26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਪੰਜਾਬ ’ਚ ਭਾਜਪਾ ਦੀ ਸਰਕਾਰ ਬਣਾਉਣ ਲਈ ਮਜ਼ਬੂਤ ਟੀਮ ਕਰਾਂਗੇ ਤਿਆਰ-ਬੀ. ਐਲ. ਸੰਤੋਸ਼

ਜਲੰਧਰ , 25 ਅਗਸਤ (ਸ਼ਿਵ)-ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤੀ ਦੇਣ ਲਈ 2 ਦਿਨ ਦੀ ਪੰਜਾਬ ਫੇਰੀ ’ਤੇ ਆਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ....

Ad Position 21
No active advertisement
ਅਜੀਤ ਡੈਸਕ 26-08-2026

ਜਲੰਧਰ , 25 ਅਗਸਤ  (ਸ਼ਿਵ)-ਅਗਲੇ ਸਾਲ ਆ ਰਹੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਨੂੰ ਮਜ਼ਬੂਤੀ ਦੇਣ ਲਈ 2 ਦਿਨ ਦੀ ਪੰਜਾਬ ਫੇਰੀ ’ਤੇ ਆਏ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਬੀ. ਐਲ. ਸੰਤੋਸ਼ ਨੇ ਅੱਜ ਜਲੰਧਰ, ਅੰਮ੍ਰਿਤਸਰ ਤੇ ਲੁਧਿਆਣਾ ਜ਼ੋਨ ਦੇ ਪਾਰਟੀ ਆਗੂਆਂ, ਵਰਕਰਾਂ ਨਾਲ ਕੀਤੀ ਗਈ ਮੀਟਿੰਗ ਵਿਚ ਉਨ੍ਹਾਂ ਨੂੰ ਸੂਬੇ ਵਿਚ ਆਪਣੀ ਸਰਕਾਰ ਬਣਾਉਣ ਲਈ ਆਉਣ ਵਾਲੇ ਪੰਜ ਮਹੀਨੇ ਵਿਚ ਪਾਰਟੀ ਦੀ ਮਜ਼ਬੂਤ ਟੀਮ ਤਿਆਰ ਕਰਨ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੀਆਂ ਵਿਕਾਸ ਮੁਖੀ ਅਤੇ ਕਲਿਆਣਕਾਰੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦਾ ਸੱਦਾ ਦਿੱਤਾ। ਪ੍ਰਤਾਪਪੁਰਾ ਵਿਚ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਬੀ.ਐਲ. ਸੰਤੋਸ਼ ਨੇ ਸੂਬੇ ਦੀ ‘ਆਪ’ ਸਰਕਾਰ ’ਤੇ ਤਿੱਖਾ ਸ਼ਬਦੀ ਹਮਲਾ ਕਰਦਿਆਂ ਕਿਹਾ ਕਿ ‘ਆਪ’ ਸਰਕਾਰ ਦੇ ਕਾਰਜਕਾਲ ਵਿਚ ਸੂਬਾ ਕਾਫੀ ਪਛੜ ਗਿਆ ਹੈ, ਸਗੋਂ ਸਰਕਾਰ ਨੇ ਵਿਕਾਸ ਤਾਂ ਕੀ ਕਰਨਾ ਸੀ, ਬਲਕਿ ਇਥੇ ਨਸ਼ਿਆਂ, ਕਾਨੂੰਨ ਵਿਵਸਥਾ ਦੇ ਹਾਲਾਤ ਹੋਰ ਵੀ ਮਾੜੇ ਹੋ ਗਏ ਹਨ। ਉਨ੍ਹਾਂ ਕਿਹਾ ਕਿ ਅਜਿਹੇ ਹਲਾਤ ਵਿਚ ਕਾਂਗਰਸ ਪਾਰਟੀ ਵੀ ਵਿਰੋਧੀ ਧਿਰ ਦੀ ਭੂਮਿਕਾ ਪ੍ਰਭਾਵੀ ਤਰੀਕੇ ਨਾਲ ਨਹੀਂ ਨਿਭਾਅ ਸਕੀ, ਜਿਸ ਕਰਕੇ ਭਾਰਤੀ ਜਨਤਾ ਪਾਰਟੀ ਨੇ ਪੰਜਾਬ ਦੇ ਲੋਕਾਂ ਦਾ ਸਹਾਰਾ ਬਣਨਾ ਹੈ ਅਤੇ ਲੋਕਾਂ ਦੀ ਆਵਾਜ਼ ਉਠਾਉਣੀ ਹੈ। ਉਨ੍ਹਾਂ ਗੁਰੂ ਰਵਿਦਾਸ ਜੀ ਦੀ 650ਵੀਂ ਜੈਅੰਤੀ ਦੇ ‘ਸਮਰਸਤਾ ਸੰਕਲਪ ਅਭਿਆਨ’ ਦੇ ਸਮਾਗਮਾਂ ਵਿਚ ਵੱਧ ਤੋਂ ਵੱਧ ਸ਼ਮੂਲੀਅਤ ਕਰਕੇ ਗੁਰੂ ਜੀ ਦੀਆਂ ਸਿੱਖਿਆਵਾਂ ਘਰ-ਘਰ ਪਹੁੰਚਾਉਣ ਦਾ ਸੱਦਾ ਵੀ ਦਿੱਤਾ। ਇਸ ਤੋਂ ਪਹਿਲਾਂ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਬੀ. ਐਲ. ਸੰਤੋਸ਼ ਦਾ ਸਵਾਗਤ ਕਰਦਿਆਂ ਕਿਹਾ ਕਿ ਸੰਤੋਸ਼ ਦਾ ਮਾਰਗ ਦਰਸ਼ਨ ਪਾਰਟੀ ਵਰਕਰਾਂ ਵਿਚ ਇਕ ਨਵੀਂ ਊਰਜਾ ਭਰ ਰਿਹਾ ਹੈ, ਜਿਸ ਦਾ ਫ਼ਾਇਦਾ ਆਉਣਾ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਹੋਵੇਗਾ। ਇਸ ਮੌਕੇ ਕੌਮੀ ਮੀਤ ਪ੍ਰਧਾਨ ਮਨਪ੍ਰੀਤ ਸਿੰਘ ਬਾਦਲ, ਵਿਜੇ ਸਾਂਪਲਾ, ਪਰਮਿੰਦਰ ਸਿੰਘ ਬਰਾੜ, ਅਸ਼ੋਕ ਸਰੀਨ ਹਿੱਕੀ, ਸਰਬਜੀਤ ਸਿੰਘ ਮੱਕੜ, ਕ੍ਰਿਸ਼ਨ ਦੇਵ ਭੰਡਾਰੀ, ਸੁਸ਼ੀਲ ਸ਼ਰਮਾ ਤੇ ਹੋਰ ਆਗੂ ਤੇ ਵਰਕਰ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਭਾਰਤ-ਚੀਨ ਸਰਹੱਦੀ ਮੁੱਦੇ ਦਾ ਰਾਜਨੀਤਿਕ ਹੱਲ ਲੱਭਣ ਲਈ ਸਹਿਮਤ ਅਗਲੀ ਖ਼ਬਰ ਰਾਹੁਲ ਤੇ ਖੜਗੇ ਨੇ ਮੋਦੀ ਨੂੰ ਲਿਖੀ ਚਿੱਠੀ-ਜਾਤ ਆਧਾਰਿਤ ਮਰਦਮਸ਼ੁਮਾਰੀ ਦੇ ਸਵਾਲ ਬਦਲਣ ਲਈ ਕਿਹਾ
Ad Position 24