19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪੇਪਰ ਲੀਕ ਕਰਨ ਵਾਲਿਆਂ ਦੀ ਜਾਇਦਾਦ ਜ਼ਬਤ ਕਰਨ ਦੀ ਪਟੀਸ਼ਨ ’ਤੇ ਕੇਂਦਰ ਤੇ ਰਾਜਾਂ ਨੂੰ ਨੋਟਿਸ

ਨਵੀਂ ਦਿੱਲੀ,18 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਮੁਕਾਬਲਾ ਪ੍ਰੀਖਿਆਵਾਂ ਅਤੇ ਸਰਕਾਰੀ ਭਰਤੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ ਕਰਨ ਵਾਲੀ ਇਕ ਪਟੀਸ਼ਨ ’ਤੇ ਕੇਂਦਰ ਅਤੇ ਸਾਰੀਆਂ ....

Ad Position 21
No active advertisement
ਅਜੀਤ ਡੈਸਕ 19-08-2026

ਨਵੀਂ ਦਿੱਲੀ,18 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਮੁਕਾਬਲਾ ਪ੍ਰੀਖਿਆਵਾਂ ਅਤੇ ਸਰਕਾਰੀ ਭਰਤੀ ਪ੍ਰੀਖਿਆਵਾਂ ਵਿਚ ਪੇਪਰ ਲੀਕ ਦੀਆਂ ਘਟਨਾਵਾਂ ਨੂੰ ਰੋਕਣ ਦੀ ਮੰਗ ਕਰਨ ਵਾਲੀ ਇਕ ਪਟੀਸ਼ਨ ’ਤੇ ਕੇਂਦਰ ਅਤੇ ਸਾਰੀਆਂ ਰਾਜ ਸਰਕਾਰਾਂ ਤੋਂ ਜਵਾਬ ਮੰਗਿਆ ਹੈ । ਪਟੀਸ਼ਨ ਵਿਚ ਪੇਪਰ ਲੀਕ ਵਿਚ ਸ਼ਾਮਿਲ ਦੋਸ਼ੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਚੱਲ-ਅਚੱਲ ਜਾਇਦਾਦਾਂ ਦੀ ਜਾਂਚ ਕਰਕੇ ਉਸ ਨੂੰ ਜ਼ਬਤ ਕਰਨ ਦੇ ਨਿਰਦੇਸ਼ ਦੇਣ ਦੀ ਮੰਗ ਕੀਤੀ ਗਈ ਹੈ। ਜਸਟਿਸ ਪੀ.ਐੱਸ. ਨਰਸਿਮ੍ਹਾ ਅਤੇ ਜਸਟਿਸ ਆਲੋਕ ਅਰਾਧੇ ਦੇ ਬੈਂਚ ਨੇ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਵਲੋਂ ਦਾਖ਼ਲ ਇੱਕ ਜਨਹਿਤ ਪਟੀਸ਼ਨ ’ਤੇ ਮੰਗਲਵਾਰ ਨੂੰ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਨੋਟਿਸ ਜਾਰੀ ਕੀਤੇ। ਅਦਾਲਤ ਨੇ ਅਗਲੀ ਸੁਣਵਾਈ 25 ਸਤੰਬਰ ਲਈ ਨਿਰਧਾਰਿਤ ਕੀਤੀ ਹੈ। ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਪੇਪਰ ਲੀਕ ਕਰਨ ਵਾਲਿਆਂ ਅਤੇ ਅਜਿਹੇ ਅਪਰਾਧਾਂ ਵਿਚ ਸ਼ਾਮਿਲ ਲੋਕਾਂ ਦੀ ਪੂਰੀ ਜਾਇਦਾਦ ਦਾ ਮੁਲਾਂਕਣ ਕੀਤਾ ਜਾਣਾ ਚਾਹੀਦਾ ਹੈ। ਇਸ ਵਿਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਜਾਇਦਾਦਾਂ ਦੀ ਜਾਂਚ ਦੀ ਵੀ ਮੰਗ ਕੀਤੀ ਗਈ ਹੈ। ਪਟੀਸ਼ਨਰ ਨੇ ਕਿਹਾ ਕਿ ਜੇਕਰ ਜਾਂਚ ਵਿਚ ਗੈਰ-ਕਾਨੂੰਨੀ ਜਾਇਦਾਦਾਂ ਜਾਂ ਅਪਰਾਧ ਤੋਂ ਪ੍ਰਾਪਤ ਕਮਾਈ ਦਾ ਖ਼ੁਲਾਸਾ ਹੁੰਦਾ ਹੈ ਤਾਂ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ, ਮਨੀ ਲਾਂਡਰਿੰਗ ਐਕਟ, ਬੇਨਾਮੀ ਜਾਇਦਾਦ ਐਕਟ ਅਤੇ ਕਾਲਾ ਧਨ ਐਕਟ ਦੇ ਤਹਿਤ ਢੁਕਵੀਂ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਪਟੀਸ਼ਨ ਵਿਚ ਇਹ ਵੀ ਮੰਗ ਕੀਤੀ ਗਈ ਹੈ ਕਿ ਪੇਪਰ ਲੀਕ ਮਾਮਲੇ ਵਿਚ ਦੋਸ਼ੀ ਪਾਏ ਗਏ ਲੋਕਾਂ ਲਈ ਸਜ਼ਾਵਾਂ ਲਗਾਤਾਰ ਚੱਲਣ, ਭਾਵ ਉਨ੍ਹਾਂ ਨੂੰ ਇੱਕੋ ਸਮੇਂ ਦੀ ਬਜਾਏ ਇੱਕ ਤੋਂ ਬਾਅਦ ਇੱਕ ਲਾਗੂ ਕੀਤਾ ਜਾਵੇ। ਪਟੀਸ਼ਨਕਰਤਾ ਦੇ ਅਨੁਸਾਰ ਇਸ ਨਾਲ ਭਵਿੱਖ ’ਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਵਿਚ ਮਦਦ ਮਿਲ ਸਕਦੀ ਹੈ।

Ad Position 22
No active advertisement
ਪਿਛਲੀ ਖ਼ਬਰ ਨਿੱਜੀ ਹਸਪਤਾਲ ’ਚ ਕਰਵਾਈ ਜਾਵੇ ਇਮਰਾਨ ਖਾਨ ਦੀ ਜਾਂਚ-ਪਾਕਿ ਸੁਪਰੀਮ ਕੋਰਟ ਅਗਲੀ ਖ਼ਬਰ ਤੇਜਸਵਿਨ-ਦਿਵਿਆ ਸਮੇਤ 17 ਖਿਡਾਰੀਆਂ ਨੂੰ ਅਰਜੁਨ ਪੁਰਸਕਾਰ
Ad Position 24