ਨਵੀਂ ਦਿੱਲੀ, 18 ਅਗਸਤ (ਪੀ.ਟੀ.ਆਈ.): ਸਰਕਾਰ ਨੇ ਮੰਗਲਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਦੇ ਪ੍ਰੀਖਿਆ ਪ੍ਰਣਾਲੀਆਂ ਵਿਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਪ੍ਰਸ਼ਨ ਪੱਤਰਾਂ ਦੀ ਜਾਂਚ ਲਈ ਚਾਰ-ਪੱਧਰੀ ਪ੍ਰਕਿਰਿਆ, 600 ਮੌਜੂਦਾ ਮਾਹਿਰਾਂ ਨੂੰ ਨਵੇਂ ਮਾਹਿਰਾਂ ਨਾਲ ਬਦਲਣਾ ਅਤੇ ਸੀ.ਆਈ.ਐਸ.ਐਫ. ਕਰਮਚਾਰੀਆਂ ਨਾਲ ਦਫ਼ਤਰ ਸੁਰੱਖਿਅਤ ਕਰਨਾ ਸ਼ਾਮਿਲ ਹੈ । ਯੂ.ਜੀ.ਸੀ.-ਨੈੱਟ ਪ੍ਰੀਖਿਆ ਵਿਚ ਹਾਲ ਹੀ ਵਿਚ ਹੋਈਆਂ ਬੇਨਿਯਮੀਆਂ ਅਤੇ ਪਹਿਲਾਂ ਨੀਟ-ਯੂ.ਜੀ. ਮੈਡੀਕਲ ਪ੍ਰਵੇਸ਼ ਪ੍ਰੀਖਿਆ ਪੇਪਰ ਲੀਕ ਹੋਣ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਸਿੱਖਿਆ ਮੰਤਰਾਲੇ ਨੇ ਸਿਸਟਮ ਨੂੰ ਸੁਧਾਰਨ ਲਈ ਤੇਜ਼ੀ ਨਾਲ ਕਾਰਵਾਈ ਕੀਤੀ ਹੈ । ਸੋਮਵਾਰ ਨੂੰ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਦੀ ਪ੍ਰਧਾਨਗੀ ਵਿਚ ਹੋਈ ਇੱਕ ਮੀਟਿੰਗ ਤੋਂ ਬਾਅਦ - ਜਿਨ੍ਹਾਂ ਨੇ ਨੀਟ-ਯੂ.ਜੀ. ਪੇਪਰ ਵਿਵਾਦ ਦੇ ਮੱਦੇਨਜ਼ਰ ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਅਹੁਦਾ ਸੰਭਾਲਿਆ ਸੀ - ਮੰਤਰਾਲੇ ਨੇ ਅੱਜ ਸ਼ਾਮ ਐਲਾਨ ਕੀਤਾ ਕਿ ਜੋਸ਼ੀ ਨੇ ਨਿਰਦੇਸ਼ ਦਿੱਤੇ ਹਨ ਕਿ ਪ੍ਰੀਖਿਆਵਾਂ ਦੇ ਸੁਚਾਰੂ ਸੰਚਾਲਨ ਨੂੰ ਯਕੀਨੀ ਬਣਾਉਣ ਲਈ ਸਾਰੇ ਜ਼ਰੂਰੀ ਸੁਰੱਖਿਆ ਉਪਾਅ ਅਤੇ ਬੁਨਿਆਦੀ ਢਾਂਚਾ ਸਥਾਪਤ ਕੀਤਾ ਜਾਵੇ । ਮੰਤਰੀ ਦੇ ਨਿਰਦੇਸ਼ਾਂ ’ਤੇ ਕਾਰਵਾਈ ਕਰਦੇ ਹੋਏ, ਐਨ.ਟੀ.ਏ. ਦੇ ਡਾਇਰੈਕਟਰ ਜਨਰਲ ਅਭਿਸ਼ੇਕ ਸਿੰਘ ਨੇ ਮੰਤਰਾਲੇ ਨੂੰ ਏਜੰਸੀ ਦੁਆਰਾ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੱਤੀ, ਜੋ ਦੇਸ਼ ਭਰ ਵਿਚ ਵੱਖ-ਵੱਖ ਪ੍ਰੀਖਿਆਵਾਂ ਕਰਵਾਉਣ ਲਈ ਜ਼ਿੰਮੇਵਾਰ ਹੈ ।
ਐਨ.ਟੀ.ਏ. ਵਿਚ ਵੱਡੇ ਬਦਲਾਅ : ਚਾਰ-ਪੱਧਰੀ ਪੇਪਰ ਜਾਂਚ ਪ੍ਰਣਾਲੀ, ਨਵੇਂ ਮਾਹਿਰ ਤੇ ਸੀ.ਆਈ.ਐਸ.ਐਫ.-ਸੁਰੱਖਿਅਤ ਦਫ਼ਤਰ
ਨਵੀਂ ਦਿੱਲੀ, 18 ਅਗਸਤ (ਪੀ.ਟੀ.ਆਈ.): ਸਰਕਾਰ ਨੇ ਮੰਗਲਵਾਰ ਨੂੰ ਨੈਸ਼ਨਲ ਟੈਸਟਿੰਗ ਏਜੰਸੀ (ਐਨ.ਟੀ.ਏ.) ਦੇ ਪ੍ਰੀਖਿਆ ਪ੍ਰਣਾਲੀਆਂ ਵਿਚ ਵੱਡੇ ਬਦਲਾਅ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿਚ ਪ੍ਰਸ਼ਨ ਪੱਤਰਾਂ ਦੀ ਜਾਂਚ ਲਈ ਚਾਰ-....
ਅਜੀਤ ਡੈਸਕ
19-08-2026