ਵਡੋਦਰਾ, 18 ਅਗਸਤ (ਪੀ.ਟੀ.ਆਈ.)-ਸੂਤਰਾਂ ਅਨੁਸਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਗੁਜਰਾਤ ਦੀ ਵਡੋਦਰਾ ਕੇਂਦਰੀ ਜੇਲ੍ਹ ਵਿਚ ਕਬਾਇਲੀ ਆਗੂ ਅਤੇ ਪਾਰਟੀ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ ਕੀਤੀ। ਸੂਤਰਾਂ ਨੇ ਦੱਸਿਆ ਕਿ ਕੇਜਰੀਵਾਲ ਅਤੇ ਮੁੱਖ ਮੰਤਰੀ ਮਾਨ ਦੁਪਹਿਰ ਵੇਲੇ ਵਸਾਵਾ ਨੂੰ ਮਿਲਣ ਤੋਂ ਬਾਅਦ ਜੇਲ੍ਹ ਤੋਂ ਰਵਾਨਾ ਹੋ ਗਏ ਅਤੇ ਉਨ੍ਹਾਂ ਨੇ ਕੋਈ ਵੀ ਵੇਰਵਾ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਅੱਗੇ ਕਿਹਾ ਕਿ ਦੋਵੇਂ ਆਗੂ ਸੋਮਵਾਰ ਨੂੰ ਵਡੋਦਰਾ ਪਹੁੰਚੇ ਸਨ। ਨਰਮਦਾ ਜ਼ਿਲ੍ਹੇ ਦੇ ਡੇਡੀਆਪਾੜਾ (ਐਸ.ਟੀ.) ਵਿਧਾਨ ਸਭਾ ਹਲਕੇ ਦੀ ਪ੍ਰਤੀਨਿਧਤਾ ਕਰਨ ਵਾਲੇ ਵਸਾਵਾ ਨੂੰ ਰਾਜਪੀਪਲਾ ਦੀ ਇਕ ਸੈਸ਼ਨ ਕੋਰਟ ਨੇ ਸਾਲ 2023 ਵਿਚ ਜੰਗਲਾਤ ਅਧਿਕਾਰੀਆਂ ’ਤੇ ਹਮਲਾ ਕਰਨ ਅਤੇ ਜਬਰੀ ਵਸੂਲੀ ਕਰਨ ਦੇ ਮਾਮਲੇ ਵਿਚ ਜੂਨ ਮਹੀਨੇ ਵਿਚ ਸੱਤ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ। ਅਦਾਲਤ ਨੇ ਵਸਾਵਾ ਦੀ ਪਤਨੀ ਅਤੇ ਸੱਤ ਹੋਰਾਂ ਨੂੰ ਵੀ ਦੋਸ਼ੀ ਠਹਿਰਾਇਆ ਸੀ।
ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਗੁਜਰਾਤ ਜੇਲ੍ਹ ’ਚ ‘ਆਪ’ ਵਿਧਾਇਕ ਚੈਤਰ ਵਸਾਵਾ ਨਾਲ ਮੁਲਾਕਾਤ
ਵਡੋਦਰਾ, 18 ਅਗਸਤ (ਪੀ.ਟੀ.ਆਈ.)-ਸੂਤਰਾਂ ਅਨੁਸਾਰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਗੁਜਰਾਤ ਦੀ ਵਡੋਦਰਾ ਕੇਂਦਰੀ ਜੇਲ੍ਹ ਵਿਚ ਕਬਾਇਲੀ ਆਗੂ ਅਤੇ ...
ਅਜੀਤ ਡੈਸਕ
19-08-2026