26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਮੁੱਖ ਮੰਤਰੀ ਵਲੋਂ ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖ਼ਾਹ ’ਚ 120 ਫ਼ੀਸਦੀ ਤੋਂ ਵੱਧ ਦੇ ਵਾਧੇ ਨੂੰ ਮਨਜ਼ੂਰੀ

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਭਗਵੰਤ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ’ਚ 120 ....

Ad Position 21
No active advertisement
ਅਜੀਤ ਡੈਸਕ 26-08-2026

ਚੰਡੀਗੜ੍ਹ, 25 ਅਗਸਤ (ਅਜੀਤ ਬਿਊਰੋ)-ਭਗਵੰਤ ਮਾਨ ਸਰਕਾਰ ਨੇ ਆਦਰਸ਼ ਸਕੂਲਾਂ ਵਿਚ ਸੇਵਾਵਾਂ ਨਿਭਾਅ ਰਹੇ ਅਧਿਆਪਕਾਂ ਦੇ ਮਾਣ-ਸਤਿਕਾਰ ਅਤੇ ਆਰਥਿਕ ਸੁਰੱਖਿਆ ਨੂੰ ਯਕੀਨੀ ਬਣਾਉਂਦਿਆਂ ਉਨ੍ਹਾਂ ਦੀਆਂ ਤਨਖਾਹਾਂ ’ਚ 120 ਫ਼ੀਸਦੀ ਤੋਂ ਵੱਧ ਦਾ ਵਾਧਾ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ| ਮੁੱਖ ਮੰਤਰੀ ਦੇ ਇਸ ਫ਼ੈਸਲੇ ਨਾਲ ਲਗਪਗ 1,100 ਅਧਿਆਪਕਾਂ ਨੂੰ ਲਾਭ ਹੋਵੇਗਾ, ਜਿਸ ਨਾਲ ਉਨ੍ਹਾਂ ਦੀ ਮਹੀਨਾਵਾਰ ਤਨਖਾਹ ਲਗਪਗ 10,000 ਰੁਪਏ ਤੋਂ ਵਧ ਕੇ 22,000 ਰੁਪਏ ਤੋਂ ਵੱਧ ਹੋ ਜਾਵੇਗੀ| ਇਹ ਫ਼ੈਸਲਾ ਸਰਕਾਰ ਦੀ ਇਸ ਵਚਨਬੱਧਤਾ ਨੂੰ ਦੁਹਰਾਉਂਦਾ ਹੈ ਕਿ ਪੰਜਾਬ ਦਾ ਭਵਿੱਖ ਸੰਵਾਰਨ ਵਾਲਿਆਂ ਨੂੰ ਯੋਗ ਲਾਭ, ਮਾਣ-ਸਤਿਕਾਰ ਅਤੇ ਬਣਦੀ ਮਾਨਤਾ ਮਿਲਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅਧਿਆਪਕਾਂ ਦੇ ਹਿਤਾਂ ਦੀ ਰਾਖੀ ਨੂੰ ਯਕੀਨੀ ਬਣਾਉਂਦੀ ਰਹੇਗੀ ਕਿਉਂਕਿ ਸਿੱਖਿਆ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਹਰ ਵਿਦਿਆਰਥੀ ਦੇ ਭਵਿੱਖ ਨੂੰ ਸੁਰੱਖਿਅਤ ਕਰਨਾ ਉਨ੍ਹਾਂ ਅਧਿਆਪਕਾਂ ਨੂੰ ਸਮਰੱਥ ਬਣਾਉਣ ਤੋਂ ਸ਼ੁਰੂ ਹੁੰਦਾ ਹੈ| ਅਧਿਆਪਕਾਂ ਦੇ ਵਫ਼ਦ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਪੰਜਾਬ ਦੇ ਭਵਿੱਖ ਨੂੰ ਸੰਵਾਰਨ ਵਿਚ ਅਧਿਆਪਕਾਂ ਦੀ ਅਹਿਮ ਭੂਮਿਕਾ ਦੇ ਬਾਵਜੂਦ ਅਧਿਆਪਕ ਭਾਈਚਾਰੇ ਦੀ ਅਣਦੇਖੀ ਕੀਤੀ ਸੀ| ਉਨ੍ਹਾਂ ਕਿਹਾ ਕਿ ਅਧਿਆਪਕ ਸਾਡੀ ਸਿੱਖਿਆ ਪ੍ਰਣਾਲੀ ਦੀ ਰੀੜ੍ਹ ਦੀ ਹੱਡੀ ਹਨ| ਲਗਭਗ ਦੋ ਦਹਾਕਿਆਂ ਤੋਂ ਇਹ ਅਧਿਆਪਕ ਘੱਟ ਤਨਖਾਹ ਮਿਲਣ ਦੇ ਬਾਵਜੂਦ ਸਮਰਪਣ ਭਾਵਨਾ ਨਾਲ ਸੇਵਾਵਾਂ ਨਿਭਾਅ ਰਹੇ ਹਨ| ਸਾਡੀ ਸਰਕਾਰ ਨੇ ਉਨ੍ਹਾਂ ਦੀਆਂ ਤਨਖਾਹਾਂ ਵਿਚ 120 ਪ੍ਰਤੀਸ਼ਤ ਤੋਂ ਵੱਧ ਵਾਧਾ ਕਰਕੇ ਇਸ ਲੰਬੇ ਸਮੇਂ ਤੋਂ ਚੱਲੇ ਆ ਰਹੇ ਅਨਿਆਂ ਨੂੰ ਦੂਰ ਕਰਨ ਦਾ ਫ਼ੈਸਲਾ ਕੀਤਾ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਅਧਿਆਪਕਾਂ ਨੂੰ ਨਾ ਸਿਰਫ ਵਧੀ ਹੋਈ ਤਨਖਾਹ ਮਿਲੇਗੀ, ਸਗੋਂ ਕੇਂਦਰੀ ਵਿਦਿਆਲਿਆ ਸਕੂਲ ਦੀ ਤਰਜ਼ ’ਤੇ ਸਹੂਲਤਾਂ ਵੀ ਦਿੱਤੀਆਂ ਜਾਣਗੀਆਂ, ਜਿਸ ਨਾਲ ਉਨ੍ਹਾਂ ਦੀਆਂ ਸੇਵਾ ਸ਼ਰਤਾਂ ਵਿਚ ਸੁਧਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਵੇਲੇ ਸੀ.ਬੀ.ਐੱਸ.ਈ. ਤੋਂ ਮਾਨਤਾ ਪ੍ਰਾਪਤ ਇਨ੍ਹਾਂ ਆਦਰਸ਼ ਸਕੂਲਾਂ ਵਿਚ 15,000 ਤੋਂ ਵੱਧ ਵਿਦਿਆਰਥੀ ਪੜ੍ਹ ਰਹੇ ਹਨ ਅਤੇ ਸੂਬਾ ਸਰਕਾਰ ਵਿਦਿਆਰਥੀਆਂ ਅਤੇ ਅਧਿਆਪਕਾਂ, ਦੋਵਾਂ ਦੇ ਹਿਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ| ਉਨ੍ਹਾਂ ਅੱਗੇ ਕਿਹਾ ਕਿ ਜਦੋਂ ਅਧਿਆਪਕ ਸੁਰੱਖਿਅਤ ਅਤੇ ਸਤਿਕਾਰਤ ਮਹਿਸੂਸ ਕਰਦੇ ਹਨ ਤਾਂ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲਦੀ ਹੈ| ਸਾਡੀ ਤਰਜੀਹ ਅਧਿਆਪਕਾਂ ਦੇ ਹਿਤਾਂ ਦੀ ਰਾਖੀ ਕਰਨਾ ਹੈ ਤਾਂ ਜੋ ਇਨ੍ਹਾਂ ਸਕੂਲਾਂ ਵਿਚ ਪੜ੍ਹਦੇ ਹਰ ਬੱਚੇ ਦਾ ਭਵਿੱਖ ਸੁਰੱਖਿਅਤ ਰਹੇ। ਮੁਲਾਜ਼ਮਾਂ ਦੀ ਭਲਾਈ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਦਰਸ਼ ਸਕੂਲ ਦੇ ਅਧਿਆਪਕਾਂ ਦੀ ਅਣਦੇਖੀ ਕੀਤੀ ਅਤੇ ਅਸੀਂ ਇਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਪੂਰਾ ਕੀਤਾ ਗਿਆ ਹੈ| ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ| ਅਸੀਂ ਇਨ੍ਹਾਂ ਅਧਿਆਪਕਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨ ਲਿਆ ਹੈ ਅਤੇ ਇਹ ਯਕੀਨੀ ਬਣਾਉਣਾ ਜਾਰੀ ਰੱਖਾਂਗੇ ਕਿ ਉਹ ਆਪਣੀਆਂ ਜ਼ਿੰਮੇਵਾਰੀਆਂ ਨੂੰ ਸੁਚਾਰੂ ਅਤੇ ਬਿਨਾਂ ਕਿਸੇ ਪ੍ਰੇਸ਼ਾਨੀ ਦੇ ਨਿਭਾਅ ਸਕਣ। ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਡਾ. ਰਵੀ ਭਗਤ, ਸਕੂਲ ਸਿੱਖਿਆ ਸਕੱਤਰ ਸੋਨਾਲੀ ਗਿਰੀ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ|

Ad Position 22
No active advertisement
ਪਿਛਲੀ ਖ਼ਬਰ ਡੇਰਾ ਸਿਰਸਾ ਮੁਖੀ ਨੂੰ ਫਿਰ ਮਿਲੀ 21 ਦਿਨਾਂ ਦੀ ਫ਼ਰਲੋ ਅਗਲੀ ਖ਼ਬਰ ਭਾਰਤ ਨੇ ਐਲ.ਪੀ.ਜੀ. ਅਤੇ ਐਲ.ਐਨ.ਜੀ. ਲਈ ਅਮਰੀਕਾ ਵੱਲ ਕੀਤਾ ਰੁਖ਼
Ad Position 24