ਚੰਡੀਗੜ੍ਹ, 21 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੁਸ਼ਕਿਲਾਂ ਝੱਲ ਕੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ ਪੰਜਾਬ ਬੰਦ ਲਈ ਪੂਰਨ ਸਹਿਯੋਗ ਦਿੱਤਾ। ਪੰਜਾਬ ਦੇ ਵਿੱਦਿਅਕ, ਵਪਾਰਕ ਅਤੇ ਹੋਰ ਨਿੱਜੀ ਅਦਾਰੇ ਬੰਦ ਕਰ ਕੇ ਪੰਜਾਬੀਆਂ ਨੇ ਇਸ ਹੱਕੀ ਮੰਗ ਲਈ ਇਕਜੁੱਟਤਾ ਦਾ ਸੁਨੇਹਾ ਦਿੰਦਿਆ ਦੱਸ ਦਿੱਤਾ ਹੈ ਕਿ ਪੰਜਾਬ ਵਾਸੀ ਮਨੁੱਖੀ ਹੱਕਾਂ ਦੇ ਘਾਣ ਦੀ ਆਗਿਆ ਸਰਕਾਰਾਂ ਨੂੰ ਨਹੀਂ ਦੇਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਦੋਂ ਸਰਕਾਰਾਂ ਆਮ ਲੋਕਾਂ ਦੀ ਆਵਾਜ਼ ਨੂੰ ਸੁਣਨ ਦੀ ਬਜਾਏ ਡੰਡੇ ਦੇ ਜ਼ੋਰ ਨਾਲ ਦਬਾਉਣ ਦੀ ਕੋਸ਼ਿਸ਼ ਕਰਦੀਆਂ ਹਨ ਤਾਂ ਪੰਜਾਬ ਬੰਦ ਦਾ ਸੱਦਾ ਦੇਣਾ ਆਖਰੀ ਰਾਹ ਹੁੰਦਾ ਹੈ। ਪੰਜਾਬ ਦੇ ਸਮੂਹ ਵਰਗਾਂ ਨੇ ਬਿਨਾਂ ਕਿਸੇ ਸ਼ਿਕਾਇਤ ਤੋਂ ਬੰਦ ਨੂੰ ਪੂਰੀ ਹਮਾਇਤ ਦਿੱਤੀ। ਗਿਆਨੀ ਹਰਪ੍ਰੀਤ ਸਿੰਘ ਨੇ ਚਿਤਾਵਨੀ ਦਿੰਦਿਆਂ ਕਿਹਾ ਕਿ ਸਰਕਾਰਾਂ ਨੂੰ ਇਸ ਤੋਂ ਸਮਝ ਜਾਣਾ ਚਾਹੀਦਾ ਹੈ ਕਿ ਲੋਕ ਆਪਣਾ ਨੁਕਸਾਨ ਉਠਾ ਕੇ ਵੀ ਉਨ੍ਹਾਂ ਦਾ ਵਿਰੋਧ ਕਰ ਰਹੇ ਹਨ, ਇਸ ਲਈ ਜਿੰਨੀ ਛੇਤੀ ਹੋ ਸਕੇ ਇਨਸਾਫ ਦਾ ਰਾਹ ਫੜ ਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰਨਾ ਚਾਹੀਦਾ ਹੈ।
‘ਪੰਜਾਬ ਬੰਦ’ ਲਈ ਸਹਿਯੋਗ ਦੇਣ ਵਾਲੇ ਸੂਬਾ ਵਾਸੀਆਂ ਦਾ ਧੰਨਵਾਦ- ਗਿਆਨੀ ਹਰਪ੍ਰੀਤ ਸਿੰਘ
ਚੰਡੀਗੜ੍ਹ, 21 ਅਗਸਤ (ਪ੍ਰੋ. ਅਵਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਪੰਜਾਬ ਵਾਸੀਆਂ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਮੁਸ਼ਕਿਲਾਂ ਝੱਲ ਕੇ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ ਪੰਜਾਬ ਬੰਦ ਲਈ ਪੂਰਨ ...
ਅਜੀਤ ਡੈਸਕ
22-08-2026