22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸੁਪਰੀਮ ਕੋਰਟ ਵਲੋਂ ਮਾਣਹਾਨੀ ਮਾਮਲੇ ’ਚ ਸੁਖਬੀਰ ਦੀ ਪਟੀਸ਼ਨ ਖ਼ਾਰਜ

ਨਵੀਂ ਦਿੱਲੀ, 21 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਲ 2017 ਦੇ ਇਕ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸੁਖਬੀਰ ਨੇ ਪੰਜਾਬ ...

Ad Position 21
No active advertisement
ਅਜੀਤ ਡੈਸਕ 22-08-2026

ਨਵੀਂ ਦਿੱਲੀ, 21 ਅਗਸਤ (ਜਗਤਾਰ ਸਿੰਘ)-ਸੁਪਰੀਮ ਕੋਰਟ ਨੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸਾਲ 2017 ਦੇ ਇਕ ਅਪਰਾਧਿਕ ਮਾਣਹਾਨੀ ਮਾਮਲੇ ਨੂੰ ਰੱਦ ਕਰਨ ਦੀ ਮੰਗ ਵਾਲੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਸੁਖਬੀਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ ਜਿਸ ਵਿਚ ਹਾਈ ਕੋਰਟ ਨੇ ਇਸ ਮਾਮਲੇ ਨੂੰ ਰੱਦ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਹ ਵਿਵਾਦ ਉਸ ਸਮੇਂ ਸ਼ੁਰੂ ਹੋਇਆ ਸੀ, ਜਦੋਂ ਜਨਵਰੀ 2017 ਵਿਚ ਪੰਜਾਬ ਦੇ ਉਪ ਮੁੱਖ ਮੰਤਰੀ ਰਹੇ ਸੁਖਬੀਰ ਨੇ ਇਕ ਬਿਆਨ ਵਿਚ ‘ਅਖੰਡ ਕੀਰਤਨੀ ਜਥਾ’ ਨਾਂਅ ਦੀ ਧਾਰਮਿਕ ਸੰਸਥਾ ਨੂੰ ਅੱਤਵਾਦੀ ਸੰਗਠਨ ‘ਬੱਬਰ ਖ਼ਾਲਸਾ ਇੰਟਰਨੈਸ਼ਨਲ’ ਦਾ ਸਿਆਸੀ ਵਿੰਗ ਦੱਸਿਆ ਸੀ। ਇਸ ਤੋਂ ਬਾਅਦ ਸੰਸਥਾ ਦੇ ਮੁੱਖ ਬੁਲਾਰੇ ਨੇ ਸੁਖਬੀਰ ਖ਼ਿਲਾਫ਼ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਸੀ। ਸ਼ਿਕਾਇਤਕਰਤਾ ਦਾ ਕਹਿਣਾ ਸੀ ਕਿ ਸੁਖਬੀਰ ਨੇ ਇਹ ਬਿਆਨ ਵੱਖ-ਵੱਖ ਸਿਆਸੀ ਰੈਲੀਆਂ ਅਤੇ ਮੀਡੀਆ ਵਿਚ ਦਿੱਤੇ ਸਨ, ਜਿਸ ਨਾਲ ਉਨ੍ਹਾਂ ਦੀ ਬਦਨਾਮੀ ਹੋਈ ਹੈ। ਸੁਖਬੀਰ ਦੇ ਵਕੀਲਾਂ ਨੇ ਹਾਈ ਕੋਰਟ ਵਿਚ ਦਲੀਲ ਦਿੱਤੀ ਸੀ ਕਿ ਇਹ ਬਿਆਨ ਮਾਣਹਾਨੀ ਦੇ ਦਾਇਰੇ ਵਿਚ ਨਹੀਂ ਆਉਂਦਾ ਅਤੇ ਸ਼ਿਕਾਇਤਕਰਤਾ ਕੋਲ ਸੰਸਥਾ ਵਲੋਂ ਕੇਸ ਕਰਨ ਦਾ ਕੋਈ ਅਧਿਕਾਰ ਪੱਤਰ ਵੀ ਨਹੀਂ ਸੀ ਪਰ ਹਾਈ ਕੋਰਟ ਨੇ ਉਨ੍ਹਾਂ ਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਸੀ, ਜਿਸ ਤੋਂ ਬਾਅਦ ਉਨ੍ਹਾਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਸੁਪਰੀਮ ਕੋਰਟ ’ਚ ਜਸਟਿਸ ਦੀਪਾਂਕਰ ਦੱਤਾ ਅਤੇ ਜਸਟਿਸ ਸ਼ੀਲ ਨਾਗੂ ਦੇ ਬੈਂਚ ਸਾਹਮਣੇ ਸੁਖਬੀਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਕਪਿਲ ਸਿੱਬਲ ਨੇ ਦਲੀਲ ਦਿੱਤੀ ਕਿ ਸੁਖਬੀਰ ਨੇ ਆਪਣੇ ਬਿਆਨ ਵਿਚ ਕਦੇ ਵੀ ਇਸ ਖਾਸ ਸ਼ਿਕਾਇਤਕਰਤਾ ਦਾ ਨਾਂਅ ਲੈ ਕੇ ਕੋਈ ਗੱਲ ਨਹੀਂ ਕਹੀ ਸੀ ਅਤੇ ਇਹ ਵੀ ਸਪੱਸ਼ਟ ਨਹੀਂ ਹੈ ਕਿ ਸ਼ਿਕਾਇਤਕਰਤਾ ਨੂੰ ਅਜਿਹੀ ਸ਼ਿਕਾਇਤ ਕਰਨ ਲਈ ਕਿਸ ਨੇ ਅਧਿਕਾਰ ਦਿੱਤਾ ਹੈ। ਦੂਜੇ ਪਾਸੇ, ਬੈਂਚ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਨੇ ਖ਼ੁਦ ਨੂੰ ਸੰਸਥਾ ਦਾ ਮੁੱਖ ਬੁਲਾਰਾ ਦੱਸਿਆ ਹੈ ਅਤੇ ਸੰਗਠਨ ਉੱਤੇ ਅਜਿਹੇ ਗੰਭੀਰ ਇਲਜ਼ਾਮ ਲਗਾਏ ਗਏ ਹਨ ਤਾਂ ਇਸ ਮਾਮਲੇ ਨੂੰ ਮੁੱਢੋਂ ਖਾਰਜ ਨਹੀਂ ਕੀਤਾ ਜਾ ਸਕਦਾ। ਦੋਵਾਂ ਪਾਸਿਆਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਪਰੀਮ ਕੋਰਟ ਨੇ ਸੁਖਬੀਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਹੁਣ ਮਾਮਲੇ ਦੀ ਅੱਗੇ ਦੀ ਕਾਰਵਾਈ ਮੈਜਿਸਟ੍ਰੇਟ ਦੀ ਅਦਾਲਤ ਵਿਚ ਚੱਲੇਗੀ।

Ad Position 22
No active advertisement
ਪਿਛਲੀ ਖ਼ਬਰ ਜਦੋਂ ਤੱਕ ਸਰਹੱਦਾਂ ਸੁਰੱਖਿਅਤ ਨਹੀਂ ਹੋਣਗੀਆਂ, ਭਾਰਤ ਸੁਰੱਖਿਅਤ ਨਹੀਂ ਰਹੇਗਾ- ਅਮਿਤ ਸ਼ਾਹ ਅਗਲੀ ਖ਼ਬਰ ਇਕ ਦਿਨ ਵਿਚ ਖੰਡ 250 ਰੁਪਏ ਕੁਇੰਟਲ ਹੋਈ ਹੋਰ ਮਹਿੰਗੀ
Ad Position 24