23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਪੰਥ ਵਿਰੋਧੀ ਸੋਚ ਨੂੰ ਪਛਾਣੇ ਕੌਮ-ਜਥੇਦਾਰ ਗੜਗੱਜ

ਤਲਵੰਡੀ ਸਾਬੋ, 23 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭੇ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਦੂਜੇ ਪੜਾਅ ਦੀ ਆਰੰਭਤਾ ....

Ad Position 21
No active advertisement
ਅਜੀਤ ਡੈਸਕ 24-08-2026

ਤਲਵੰਡੀ ਸਾਬੋ, 23 ਅਗਸਤ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਆਰੰਭੇ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੇ ਦੂਜੇ ਪੜਾਅ ਦੀ ਆਰੰਭਤਾ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਹੋਈ ਅਤੇ ਇਹ ਮਾਰਚ 4 ਸਤੰਬਰ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਸੰਪੂਰਨ ਹੋਵੇਗਾ।ਮਾਰਚ ਦੀ ਆਰੰਭਤਾ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸੰਗਤ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੱਜ ਪੰਥ ਵਿਰੋਧੀ ਸ਼ਕਤੀਆਂ ਵਲੋਂ ਸਿੱਖ ਸੰਸਥਾਵਾਂ ਅਤੇ ਵਿਰਾਸਤ ਨੂੰ ਕਮਜ਼ੋਰ ਕਰਨ ਦਾ ਯਤਨ ਹੋ ਰਿਹਾ ਹੈ। ਕੌਮ ਨੂੰ ਗੁਰੂ ਦੋਖੀ ਅਤੇ ਖ਼ਾਲਸਾ ਪੰਥ ਵਿਰੋਧੀ ਇਸ ਸੋਚ ਨੂੰ ਪਛਾਣਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਖ਼ਾਲਸਾ ਮਾਰਚ ਦਾ ਮਕਸਦ ਸਿੱਖ ਸੰਗਤ ਅਤੇ ਖ਼ਾਸਕਰ ਨੌਜਵਾਨਾਂ ਨੂੰ ਸਿੱਖ ਸਿਧਾਂਤਾਂ ਨਾਲ ਜੋੜਨਾ ਅਤੇ ਪੰਥ ਵਿਰੋਧੀ ਵਿਚਾਰਧਾਰਾ ਤੋਂ ਸੁਚੇਤ ਕਰਨਾ ਹੈ। ਉਨ੍ਹਾਂ ਕੈਨੇਡਾ ’ਚ ਗੁਰਦੁਆਰਾ ਸਾਹਿਬ ’ਚ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਕਿ ਅਜਿਹਾ ਕੌਮ ਅੰਦਰ ਖਾਨਾਜੰਗੀ ਲਈ ਕੀਤਾ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਕੀਤੇ ਗਏ ਖ਼ਾਲਸਾ ਮਾਰਚ ਨੂੰ ਸੰਗਤ ਵਲੋਂ ਮਿਲੇ ਵੱਡੇ ਹੁੰਗਾਰੇ ਨੇ ਇਹ ਸਾਬਤ ਕੀਤਾ ਹੈ ਕਿ ਸਿੱਖ ਸੰਗਤ ਦੇ ਹਿਰਦਿਆਂ ਅੰਦਰ ਗੁਰੂ ਸਾਹਿਬਾਨ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਪੰਥਕ ਸਿਧਾਂਤਾਂ ਪ੍ਰਤੀ ਅਥਾਹ ਸ਼ਰਧਾ ਹੈ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਣੇ ਮੂਲ ਤੋਂ ਤੋੜਨ ਦਾ ਯਤਨ ਕਰ ਰਹੀਆਂ ਹਨ, ਜਿਨ੍ਹਾਂ ਤੋਂ ਸੁਚੇਤ ਹੋਣ ਦੀ ਲੋੜ ਹੈ। ਧਾਮੀ ਨੇ ਕਿਹਾ ਕਿ ਬਹੁਤ ਸਾਰੇ ਪਿੰਡਾਂ ’ਚ ਨਸ਼ੇ ਆਮ ਹੋਣ ਦੀ ਜਾਣਕਾਰੀ ਮਿਲ ਰਹੀ ਹੈ। ਨਸ਼ੇ ਕਾਰਨ ਨੌਜਵਾਨਾਂ ਦੀ ਮੌਤ ਦੀਆਂ ਰੋਜ਼ਾਨਾ ਕਈ ਖ਼ਬਰਾਂ ਸਾਹਮਣੇ ਆ ਰਹੀਆਂ ਹਨ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ, ਨਸ਼ਿਆਂ ਦੀ ਦਲ-ਦਲ ’ਚੋਂ ਬਾਹਰ ਕੱਢਣ ਲਈ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ਹੈ। ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਟੇਕ ਸਿੰਘ ਧਨੌਲਾ ਨੇ ਖ਼ਾਲਸਾ ਮਾਰਚ ਵਿਚ ਸ਼ਾਮਿਲ ਸਮੂਹ ਸੰਗਤ ਦਾ ਧੰਨਵਾਦ ਕਰਦਿਆਂ ਸੰਗਤ ਨੂੰ ਗੁਰਬਾਣੀ, ਗੁਰੂ ਇਤਿਹਾਸ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹੋਣ ਦੀ ਪ੍ਰੇਰਨਾ ਕੀਤੀ ਤੇ ਅਪੀਲ ਵੀ ਕੀਤੀ ਕਿ ਸਾਰੇ ਰਸਤੇ ’ਚ ਨਗਰ ਕੀਰਤਨ ਦਾ ਭਰਵਾਂ ਸਵਾਗਤ ਕਰਨ ਅਤੇ ਪਰਿਵਾਰਾਂ ਸਮੇਤ ਸ਼ਾਮਿਲ ਹੋਣ। ਖ਼ਾਲਸਾ ਮਾਰਚ ਦੀ ਆਰੰਭਤਾ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਆਰੰਭਤਾ ਦੀ ਅਰਦਾਸ ਕੀਤੀ। ਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਅਮਰਜੀਤ ਸਿੰਘ ਨੇ ਸਰਵਣ ਕਰਵਾਇਆ। ਆਰੰਭਤਾ ਮੌਕੇ ਸੀਨੀਅਰ ਅਕਾਲੀ ਆਗੂ ਬਲਵਿੰਦਰ ਸਿੰਘ ਭੂੰਦੜ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਅੰਤ੍ਰਿੰਗ ਕਮੇਟੀ ਮੈਂਬਰ ਗੁਰਪ੍ਰੀਤ ਸਿੰਘ ਝੱਬਰ ਤੇ ਮੇਜਰ ਸਿੰਘ ਢਿੱਲੋਂ, ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਗੁਰਚਰਨ ਸਿੰਘ ਗਰੇਵਾਲ, ਭਾਈ ਅਮਰੀਕ ਸਿੰਘ ਕੋਟਸ਼ਮੀਰ, ਜਗਸੀਰ ਸਿੰਘ ਮਾਂਗੇਆਣਾ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਅਵਤਾਰ ਸਿੰਘ ਵਣਵਾਲਾ, ਬਾਬਾ ਬੂਟਾ ਸਿੰਘ, ਗੁਰਪਾਲ ਸਿੰਘ ਗੋਰਾ, ਸੁਰਜੀਤ ਸਿੰਘ ਰਾਏਪੁਰ, ਭਾਈ ਅਜੈਬ ਸਿੰਘ ਅਭਿਆਸੀ, ਸੁਖਵਰਸ ਸਿੰਘ ਪੰਨੂ, ਬਲਵੀਰ ਸਿੰਘ ਘੁੰਨਸ, ਗੁਰਤੇਜ ਸਿੰਘ ਭੁੱਲਰ, ਜਥੇਦਾਰ ਕੌਰ ਸਿੰਘ ਬਹਾਵਵਾਲਾ, ਬੀਬੀ ਜੋਗਿੰਦਰ ਕੌਰ ਸਾਰੇ ਸ਼੍ਰੋਮਣੀ ਕਮੇਟੀ ਮੈਂਬਰ, ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਧਰਮ ਪ੍ਰਚਾਰ ਕਮੇਟੀ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਵਧੀਕ ਸਕੱਤਰ ਬਿਜੈ ਸਿੰਘ, ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸੁਖਬੀਰ ਸਿੰਘ, ਅਕਾਲੀ ਦਲ (ਬ) ਹਲਕਾ ਇੰਚਾਰਜ ਰਵੀਪ੍ਰੀਤ ਸਿੰਘ ਸਿੱਧੂ, ਬਲਕਾਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਕਲਿਆਣ, ਪ੍ਰੇਮ ਅਰੋੜਾ ਹਲਕਾ ਇੰਚਾਰਜ ਮਾਨਸਾ, ਡਾ. ਨਿਸ਼ਾਨ ਸਿੰਘ ਹਲਕਾ ਇੰਚਾਰਜ ਬੁਢਲਾਡਾ, ਗੁਰਿੰਦਰਜੀਤ ਸਿੰਘ ਭੁੱਚੋ, ਇਕਬਾਲ ਸਿੰਘ ਬਬਲੀ ਢਿੱਲੋਂ ਹਲਕਾ ਇੰਚਾਰਜ ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਮੈਨੇਜਰ ਨਰਿੰਦਰਜੀਤ ਸਿੰਘ ਭਵਾਨੀਗੜ੍ਹ, ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ, ਧਰਮ ਪ੍ਰਚਾਰ ਉੱਪ ਦਫ਼ਤਰ ਇੰਚਾਰਜ ਭਾਈ ਭੋਲਾ ਸਿੰਘ, ਗਿਆਨੀ ਗੁਰਜੰਟ ਸਿੰਘ, ਬੜੂ ਸਾਹਿਬ ਤੋਂ ਬਾਬਾ ਜਗਜੀਤ ਸਿੰਘ, ਬੁੰਗਾ ਮਸਤੂਆਣਾ ਮੁਖੀ ਬਾਬਾ ਕਾਕਾ ਸਿੰਘ, ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ ਵਲੋਂ ਬਾਬਾ ਦਲੇਰ ਸਿੰਘ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਪ੍ਰਗਟ ਸਿੰਘ ਮਜੀਠਾ ਰੋਡ, ਬਾਬਾ ਬਿਕਰਮ ਸਿੰਘ, ਬਾਬਾ ਮਨਪ੍ਰੀਤ ਸਿੰਘ ਬਾਲੇਵਾਲ, ਬਾਬਾ ਸੁਖਪਾਲ ਸਿੰਘ, ਬਾਬਾ ਕੁਲਵਿੰਦਰ ਸਿੰਘ, ਬਾਬਾ ਲਾਲ ਦਾਸ ਜਲਾਲ ਵਾਲੇ, ਜਥੇਦਾਰ ਬੱਲਮ ਸਿੰਘ, ਬਾਬਾ ਪ੍ਰੀਤਮ ਸਿੰਘ, ਰਾਜਵਿੰਦਰ ਸਿੰਘ ਜੋਗਾ, ਪ੍ਰਿੰਸੀਪਲ ਰਵਿੰਦਰ ਸਿੰਘ, ਦਵਿੰਦਰ ਸਿੰਘ ਕੋਟਬਖਤੂ, ਗੁਰਤੇਜ ਸਿੰਘ ਨਸੀਬਪੁਰਾ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Ad Position 22
No active advertisement
ਪਿਛਲੀ ਖ਼ਬਰ ਕਦੇ ਵੀ ਸੱਜਣ ਕੁਮਾਰ ਨੂੰ ਰੋਲ ਮਾਡਲ ਨਹੀਂ ਕਿਹਾ-ਦੀਪੇਂਦਰ ਹੁੱਡਾ ਅਗਲੀ ਖ਼ਬਰ ਆਪ੍ਰੇਸ਼ਨ ਸੰਧੂਰ ’ਚ ਢਾਹੇ ਜੈਸ਼ ਦੇ ਹੈੱਡਕੁਆਰਟਰ ਦੀ ਤੇਜ਼ੀ ਨਾਲ ਕਰਵਾਈ ਜਾ ਰਹੀ ਹੈ ਉਸਾਰੀ
Ad Position 24