17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਮੁੰਬਈ, 16 ਅਗਸਤ (ਪੀ.ਟੀ.ਆਈ.)-ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ 30 ਸਾਲਾ ਭਾਰਤੀ ਨੇਵੀ ਮਲਾਹ, ਉਸ ਦੀ ਪਤਨੀ, ਪੁੱਤਰ ਅਤੇ ਨਵਜੰਮੀ ਧੀ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚ ਮਿਲੀਆਂ। ਕਫ਼ ਪਰੇਡ ਪੁਲਿਸ ...

Ad Position 21
No active advertisement
ਅਜੀਤ ਡੈਸਕ 17-08-2026

ਮੁੰਬਈ, 16 ਅਗਸਤ (ਪੀ.ਟੀ.ਆਈ.)-ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ 30 ਸਾਲਾ ਭਾਰਤੀ ਨੇਵੀ ਮਲਾਹ, ਉਸ ਦੀ ਪਤਨੀ, ਪੁੱਤਰ ਅਤੇ ਨਵਜੰਮੀ ਧੀ ਦੀਆਂ ਲਾਸ਼ਾਂ ਉਨ੍ਹਾਂ ਦੇ ਘਰ ਵਿੱਚ ਮਿਲੀਆਂ। ਕਫ਼ ਪਰੇਡ ਪੁਲਿਸ ਅਨੁਸਾਰ ਮਲਾਹ ਪੂਰਨਮਲ ਸ਼ੰਭੂਲਾਲ ਮਹਿਰਾ ਫੰਦੇ ’ਤੇ ਲਟਕਦੇ ਮਿਲੇ, ਜਦੋਂ ਕਿ ਉਨ੍ਹਾਂ ਦੀ ਪਤਨੀ ਓਮਾ (28), ਤਿੰਨ ਸਾਲ ਦੇ ਪੁੱਤਰ ਯਸ਼ ਅਤੇ ਦੋ ਮਹੀਨੇ ਦੀ ਧੀ ਦੀਆਂ ਲਾਸ਼ਾਂ ਬਿਸਤਰੇ ’ਤੇ ਮਿਲੀਆਂ। ਇੱਕ ਅਧਿਕਾਰੀ ਨੇ ਕਿਹਾ ਕਿ ਮੁਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ਮਹਿਰਾ ਨੇ ਖੁਦਕੁਸ਼ੀ ਕੀਤੀ ਹੈ, ਜਦੋਂ ਕਿ ਉਸ ਦੀ ਪਤਨੀ ਅਤੇ ਬੱਚਿਆਂ ਦੀ ਮੌਤ ਜ਼ਹਿਰ ਕਾਰਨ ਹੋਈ ਹੈ। ਉਸ ਨੇ ਕਿਹਾ ਕਿ ਲਾਸ਼ਾਂ ਨੂੰ ਜੇਜੇ ਹਸਪਤਾਲ ਲਿਜਾਇਆ ਗਿਆ। ਦੁਰਘਟਨਾ ਸੰਬੰਧੀ ਮੌਤ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੂੰ ਮੌਕੇ ‘ਤੇ ਕੋਈ ਖੁਦਕੁਸ਼ੀ ਨੋਟ ਨਹੀਂ ਮਿਲਿਆ। ਜਲ ਸੈਨਾ ਨੇ ਕਿਹਾ ਕਿ ਪੁਲਿਸ ਜਾਂਚ ਚੱਲ ਰਹੀ ਹੈ ਅਤੇ ਜਲ ਸੈਨਾ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੀ ਹੈ।

Ad Position 22
No active advertisement
ਪਿਛਲੀ ਖ਼ਬਰ ਵੱਖ-ਵੱਖ ਥਾਈਂ ਆਜ਼ਾਦੀ ਦਿਹਾੜਾ ਮਨਾਇਆ ਅਗਲੀ ਖ਼ਬਰ ਮੋਦੀ ਵਲੋਂ ਵਿਕਸਿਤ ਭਾਰਤ 2047 ਲਈ ਖਾਕਾ ਪੇਸ਼
Ad Position 24