25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੁਪਰੀਮ ਕੋਰਟ ਵਲੋਂ ਮਹੁਆ ਮੋਇਤਰਾ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੇ ਦਖ਼ਲ ਦੇਣ ਤੋਂ ਇਨਕਾਰ

ਸੁਪਰੀਮ ਕੋਰਟ ਵਲੋਂ ਮਹੁਆ ਮੋਇਤਰਾ ਦੀ ਪਟੀਸ਼ਨ ’ਤੇ ਤੁਰੰਤ ਸੁਣਵਾਈ ਤੇ ਦਖ਼ਲ ਦੇਣ ਤੋਂ ਇਨਕਾਰ

Ad Position 21
No active advertisement
ਅਜੀਤ ਡੈਸਕ 25-08-2026

ਨਵੀਂ ਦਿੱਲੀ, 24 ਅਗਸਤ (ਜਗਤਾਰ ਸਿੰਘ)-ਤ੍ਰਿਣਮੂਲ ਕਾਂਗਰਸ (ਟੀ ਐੱਮ ਸੀ) ਸੰਸਦ ਮੈਂਬਰ ਮਹੁਆ ਮੋਇਤਰਾ ਨੂੰ ਸਰਕਟ ਹਾਊਸ ਤੋਂ ਕਥਿਤ ਤੌਰ ’ਤੇ ਬੇਦਖ਼ਲ ਕੀਤੇ ਜਾਣ ਦੇ ਮਾਮਲੇ ਵਿਚ ਸੁਪਰੀਮ ਕੋਰਟ ਤੋਂ ਫ਼ਿਲਹਾਲ ਰਾਹਤ ਨਹੀਂ ਮਿਲੀ ਹੈ। ਸੁਪਰੀਮ ਕੋਰਟ ਨੇ ਮਾਮਲੇ ਵਿਚ ਤਤਕਾਲ ਸੁਣਵਾਈ ਅਤੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਹੁਆ ਮੋਇਤਰਾ ਵੱਲੋਂ ਅਦਾਲਤ ਵਿਚ ਪੇਸ਼ ਵਕੀਲ ਨੇ ਦੋਸ਼ ਲਾਇਆ ਕਿ ਉਨ੍ਹਾਂ ਚੋਣ ਹਲਕੇ ਵਿਚ ਉਨ੍ਹਾਂ ਲਈ ਅਲਾਟ ਸਰਕਾਰੀ ਰਿਹਾਇਸ਼ (ਸਰਕਟ ਹਾਊਸ) ਤੋਂ ਸਥਾਨਕ ਅਧਿਕਾਰੀਆਂ ਨੇ ਰਾਤ 11 ਵਜੇ ਉਨ੍ਹਾਂ ਨੂੰ ਬੇਦਖ਼ਲ ਕਰ ਦਿੱਤਾ। ਵਕੀਲ ਦੇ ਮੁਤਾਬਿਕ ਇਸ ਕਾਰਵਾਈ ਵਿਚ ਜ਼ਿਲ੍ਹਾ ਮੈਜਿਸਟ੍ਰੇਟ ਅਤੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੀ ਸ਼ਾਮਿਲ ਸਨ। 

Ad Position 22
No active advertisement
ਪਿਛਲੀ ਖ਼ਬਰ ਦੇਸ਼ ’ਚ ਖੰਡ ਦੀ ਕੋਈ ਕਮੀ ਨਹੀਂ-ਆਈ.ਐਸ.ਐਮ.ਏ. ਅਗਲੀ ਖ਼ਬਰ ਕਸ਼ਮੀਰੀ ਪੰਡਿਤ ਸਰਕਾਰੀ ਮੁਲਾਜ਼ਮਾਂ ਨੂੰ ਤਾਜ਼ਾ ਧਮਕੀਆਂ
Ad Position 24