19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਔਜਲਾ ਨੇ ਕੀਤੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਇਹ ....

Ad Position 21
No active advertisement
ਅਜੀਤ ਡੈਸਕ 19-08-2026

ਨਵੀਂ ਦਿੱਲੀ, 18 ਅਗਸਤ (ਉਪਮਾ ਡਾਗਾ ਪਾਰਥ)- ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਮੰਗਲਵਾਰ ਨੂੰ ਮਰਹੂਮ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨਾਲ ਮੁਲਾਕਾਤ ਕੀਤੀ। ਇਹ ਮੁਲਾਕਾਤ ਹਾਲ ਹੀ ’ਚ ਸੁਪਰੀਮ ਕੋਰਟ ਵਲੋਂ ਕੋਲਾ ਘੁਟਾਲੇ ਮਾਮਲੇ ’ਚ ਡਾ. ਸਿੰਘ ਨੂੰ ਕਲੀਨ ਚਿੱਟ ਦਿੱਤੇ ਜਾਣ ਤੋਂ ਬਾਅਦ ਕੀਤੀ ਗਈ। ਔਜਲਾ ਨੇ ਡਾ. ਮਨਮੋਹਨ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੀ ਪੂਰੀ ਜ਼ਿੰਦਗੀ ਦੇਸ਼ ਦੀ ਸੇਵਾ ਅਤੇ ਤਰੱਕੀ ਲਈ ਸਮਰਪਿਤ ਕੀਤੀ, ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਆਲੋਚਨਾਵਾਂ ਦਾ ਸਾਹਮਣਾ ਕਰਨਾ ਪਿਆ। ਉਨ੍ਹਾਂ ਭਾਜਪਾ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਇਕ ਮਹਾਨ ਅਤੇ ਇਮਾਨਦਾਰ ਸ਼ਖ਼ਸੀਅਤ ਨੂੰ ਵੀ ਸਿਆਸੀ ਤੌਰ ’ਤੇ ਕਟਹਿਰੇ ’ਚ ਖੜ੍ਹਾ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਪਰਮਾਤਮਾ ਦੀ ਕਚਹਿਰੀ ’ਚ ਦੇਰ ਹੈ, ਅੰਧੇਰ ਨਹੀਂ। ਉਨ੍ਹਾਂ ਕਿਹਾ ਕਿ ਅੱਜ ਦੇਸ਼ ਡਾ. ਮਨਮੋਹਨ ਸਿੰਘ ਦੀ ਇਮਾਨਦਾਰੀ, ਨਿਰਸਵਾਰਥ ਸੇਵਾ ਅਤੇ ਰਾਸ਼ਟਰ ਪ੍ਰਤੀ ਉਨ੍ਹਾਂ ਦੇ ਯੋਗਦਾਨ ਦੀ ਗਵਾਹੀ ਦੇ ਰਿਹਾ ਹੈ। ਔਜਲਾ ਨੇ ਗੁਰਸ਼ਰਨ ਕੌਰ ਨੂੰ ਸ੍ਰੀ ਹਰਿਮੰਦਰ ਸਾਹਿਬ ਜੀ ਦਾ ਪ੍ਰਸ਼ਾਦ ਅਤੇ ਸਿਰੋਪਾਓ ਭੇਟ ਕਰਕੇ ਸਤਿਕਾਰ ਪ੍ਰਗਟ ਕੀਤਾ।

Ad Position 22
No active advertisement
ਪਿਛਲੀ ਖ਼ਬਰ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਜਰਾਤ ਜੇਲ੍ਹ ’ਚ ‘ਆਪ’ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ ਅਗਲੀ ਖ਼ਬਰ ਪੱਛਮੀ ਬੰਗਾਲ ’ਚ ਰਿਤਾਬ੍ਰਤ ਬੈਨਰਜੀ ਹੀ ਰਹਿਣਗੇ ਵਿਰੋਧੀ ਧਿਰ ਦੇ ਨੇਤਾ- ਹਾਈ ਕੋਰਟ
Ad Position 24