27-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-08-2026

ਭਾਰਤ ਨੇ ਰਾਹਤ ਸਮੱਗਰੀ ਦੀ ਪਹਿਲੀ ਖੇਪ ਭੇਜੀ

ਨਵੀਂ ਦਿੱਲੀ, 26 ਅਗਸਤ (ਪੀ.ਟੀ.ਆਈ.)-ਭਾਰਤ ਨੇ ਬੁੱਧਵਾਰ ਰਾਤ ਨੂੰ ਇਕ ਫ਼ੌਜੀ ਟਰਾਂਸਪੋਰਟ ਜਹਾਜ਼ ਰਾਹੀਂ ਨਿਪਾਲ ਨੂੰ ਰਾਹਤ ਸਮੱਗਰੀ ਦੀ ਪਹਿਲੀ ਖੇਪ ਭੇਜੀ। ਨਿਪਾਲ ਵਿਚ ਤਿੱਬਤ ਖੇਤਰ ਨਾਲ ਲੱਗਦੀ ਸਰਹੱਦ ਨੇੜੇ ਆਏ ...

Ad Position 21
No active advertisement
ਅਜੀਤ ਡੈਸਕ 27-08-2026

ਨਵੀਂ ਦਿੱਲੀ, 26 ਅਗਸਤ (ਪੀ.ਟੀ.ਆਈ.)-ਭਾਰਤ ਨੇ ਬੁੱਧਵਾਰ ਰਾਤ ਨੂੰ ਇਕ ਫ਼ੌਜੀ ਟਰਾਂਸਪੋਰਟ ਜਹਾਜ਼ ਰਾਹੀਂ ਨਿਪਾਲ ਨੂੰ ਰਾਹਤ ਸਮੱਗਰੀ ਦੀ ਪਹਿਲੀ ਖੇਪ ਭੇਜੀ। ਨਿਪਾਲ ਵਿਚ ਤਿੱਬਤ ਖੇਤਰ ਨਾਲ ਲੱਗਦੀ ਸਰਹੱਦ ਨੇੜੇ ਆਏ ਅਚਾਨਕ ਹੜ੍ਹਾਂ ਕਾਰਨ ਕਈ ਮੌਤਾਂ ਹੋ ਗਈਆਂ ਹਨ ਅਤੇ ਭਾਰੀ ਤਬਾਹੀ ਹੋਈ ਹੈ। ਇਹ ਰਾਹਤ ਸਮੱਗਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਨਿਪਾਲੀ ਹਮਰੁਤਬਾ ਬਲੇਂਦਰ ਸ਼ਾਹ ਨਾਲ ਗੱਲਬਾਤ ਕਰਨ ਅਤੇ ਸਥਿਤੀ ਨਾਲ ਨਜਿੱਠਣ ਲਈ ਹਰ ਸੰਭਵ ਮਾਨਵੀ ਸਹਾਇਤਾ ਦਾ ਭਰੋਸਾ ਦੇਣ ਤੋਂ ਕੁਝ ਘੰਟਿਆਂ ਬਾਅਦ ਭੇਜੀ ਗਈ ਹੈ।

ਗੱਲਬਾਤ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਦੇ ਲੋਕ ਇਸ ਮੁਸ਼ਕਲ ਸਮੇਂ ਵਿਚ ਨਿਪਾਲ ਵਿਚ ਆਪਣੇ ਭੈਣ-ਭਰਾਵਾਂ ਦੇ ਨਾਲ ਡਟ ਕੇ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਭਾਰਤ ਹਰ ਸੰਭਵ ਮਾਨਵਤਾਵਾਦੀ ਸਹਾਇਤਾ ਪ੍ਰਦਾਨ ਕਰਨ ਲਈ ਤਿਆਰ ਹੈ। ਸਾਡੀਆਂ ਟੀਮਾਂ ਬਚਾਅ ਅਤੇ ਰਾਹਤ ਕਾਰਜਾਂ ਲਈ ਨੇੜਿਓਂ ਤਾਲਮੇਲ ਕਰ ਰਹੀਆਂ ਹਨ। ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਭਾਰਤ ਨੇ ਨਿਪਾਲ ਨੂੰ 10 ਟਨ ਮਾਨਵਤਾਵਾਦੀ ਅਤੇ ਆਫ਼ਤ ਰਾਹਤ (ਐਚ.ਏ.ਡੀ.ਆਰ.) ਸਹਾਇਤਾ ਭੇਜੀ ਹੈ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਮੰਚ ’ਤੇ ਲਿਖਿਆ ਕਿ ਨਿਪਾਲ ਵਿਚ ਆਏ ਭਿਆਨਕ ਹੜ੍ਹਾਂ ਨਾਲ ਨਜਿੱਠਣ ਵਿਚ ਮਦਦ ਲਈ 10 ਟਨ ਐਚ.ਏ.ਡੀ.ਆਰ. ਸਹਾਇਤਾ ਅਤੇ ਜ਼ਰੂਰੀ ਦਵਾਈਆਂ ਭੇਜੀਆਂ ਗਈਆਂ ਹਨ।

Ad Position 22
No active advertisement
ਪਿਛਲੀ ਖ਼ਬਰ ਬਿਲਗਾ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ , ਡਰੱਗ ਮਨੀ ਅਤੇ ਮੋਟਰਸਾਈਕਲ ਸਮੇਤ ਇਕ ਕਾਬੂ ਦੋਸ਼ੀ ਖਿਲਾਫ ਪਹਿਲਾਂ ਵੀ ਦਰਜ ਹਨ ਨਸ਼... ਅਗਲੀ ਖ਼ਬਰ ਸਟੇਟ ਪਬਲਿਕ ਸਕੂਲ ਸ਼ਾਹਕੋਟ ਦੇ ਵਿਦਿਆਰਥੀਆਂ ਦਾ ਜ਼ੋਨਲ ਅਥਲੈਟਿਕਸ ਚੈਂਪੀਅਨਸ਼ਿਪ ’ ਚ ਸ਼ਾਨਦਾਰ ਪ੍ਰਦਰਸ਼ਨ
Ad Position 24