23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਕਦੇ ਵੀ ਸੱਜਣ ਕੁਮਾਰ ਨੂੰ ਰੋਲ ਮਾਡਲ ਨਹੀਂ ਕਿਹਾ-ਦੀਪੇਂਦਰ ਹੁੱਡਾ

ਗੁਰੂਗ੍ਰਾਮ, 23 ਅਗਸਤ (ਏਜੰਸੀ)-ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਅਤੇ ਉਨ੍ਹਾਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਣ ਤੋਂ ਬਾਅਦ ਵਿਰੋਧ ਦਾ ਸਾਹਮਣਾ ਕਰ ਰਹੇ ਰੋਹਤਕ ਤੋਂ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਅੱਜ ....

Ad Position 21
No active advertisement
ਅਜੀਤ ਡੈਸਕ 24-08-2026

ਗੁਰੂਗ੍ਰਾਮ, 23 ਅਗਸਤ (ਏਜੰਸੀ)-ਸੱਜਣ ਕੁਮਾਰ ਨੂੰ ਰੋਲ ਮਾਡਲ ਕਹਿਣ ਅਤੇ ਉਨ੍ਹਾਂ ਦੀ ਮੌਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦੱਸਣ ਤੋਂ ਬਾਅਦ ਵਿਰੋਧ ਦਾ ਸਾਹਮਣਾ ਕਰ ਰਹੇ ਰੋਹਤਕ ਤੋਂ ਕਾਂਗਰਸੀ ਸੰਸਦ ਮੈਂਬਰ ਦੀਪੇਂਦਰ ਹੁੱਡਾ ਨੇ ਅੱਜ ਸਪਸ਼ਟ ਕੀਤਾ ਕਿ ਉਨ੍ਹਾਂ ਨੇ ਨਾ ਤਾਂ ਕਦੇ ਰੋਲ ਮਾਡਲ ਸ਼ਬਦ ਵਰਤਿਆ ਹੈ ਅਤੇ ਨਾ ਹੀ ਉਨ੍ਹਾਂ ਦੇ ਮਨ ’ਚ ਅਜਿਹੀ ਕੋਈ ਭਾਵਨਾ ਸੀ। 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ’ਚ ਉਮਰ ਕੈਦ ਕੱਟ ਰਹੇ ਵਿਵਾਦਤ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਹੁੱਡਾ ਨੇ ਇਸ ਨੂੰ ਦੇਸ਼ ਦੀ ਰਾਜਨੀਤੀ ਲਈ ਨੁਕਸਾਨ ਦੱਸਿਆ ਸੀ ਤੇ ਦਿੱਲੀ ਦੇ ਵਿਕਾਸ ’ਚ ਉਨ੍ਹਾਂ ਦੇ ਯੋਗਦਾਨ ਦੀ ਸ਼ਲਾਘਾ ਕੀਤੀ ਸੀ। ਇਸ ਬਿਆਨ ਤੋਂ ਬਾਅਦ ਖਾਸ ਕਰਕੇ ਪੰਜਾਬ ਵਿੱਚ ਤਿੱਖੀਆਂ ਪ੍ਰਤੀਕਿਰਿਆਵਾਂ ਆਈਆਂ। ਜਦੋਂ ਪੱਤਰਕਾਰਾਂ ਨੇ ਹੁੱਡਾ ਤੋਂ ਪੁੱਛਿਆ ਕਿ ਕੀ ਉਨ੍ਹਾਂ ਨੇ ਸੱਜਣ ਕੁਮਾਰ ਨੂੰ ਰੋਲ ਮਾਡਲ ਕਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਨਾ ਤਾਂ ਇਹ ਸ਼ਬਦ ਵਰਤੇ ਅਤੇ ਨਾ ਹੀ ਉਨ੍ਹਾਂ ਦੇ ਮਨ ਵਿੱਚ ਕੋਈ ਅਜਿਹੀ ਭਾਵਨਾ ਸੀ। ਦੀਪੇਂਦਰ ਹੁੱਡਾ ਨੇ ਕਿਹਾ ਕਿ ਇਹ ਸ਼ਬਦ ਉਨ੍ਹਾਂ ਲੋਕਾਂ ਵਲੋਂ ਉਨ੍ਹਾਂ ਦੇ ਮੂੰਹ ’ਚ ਪਾਏ ਜਾ ਰਹੇ ਹਨ ਜਿਹੜੇ ਭਾਈਚਾਰੇ ਦੀ ਭਾਵਨਾ ਨੂੰ ਕਮਜ਼ੋਰ ਕਰਕੇ ਰਾਜਨੀਤੀ ਕਰਨਾ ਚਾਹੁੰਦੇ ਹਨ।  ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਕੋਈ ਇਰਾਦਾ ਨਹੀਂ ਸੀ ਤੇ ਜੋ ਲੋਕ ਉਨ੍ਹਾਂ ਨੂੰ ਜਾਣਦੇ ਹਨ, ਉਨ੍ਹਾਂ ਨੂੰ ਭਲੀ-ਭਾਂਤ ਪਤਾ ਹੈ ਕਿ ਉਹ ਕਦੇ ਕਿਸੇ ਨੂੰ ਦੁਖੀ ਕਰਨ ਦੀ ਮਨਸ਼ਾ ਨਹੀਂ ਰੱਖਦੇ। 
ਮੇਰਾ ਸਿੱਖ ਭਾਈਚਾਰੇ ਨਾਲ ਪੁਰਾਣਾ ਰਿਸ਼ਤਾ-ਕਾਂਗਰਸੀ ਆਗੂ
ਸਿੱਖ ਭਾਈਚਾਰੇ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਉਹ ਹਮੇਸ਼ਾ ਸਿੱਖਾਂ ਦੇ ਨਾਲ ਖੜ੍ਹੇ ਹਨ ਅਤੇ ਹਰ ਤਰ੍ਹਾਂ ਨਾਲ ਉਨ੍ਹਾਂ ਦਾ ਸਾਥ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨਾਲ ਉਨ੍ਹਾਂ ਦਾ ਸਦੀਆਂ ਪੁਰਾਣਾ ਭਾਈਚਾਰੇ ਦਾ ਰਿਸ਼ਤਾ ਹੈ, ਉਨ੍ਹਾਂ ਦਾ ਪਰਿਵਾਰ ਦੁੱਖ-ਸੁੱਖ ’ਚ ਸਿੱਖਾਂ ਨਾਲ ਜੁੜਿਆ ਰਿਹਾ ਹੈ ਤੇ ਹਰ ਸੰਘਰਸ਼ ’ਚ ਉਨ੍ਹਾਂ ਨਾਲ ਖੜ੍ਹਾ ਰਿਹਾ ਹੈ। ਉਨ੍ਹਾਂ ਇਹ ਵੀ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਉੱਤੇ ਉਨ੍ਹਾਂ ਦੇ ਪਰਿਵਾਰ ਦਾ ਰੁਖ਼ ਸ਼ੁਰੂ ਤੋਂ ਹੀ ਬਿਲਕੁਲ ਸਪੱਸ਼ਟ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰੀ ਬੇਇਨਸਾਫ਼ੀ ਹੋਈ ਸੀ, ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਸਿੱਖ ਭਾਈਚਾਰੇ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਉਹ ਪੂਰੀ ਤਰ੍ਹਾਂ ਸਿੱਖ ਭਾਈਚਾਰੇ ਨਾਲ ਖੜ੍ਹੇ ਹਨ।

Ad Position 22
No active advertisement
ਪਿਛਲੀ ਖ਼ਬਰ ਪੀ.ਐਨ.ਜੀ. ਦੀ ਵਰਤੋਂ ਵਧਾਉਣ ਲਈ ਨੋਡਲ ਅਫ਼ਸਰ ਨਿਯੁਕਤ ਕਰਨ ਸੂਬੇ-ਕੇਂਦਰ ਅਗਲੀ ਖ਼ਬਰ ਪੰਥ ਵਿਰੋਧੀ ਸੋਚ ਨੂੰ ਪਛਾਣੇ ਕੌਮ-ਜਥੇਦਾਰ ਗੜਗੱਜ
Ad Position 24