24-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-08-2026

ਸੀ.ਜੇ.ਪੀ. ਵਲੋਂ 5 ਸਤੰਬਰ ਨੂੰ ਦਿੱਲੀ ’ਚ ਮਾਰਚ ਦਾ ਐਲਾਨ

ਸੀ.ਜੇ.ਪੀ. ਵਲੋਂ 5 ਸਤੰਬਰ ਨੂੰ ਦਿੱਲੀ ’ਚ ਮਾਰਚ ਦਾ ਐਲਾਨ

Ad Position 21
No active advertisement
ਅਜੀਤ ਡੈਸਕ 25-08-2026

ਨਵੀਂ ਦਿੱਲੀ, 24 ਅਗਸਤ (ਪੀ.ਟੀ.ਆਈ.) ਕਾਕਰੋਚ ਜਨਤਾ ਪਾਰਟੀ (ਸੀ ਜੇ ਪੀ) ਨੇ ਸੋਮਵਾਰ ਨੂੰ 5 ਸਤੰਬਰ ਨੂੰ ਦਿੱਲੀ ਵਿੱਚ ਵਿਰੋਧ ਮਾਰਚ ਦਾ ਐਲਾਨ ਕੀਤਾ। ਪਾਰਟੀ ਨੇ ਕੇਂਦਰ ’ਤੇ 25 ਜੁਲਾਈ ਨੂੰ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਗਾਇਆ, ਜਿਸ ਦੇ ਆਧਾਰ ’ਤੇ ਉਸ ਨੇ ਪ੍ਰੀਖਿਆ ਬੇਨਿਯਮੀਆਂ ਵਿਰੁੱਧ ਆਪਣਾ 36 ਦਿਨਾਂ ਦਾ ਅੰਦੋਲਨ ਵਾਪਸ ਲੈ ਲਿਆ ਸੀ। ਇਕ ਬਿਆਨ ਵਿਚ, ਸੀ.ਜੇ.ਪੀ. ਨੇ ਕਿਹਾ ਕਿ ਅਧਿਆਪਕ ਦਿਵਸ ‘ਤੇ ਹੋਣ ਵਾਲਾ ਮਾਰਚ ਇੰਡੀਆ ਗੇਟ ਤੋਂ ਸ਼ੁਰੂ ਹੋਵੇਗਾ ਅਤੇ ਦਿੱਲੀ ਪੁਲਿਸ ਹੈੱਡਕੁਆਰਟਰ ਵੱਲ ਵਧੇਗਾ।ਪਾਰਟੀ ਨੇ ਕਿਹਾ ਕਿ ਮਾਰਚ ਦੀ ਅਗਵਾਈ ਉਨ੍ਹਾਂ ਵਿਦਿਆਰਥੀਆਂ ਦੇ ਪਰਿਵਾਰਾਂ ਵਲੋਂ ਕੀਤੀ ਜਾਵੇਗੀ ਜਿਨ੍ਹਾਂ ਨੇ ਨੀਟ ਪ੍ਰੀਖਿਆ ਰੱਦ ਕਰਨ ਅਤੇ ਬਾਅਦ ਵਿੱਚ ਦੁਬਾਰਾ ਪ੍ਰੀਖਿਆ ਲੈਣ ਕਾਰਨ ਖੁਦਕੁਸ਼ੀ ਕੀਤੀ ਸੀ, ਅਤੇ ਇਸ ਵਿਚ ਉਹ ਵੀ ਸ਼ਾਮਿਲ ਹੋਣਗੇ ਜਿਨ੍ਹਾਂ ਨੂੰ ਜੁਲਾਈ ਦੇ ਅੰਦੋਲਨ ਦੌਰਾਨ ਕਥਿਤ ਤੌਰ ’ਤੇ ਪੁਲਿਸ ਦੀ ਬੇਰਹਿਮੀ ਦਾ ਸ਼ਿਕਾਰ ਹੋਣਾ ਪਿਆ ਸੀ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਚੀਨ ਵਲੋਂ ਸਰਹੱਦੀ ਮੁੱਦੇ ’ਤੇ ਵਿਸ਼ੇਸ਼ ਪ੍ਰਤੀਨਿਧੀਆਂ ਦੀ ਗੱਲਬਾਤ ਅੱਜ ਅਗਲੀ ਖ਼ਬਰ ਜੈਸ਼ੰਕਰ ਵਲੋਂ ਮਾਸਕੋ ’ਚ ਪੁਤਿਨ ਨਾਲ ਮੁਲਾਕਾਤ
Ad Position 24