26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਜੰਤਰ ਮੰਤਰ ਪ੍ਰਦਰਸ਼ਨ: ਪੁਲਿਸ ਤਸ਼ੱਦਦ ਦੀ ਜਾਂਚ ਲਈ ਬਣਾਈ ਕਮੇਟੀ ਦੇ ਮੁੜ ਗਠਨ ਲਈ ਸੁਪਰੀਮ ਕੋਰਟ ’ਚ ਪਟੀਸ਼ਨ

ਨਵੀਂ ਦਿੱਲੀ, 25 ਅਗਸਤ (ਉਪਮਾ ਡਾਗਾ ਪਾਰਥ)- ਜੰਤਰ ਮੰਤਰ ’ਤੇ ਹੋਏ ਵਿਦਿਆਰਥੀ ਪ੍ਰਦਰਸ਼ਨ ਅਤੇ ਪੁਲਿਸ ਦੀ ਕਾਰਵਾਈ ਦੀ ਜਾਂਚ ਦੀ ਮੰਗ ਕਰ ਰਹੇ ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਸਰਬਉੱਚ ...

Ad Position 21
No active advertisement
ਅਜੀਤ ਡੈਸਕ 26-08-2026

ਨਵੀਂ ਦਿੱਲੀ, 25 ਅਗਸਤ (ਉਪਮਾ ਡਾਗਾ ਪਾਰਥ)- ਜੰਤਰ ਮੰਤਰ ’ਤੇ ਹੋਏ ਵਿਦਿਆਰਥੀ ਪ੍ਰਦਰਸ਼ਨ ਅਤੇ ਪੁਲਿਸ ਦੀ ਕਾਰਵਾਈ ਦੀ ਜਾਂਚ ਦੀ ਮੰਗ ਕਰ ਰਹੇ ਪਟੀਸ਼ਨਕਰਤਾਵਾਂ ਨੇ ਸੁਪਰੀਮ ਕੋਰਟ ’ਚ ਪਟੀਸ਼ਨ ਦਾਇਰ ਕਰ ਕੇ ਸਰਬਉੱਚ ਅਦਾਲਤ ਵਲੋਂ ਗਠਿਤ ਉੱਚ ਪੱਧਰੀ ਕਮੇਟੀ ਦੇ ਮੁੜ ਗਠਨ ਦੀ ਮੰਗ ਕੀਤੀ। ਚੀਫ਼ ਜਸਟਿਸ ਸੂਰਿਆਕਾਂਤ ਦੀ ਅਗਵਾਈ ਵਾਲੇ ਬੈਂਚ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਸਾਬਕਾ ਜੱਜ ਆਰ. ਸੁਭਾਸ਼ ਰੈਡੀ ਦੀ ਅਗਵਾਈ ਵਾਲੀ ਕਮੇਟੀ ਸੁਪਰੀਮ ਕੋਰਟ ਦੀ ਨਿਗਰਾਨੀ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਮਾਮਲਾ ਅਜੇ ਖ਼ਤਮ ਨਹੀਂ ਹੋਇਆ ਹੈ। ਬੈਂਚ ਨੇ ਕਿਹਾ ਕਿ ਪਹਿਲਾਂ ਕਮੇਟੀ ਨੂੰ ਆਪਣਾ ਕੰਮ ਕਰਨ ਦਿੱਤਾ ਜਾਏ ਅਤੇ ਉਸ ਤੋਂ ਬਾਅਦ ਸਥਿਤੀ ਦੀ ਸਮੀਖਿਆ ਕੀਤੀ ਜਾਏਗੀ। ਸੁਣਵਾਈ ਦੌਰਾਨ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਨੇ ਅਪੀਲ ’ਤੇ ਇਤਰਾਜ਼ ਪ੍ਰਗਟਾਉਂਦਿਆਂ ਇਸ ਨੂੰ ਸ਼ਰਾਰਤਪੂਰਨ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਪਟੀਸ਼ਨ ’ਚ ਕਮੇਟੀ ਦੇ ਮੁੜਗਠਨ ਦੇ ਨਾਲ-ਨਾਲ ਇਕ ਮੰਤਰੀ ਦੀ ਜਾਂਚ ਜਿਹੀਆਂ ਮੰਗਾਂ ਵੀ ਕੀਤੀਆਂ ਗਈਆਂ ਹਨ। ਮਹਿਤਾ ਨੇ ਕਿਹਾ ਕਿ ਇਹ ਕੋਈ ਸਿਆਸੀ ਮੰਚ ਨਹੀਂ ਹੈ। ਸੀਨੀਅਰ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਕਿਹਾ ਕਿ ਇਹ ਪਟੀਸ਼ਨ ਇਕ ਸਾਂਝੀ ਚਿੰਤਾ ਨੂੰ ਦਰਸਾਉਂਦੀ ਹੈ ਅਤੇ ਕੁਝ ਪਟੀਸ਼ਨਕਰਤਾਵਾਂ ਨੂੰ ਕਮੇਟੀ ਸੰਬੰਧੀ ਖਦਸ਼ੇ ਹਨ। ਉਨ੍ਹਾਂ ਕਿਹਾ ਕਿ ਪਟੀਸ਼ਨ ਦਾ ਉਦੇਸ਼ ਉਨ੍ਹਾਂ ਚਿੰਤਾਵਾਂ ਨੂੰ ਅਦਾਲਤ ਅੱਗੇ ਰੱਖਣਾ ਹੈ ਜੋ ਪਟੀਸ਼ਨਕਰਤਾਵਾਂ ਦੇ ਇਕ ਹਿੱਸੇ ਵਲੋਂ ਪ੍ਰਗਟਾਈਆਂ ਜਾ ਰਹੀਆਂ ਹਨ।

 

Ad Position 22
No active advertisement
ਪਿਛਲੀ ਖ਼ਬਰ ਰਾਹੁਲ ਤੇ ਖੜਗੇ ਨੇ ਮੋਦੀ ਨੂੰ ਲਿਖੀ ਚਿੱਠੀ-ਜਾਤ ਆਧਾਰਿਤ ਮਰਦਮਸ਼ੁਮਾਰੀ ਦੇ ਸਵਾਲ ਬਦਲਣ ਲਈ ਕਿਹਾ ਅਗਲੀ ਖ਼ਬਰ ਬਸਪਾ ਪੰਜਾਬ ਵਿਧਾਨ ਸਭਾ ਚੋਣਾਂ ਇਕੱਲਿਆਂ ਲੜੇਗੀ-ਮਾਇਆਵਤੀ
Ad Position 24