ਤੇ ਖੇਡਾਂ ਲਈ 1,744 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਰਿਹਾ ਹੈ।  ਪੰਜਾਬੀਆਂ ਨੂੰ ਸ਼ਹੀਦਾਂ ਦੇ ਆਦਰਸ਼ਾਂ ਪ੍ਰਤੀ ਸਮਰਪਿਤ ਹੋਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਇਸ ਇਤਿਹਾਸਕ ਦਿਨ ’ਤੇ ਸਾਨੂੰ ਸਾਰਿਆਂ ਨੂੰ ਸਾਡੇ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦਾ ਪਵਿੱਤਰ ਸੰਕਲਪ ਲੈਣਾ ਚਾਹੀਦਾ ਹੈ। ਆਓ, ਅਸੀਂ ਆਪਣੇ ਪੰਜਾਬ ਨੂੰ ਇਕ ਵਾਰ ਫਿਰ ‘ਰੰਗਲਾ ਪੰਜਾਬ’, ਖੁਸ਼ਹਾਲ ਅਤੇ ਪ੍ਰਫੁੱਲਿਤ ਪੰਜਾਬ ਬਣਾਉਣ ਦਾ ਅਹਿਦ ਲਈਏ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਪੁਲਿਸ (ਪੁਰਸ਼ ਅਤੇ ਮਹਿਲਾ), ਬੀ.ਐਸ.ਐੱਫ, ਪੀ.ਏ.ਪੀ., ਹਿਮਾਚਲ ਪੁਲਿਸ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ, ਸਕਾਊਟਸ ਐਂਡ ਗਾਈਡਜ਼ ਅਤੇ ਪੰਜਾਬ ਪੁਲਿਸ ਬੈਂਡ ਦੀਆਂ ਟੁਕੜੀਆਂ ਵਲੋਂ ਪੇਸ਼ ਕੀਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਸਕੂਲੀ ਵਿਦਿਆਰਥੀਆਂ ਵਲੋਂ ਪੀ.ਟੀ. ਸ਼ੋਅ, ਗਿੱਧਾ, ਭੰਗੜਾ ਅਤੇ ਸਕੂਲਾਂ-ਕਾਲਜਾਂ ਦੇ ਵਿਦਿਆਰਥੀਆਂ ਵਲੋਂ ਪੇਸ਼ ਕੀਤੇ ਗਏ ਹੋਰ ਰਵਾਇਤੀ ਲੋਕ ਨਾਚਾਂ ਦੇ ਰੰਗਾਰੰਗ ਪ੍ਰੋਗਰਾਮ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਇਸ ਸਮਾਗਮ ਦੌਰਾਨ ‘ਯੁੱਧ ਨਸ਼ਿਆਂ ਵਿਰੁੱਧ’, ‘ਮਾਵਾਂ ਧੀਆਂ ਸਤਿਕਾਰ ਯੋਜਨਾ’, ’ਮੁੱਖ ਮੰਤਰੀ ਸਿਹਤ ਯੋਜਨਾ’, ਖੇਤੀਬਾੜੀ ਖੇਤਰ, ਜੰਗਲਾਤ ਅਤੇ ਹੋਰ ਖੇਤਰਾਂ ਦੀਆਂ ਪ੍ਰਾਪਤੀਆਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਖਿੱਚ ਦਾ ਕੇਂਦਰ ਬਣੀਆਂ। ਇਸ ਮੌਕੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਡੀ.ਜੀ.ਪੀ. ਗੌਰਵ ਯਾਦਵ, ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ, ਵਿਧਾਇਕ ਫਿਰੋਜ਼ਪੁਰ ਦਿਹਾਤੀ ਰਜਨੀਸ਼ ਕੁਮਾਰ ਦਹੀਯਾ, ਵਿਧਾਇਕ ਗੁਰੂਹਰਸਹਾਏ ਫੌਜਾ ਸਿੰਘ ਸਰਾਰੀ, ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਕਮਿਸ਼ਨਰ ਫ਼ਿਰੋਜ਼ਪੁਰ ਮੰਡਲ ਸ੍ਰੀਮਤੀ ਬਬੀਤਾ, ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ, ਡੀ.ਆਈ.ਜੀ. ਫ਼ਿਰੋਜ਼ਪੁਰ ਰੇਂਜ ਸਨੇਹਦੀਪ ਸ਼ਰਮਾ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ‘ਕਿਸਾਨ ਬਚਾਓ ਪੈਦਲ ਯਾਤਰਾ’ ਨੂੰ ਹਰਿਆਣਾ ਪੁਲਿਸ ਨੇ ਖਨੌਰੀ ਬਾਰਡਰ ’ਤੇ ਰੋਕਿਆ ਅਗਲੀ ਖ਼ਬਰ ਸਮੂਹ ਬਿਆਸ ਸੰਗਤ ਵਲੋਂ 12ਵਾਂ ਸਾਲਾਨਾ ਵਾਰਸ਼ਿਕ ਲੰਗਰ 17, 18, 19 ਅਗਸਤ ਨੂੰ
Ad Position 24