23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-08-2026

ਅਮਿਤ ਸ਼ਾਹ ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ ’ਚ ਹੋਣਗੇ ਸ਼ਾਮਿਲ

ਨਵੀਂ ਦਿੱਲੀ, 23 ਅਗਸਤ (ਪੀ. ਟੀ. ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਤੋਂ ਸ਼ੁਰੂ ਹੋ ਰਹੀ ਦੋ ਦਿਨਾ ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ ਦੌਰਾਨ ਸਮਕਾਲੀ ...

Ad Position 21
No active advertisement
ਅਜੀਤ ਡੈਸਕ 24-08-2026

ਨਵੀਂ ਦਿੱਲੀ, 23 ਅਗਸਤ (ਪੀ. ਟੀ. ਆਈ.)-ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸੋਮਵਾਰ ਤੋਂ ਸ਼ੁਰੂ ਹੋ ਰਹੀ ਦੋ ਦਿਨਾ ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ ਦੌਰਾਨ ਸਮਕਾਲੀ ਮਾਮਲਿਆਂ ਅਤੇ ਰਾਸ਼ਟਰੀ ਸੁਰੱਖਿਆ ਲਈ ਚੁਣੌਤੀਆਂ ’ਤੇ ਵਿਚਾਰ-ਵਟਾਂਦਰੇ ਵਿਚ ਸ਼ਾਮਿਲ ਹੋਣਗੇ । ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਵੱਖ-ਵੱਖ ਸੁਰੱਖਿਆ ਬਲਾਂ ਅਤੇ ਪੁਲਿਸ ਦੇ 850 ਤੋਂ ਵੱਧ ਅਧਿਕਾਰੀ ਹਾਈਬ੍ਰਿਡ ਫਾਰਮੈਟ ਵਿਚ ਹੋਣ ਵਾਲੀ ਕਾਨਫਰੰਸ ਵਿਚ ਹਿੱਸਾ ਲੈਣਗੇ । ਉਨ੍ਹਾਂ ਕਿਹਾ ਕਿ ਨੌਵੀਂ ਰਾਸ਼ਟਰੀ ਸੁਰੱਖਿਆ ਰਣਨੀਤੀ ਕਾਨਫਰੰਸ ਭੌਤਿਕ ਅਤੇ ਵਰਚੁਅਲ ਮੋਡਾ ਨੂੰ ਜੋੜਦੇ ਹੋਏ ਹਾਈਬ੍ਰਿਡ ਫਾਰਮੈਟ ਵਿਚ ਕੀਤੀ ਜਾਵੇਗੀ । ਅਧਿਕਾਰੀਆਂ ਨੇ ਕਿਹਾ ਕਿ ਕਾਨਫਰੰਸ ਦੌਰਾਨ ਅਧਿਕਾਰੀ ਵੱਖ-ਵੱਖ ਸਮਕਾਲੀ ਮਾਮਲਿਆਂ ਅਤੇ ਰਾਸ਼ਟਰੀ ਸੁਰੱਖਿਆ ਲਈ ਚੁਣੌਤੀਆਂ ’ਤੇ ਵਿਚਾਰ-ਵਟਾਂਦਰਾ ਕਰਨਗੇ।

Ad Position 22
No active advertisement
ਪਿਛਲੀ ਖ਼ਬਰ ਮੌਨਸੂਨ ਇਜਲਾਸ ਰਸਮੀ ਸਮਾਪਤੀ ਦੀ ਉਡੀਕ ’ਚ ਅਗਲੀ ਖ਼ਬਰ ਮੁੰਬਈ ਵਿਖੇ ਗਣੇਸ਼ ਚਤੁਰਥੀ
Ad Position 24