20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਕੌਮੀ ਇਨਸਾਫ਼ ਮੋਰਚੇ ਵਲੋਂ ਕੱਲ੍ਹ ਪੰਜਾਬ ਬੰਦ ਦਾ ਸੱਦਾ

ਐੱਸ. ਏ. ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਚੰਡੀਗੜ੍ਹ ਪੁਲਿਸ ਵਲੋਂ ਭਾਜਪਾ ਦੇ ਇਸ਼ਾਰੇ ’ਤੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਾਜਪਾਲ ਭਵਨ (ਲੋਕ ...

Ad Position 21
No active advertisement
ਅਜੀਤ ਡੈਸਕ 20-08-2026

ਐੱਸ. ਏ. ਐੱਸ. ਨਗਰ, 19 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਕੌਮੀ ਇਨਸਾਫ਼ ਮੋਰਚੇ ਵਲੋਂ ਪੰਜਾਬ ਸਰਕਾਰ ਦੀ ਮਿਲੀਭੁਗਤ ਨਾਲ ਚੰਡੀਗੜ੍ਹ ਪੁਲਿਸ ਵਲੋਂ ਭਾਜਪਾ ਦੇ ਇਸ਼ਾਰੇ ’ਤੇ 15 ਅਗਸਤ ਨੂੰ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰਾਜਪਾਲ ਭਵਨ (ਲੋਕ ਭਵਨ) ਵੱਲ ਸ਼ਾਂਤਮਈ ਤਰੀਕੇ ਨਾਲ ਕੀਤੇ ਜਾ ਰਹੇ ਰੋਸ ਮਾਰਚ ਦੀ ਸ਼ੁਰੂਆਤ ਮੌਕੇ ਹੀ ਅੱਥਰੂ ਗੈਸ ਦੇ ਗੋਲੇ ਤੇ ਵਾਟਰ ਕੈਨਨ ਨਾਲ ਗੰਦੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਸੰਗਤਾਂ (ਜਿਸ ਵਿਚ ਬੱਚੇ, ਬੀਬੀਆਂ ਤੇ ਬਜ਼ੁਰਗ ਸ਼ਾਮਿਲ ਸਨ) ’ਤੇ ਕੀਤੇ ਗਏ ਅਣਮਨੁੱਖੀ ਜਬਰ ਖ਼ਿਲਾਫ਼ 21 ਅਗਸਤ ਦੇ ਪੰਜਾਬ ਬੰਦ ਦੇ ਸੱਦੇ ਨੂੰ ਲੈ ਕੇ ਸੱਦੇ ਪੱਤਰਕਾਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਕਨਵੀਨਰ ਤੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੇ ਧਰਮੀ ਪਿਤਾ ਬਾਪੂ ਗੁਰਚਰਨ ਸਿੰਘ, ਮੋਰਚੇ ਦੇ ਕਨਵੀਨਰ ਪਾਲ ਸਿੰਘ ਫਰਾਂਸ, ਮੋਰਚੇ ਦੇ ਬੁਲਾਰੇ ਗੁਰਦੀਪ ਸਿੰਘ ਬਠਿੰਡਾ, ਕਿਸਾਨ ਆਗੂ ਸੁਰਜੀਤ ਸਿੰਘ ਫੂਲ, ਕਿਸਾਨ ਆਗੂ ਗੁਰਿੰਦਰ ਸਿੰਘ ਭੰਗੂ ਅਤੇ ਜਸਕਰਨ ਸਿੰਘ ਕਾਹਨ ਸਿੰਘ ਵਾਲਾ ਨੇ 21 ਅਗਸਤ ਦੇ ਸ਼ਾਂਤਮਈ ਪੰਜਾਬ ਬੰਦ ਲਈ ਪੰਜਾਬੀਆਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਸਵੇਰੇ 7 ਵਜੇ ਤੋਂ ਲੈ ਕੇ ਦੁਪਹਿਰ 2 ਵਜੇ ਤੱਕ ਆਵਾਜਾਈ, ਦੁਕਾਨਾਂ ਅਤੇ ਵਪਾਰਕ ਅਦਾਰੇ ਬੰਦ ਰੱਖਣ ਦੀ ਅਪੀਲ ਕੀਤੀ । ਉਨ੍ਹਾਂ ਕਿਹਾ ਕਿ ਮੋਰਚੇ ਨਾਲ ਜੁੜੀਆਂ ਸਮਾਜਿਕ, ਧਾਰਮਿਕ, ਰਾਜਨੀਤਿਕ, ਨਿਹੰਗ, ਪੰਥਕ ਜਥੇਬੰਦੀਆਂ, ਕਿਸਾਨ-ਮਜ਼ਦੂਰ ਜਥੇਬੰਦੀਆਂ ਅਤੇ ਪੰਥਕ ਧਿਰਾਂ ਪੰਜਾਬੀਆਂ ਦਾ ਸਾਥ ਲੈ ਕੇ ਆਪਸੀ ਸਹਿਮਤੀ ਨਾਲ ਇਸ ਬੰਦ ਨੂੰ ਸਫ਼ਲ ਬਣਾਉਣ । ਆਗੂਆਂ ਨੇ ਦੱਸਿਆ ਕਿ ਹਸਪਤਾਲ ਤੇ ਮੈਡੀਕਲ ਸਟੋਰ ਖੁੱਲ੍ਹੇ ਰਹਿਣਗੇ । ਐਂਬੂਲੈਂਸ, ਵਿਆਹ ਵਾਲੀਆਂ ਗੱਡੀਆਂ ਅਤੇ ਸੋਗ ਦੇ ਪ੍ਰੋਗਰਾਮਾਂ ’ਤੇ ਜਾ ਰਹੇ ਵਿਅਕਤੀਆਂ ਨੂੰ ਛੋਟ ਰਹੇਗੀ । ਇਸ ਤੋਂ ਇਲਾਵਾ ਸੰਗਤਾਂ ਦੇ ਸਹਿਯੋਗ ਨਾਲ ਰੇਲ-ਗੱਡੀਆਂ ਵੀ ਰੋਕੀਆਂ ਜਾਣਗੀਆਂ । ਆਗੂਆਂ ਨੇ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੋਰਚੇ ਦੇ ਆਗੂ ਅਤੇ ਵਿੱਤ ਕਮੇਟੀ ਦੇ ਮੈਂਬਰ ਤਰੁਨ ਜੈਨ ਬਾਵਾ ਨੂੰ ਉਨ੍ਹਾਂ ਦੇ 8 ਸਾਥੀਆਂ ਸਮੇਤ ਗ੍ਰਿਫ਼ਤਾਰ ਕਰਨ ਤੇ ਉਨ੍ਹਾਂ ਖ਼ਿਲਾਫ਼ ਦਰਜ ਕੀਤੇ ਗਏ ਅਸਲ੍ਹਾ ਐਕਟ ਦੇ ਝੂਠੇ ਮੁਕੱਦਮੇ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਤਰੁਨ ਜੈਨ ਬਾਵਾ ਨਾਲ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਵਿਚੋਂ 5 ਦੁਮਾਲਾ ਸਜਾਏ ਹੋਏ ਨੌਜਵਾਨ ਸਨ, ਜਿਨ੍ਹਾਂ ’ਤੇ 4 ਸ੍ਰੀ ਸਾਹਿਬ ਦੀ ਬਰਾਮਦਗੀ ਦਿਖਾਈ ਗਈ ਹੈ। ਆਗੂਆਂ ਨੇ ਸਵਾਲ ਕੀਤਾ ਕਿ ਕੀ ਹੁਣ ਭਾਜਪਾ ਸਿੱਖਾਂ ਦੀ ਸ਼ਾਨ ਅਤੇ ਪਛਾਣ ਕ੍ਰਿਪਾਨ ਰੱਖਣ ’ਤੇ ਵੀ ਪਾਬੰਦੀ ਲਗਾਏਗੀ। ਆਗੂਆਂ ਨੇ ਇਸ ਕੇਸ ਨੂੰ ਉੱਚ ਅਦਾਲਤ ਤੱਕ ਲੜਨ ਅਤੇ ਪੂਰੇ ਸੂਬੇ ਸਮੇਤ ਭਾਰਤ ਵਿਚ ਪ੍ਰਚਾਰਨ ਦਾ ਐਲਾਨ ਵੀ ਕੀਤਾ । ਇਸ ਮੌਕੇ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ, ਗੁਰਚਰਨ ਸਿੰਘ ਪਟਿਆਲਾ, ਪਾਲ ਸਿੰਘ ਘੜੂੰਆਂ, ਬਲਵਿੰਦਰ ਸਿੰਘ ਫ਼ਿਰੋਜ਼ਪੁਰ, ਰਵਿੰਦਰ ਸਿੰਘ ਪਟਿਆਲਾ, ਬਲਜੀਤ ਸਿੰਘ ਭਾਊ, ਬਲਜਿੰਦਰ ਸਿੰਘ ਖ਼ਾਲਸਾ, ਜੀਤ ਸਿੰਘ ਔਲਖ, ਅਵਤਾਰ ਸਿੰਘ ਬੁੜੈਲ, ਇੰਦਰਬੀਰ ਸਿੰਘ ਪਟਿਆਲਾ, ਹਰ ਰਣਜੀਤ ਸਿੰਘ ਚਰਨਾਥਲ, ਰਿੰਕੂ ਸਾਰੰਗਪੁਰ, ਸੰਦੀਪ ਸੀਪਾ, ਭਾਨਾ ਸਿੱਧੂ, ਬਾਬਾ ਪਰਮਜੀਤ ਸਿੰਘ, ਅਮਨਦੀਪ ਸਿੰਘ, ਸੁਖਬੀਰ ਸਿੰਘ, ਗੁਰਜੰਟ ਸਿੰਘ, ਆਦਿ ਆਗੂ ਹਾਜ਼ਰ ਸਨ।

 

Ad Position 22
No active advertisement
ਪਿਛਲੀ ਖ਼ਬਰ ਪਾਕਿ ਵਲੋਂ ਭਾਰਤੀ ਜਹਾਜ਼ਾਂ ’ਤੇ ਪਾਬੰਦੀ 24 ਸਤੰਬਰ ਤੱਕ ਵਧਾਉਣ ਲਈ ਨੋਟਮ ਜਾਰੀ ਅਗਲੀ ਖ਼ਬਰ ਹਾਕੀ ਵਿਸ਼ਵ ਕੱਪ: ਭਾਰਤ ਨੇ ਪਾਕਿਸਤਾਨ ਨੂੰ 5-3 ਨਾਲ ਹਰਾਇਆ
Ad Position 24