30-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2026

ਸੱਜਣ ਕੁਮਾਰ ਦੀ ਮੌਤ ਦਾ ਅਫ਼ਸੋਸ ਪ੍ਰਗਟਾਉਣ ਗਏ ਭਾਜਪਾ ਦੇ 3 ਸੰਸਦ ਮੈਂਬਰਾਂ ਨੂੰ ਪ੍ਰਧਾਨ ਨੇ ਪਾਈ ਝਾੜ

ਨਵੀਂ ਦਿੱਲੀ,29 ਅਗਸਤ (ਜਗਤਾਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਦਿੱਲੀ ਨਾਲ ਸੰਬੰਧਿਤ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੂੰ ਫਟਕਾਰ ਲਗਾਈ ਹੈ, ਜਿਹੜੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਅਤੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ...

Ad Position 21
No active advertisement
ਅਜੀਤ ਡੈਸਕ 30-08-2026

ਨਵੀਂ ਦਿੱਲੀ,29 ਅਗਸਤ (ਜਗਤਾਰ ਸਿੰਘ)-ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਦਿੱਲੀ ਨਾਲ ਸੰਬੰਧਿਤ ਪਾਰਟੀ ਦੇ ਤਿੰਨ ਸੰਸਦ ਮੈਂਬਰਾਂ ਨੂੰ ਫਟਕਾਰ ਲਗਾਈ ਹੈ, ਜਿਹੜੇ 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਅਤੇ ਕਾਂਗਰਸ ਦੇ ਸਾਬਕਾ ਆਗੂ ਸੱਜਣ ਕੁਮਾਰ ਦੀ ਸ਼ਰਧਾਂਜਲੀ ਸਭਾ ਵਿਚ ਸ਼ਮੂਲੀਅਤ ਕਰਨ ਅਤੇ ਪਰਿਵਾਰ ਵਾਲਿਆਂ ਨਾਲ ਅਫ਼ਸੋਸ ਪ੍ਰਗਟ ਕਰਨ ਗਏ ਸੀ। ਨਿਤਿਨ ਨਬੀਨ ਨੇ ਇਸ ਕਦਮ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕਰਦਿਆਂ ਇਨ੍ਹਾਂ ਤਿੰਨ੍ਹਾਂ ਸੰਸਦ ਮੈਂਬਰਾਂ ਨੂੰ ਤਲਬ ਕੀਤਾ ਅਤੇ ਭਵਿੱਖ ਵਿਚ ਅਜਿਹੀਆਂ ਗ਼ਲਤੀਆਂ ਨਾ ਦੁਹਰਾਉਣ ਦੀ ਹਦਾਇਤ ਦਿੱਤੀ। ਸੱਜਣ ਕੁਮਾਰ ਦੇ ਪਰਿਵਾਰਕ ਮੈਂਬਰਾਂ ਨਾਲ ਅਫ਼ਸੋਸ ਪ੍ਰਗਟ ਕਰਨ ਵਾਲੇ ਭਾਜਪਾ ਦੇ ਤਿੰਨ ਸੰਸਦ ਮੈਂਬਰਾਂ ’ਚ ਕਮਲਜੀਤ ਸਹਿਰਾਵਤ (ਪੱਛਮੀ ਦਿੱਲੀ), ਰਾਮਵੀਰ ਸਿੰਘ ਬਿਧੂੜੀ (ਦੱਖਣੀ ਦਿੱਲੀ) ਅਤੇ ਯੋਗਿੰਦਰ ਚੰਦੋਲੀਆ (ਉੱਤਰੀ-ਪੱਛਮੀ ਦਿੱਲੀ) ਸ਼ਾਮਿਲ ਹਨ। ਦੱਸਣਯੋਗ ਹੈ ਕਿ ਸੱਜਣ ਕੁਮਾਰ ਨੂੰ 1984 ਦੇ ਸਿੱਖ ਕਤਲੇਆਮ ਦੇ ਮਾਮਲੇ ਵਿਚ ਦੂਹਰੀ ਉਮਰ ਕੈਦ ਦੀ ਸਜ਼ਾ ਹੋਈ ਸੀ ਅਤੇ ਬੀਤੇ ਦਿਨੀਂ 20 ਅਗਸਤ ਨੂੰ ਤਿਹਾੜ ਜੇਲ੍ਹ ਵਿਚ ਉਸ ਦੀ ਮੌਤ ਹੋ ਗਈ ਸੀ। ਪਹਿਲਾਂ ਹਰਿਆਣਾ ਦੇ ਕਾਂਗਰਸੀ ਆਗੂ ਵਲੋਂ ਸੱਜਣ ਕੁਮਾਰ ਨੂੰ ‘ਰੋਲ ਮਾਡਲ’ ਦੱਸਣ ਦੇ ਕਾਰਨ ਵੱਡਾ ਵਿਵਾਦ ਹੋਇਆ, ਜਿਸ ਦਾ ਸਿੱਖਾਂ ਨੇ ਤਿੱਖਾ ਵਿਰੋਧ ਕੀਤਾ ਅਤੇ ਰਾਹੁਲ ਗਾਂਧੀ ਦੀ ਰਿਹਾਇਸ਼ ਦੇ ਬਾਹਰ ਰੋਸ ਮੁਜ਼ਾਹਰਾ ਵੀ ਕੀਤਾ ਗਿਆ। ਉਸ ਤੋਂ ਬਾਅਦ ਤਿੰਨ ਭਾਜਪਾ ਸੰਸਦ ਮੈਂਬਰਾਂ ਦੇ ਉੱਥੇ ਜਾਣ ਨਾਲ ਸਿਆਸੀ ਹਲਕਿਆਂ ਅਤੇ ਸਿੱਖ ਜਥੇਬੰਦੀਆਂ ਵਿਚ ਭਾਰੀ ਰੋਸ ਪੈਦਾ ਹੋ ਗਿਆ। ਐਡਵੋਕੇਟ ਐੱਚ.ਐੱਸ.ਫੂਲਕਾ ਨੇ ਇਸ ਦੀ ਸਖ਼ਤ ਨਿੰਦਾ ਕਰਦਿਆਂ ਇਨ੍ਹਾਂ ਸੰਸਦ ਮੈਂਬਰਾਂ ਦਾ ਬਾਈਕਾਟ ਕਰਨ ਦੀ ਮੰਗ ਕੀਤੀ। ਵਿਵਾਦ ਵਧਣ ਮਗਰੋਂ ਭਾਜਪਾ ਦੇ ਬੁਲਾਰੇ ਆਰ.ਪੀ. ਸਿੰਘ ਨੇ ਸਪੱਸ਼ਟ ਕੀਤਾ ਕਿ ਇਹ ਸੰਸਦ ਮੈਂਬਰ ਉੱਥੇ ਪਾਰਟੀ ਵਲੋਂ ਨਹੀਂ, ਬਲਕਿ ਨਿੱਜੀ ਤੌਰ ’ਤੇ ਗਏ ਸੀ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਵੀ ਭਾਜਪਾ ਦੀ ਨੀਤੀ ’ਤੇ ਸਵਾਲ ਚੁੱਕੇ।ਦਿੱਲੀ ਦੇ ਸੀਨੀਅਰ ਅਕਾਲੀ ਆਗੂ ਮਨਜੀਤ ਸਿੰਘ ਜੀ.ਕੇ. ਨੇ ਸੋਸ਼ਲ ਮੀਡੀਆ ’ਤੇ ਵੀਡੀਓ ਜਾਰੀ ਕਰਕੇ ਭਾਜਪਾ ਨੂੰ ਸਵਾਲਾਂ ਦੇ ਕਟਹਿਰੇ ਵਿਚ ਖੜ੍ਹਾ ਕੀਤਾ। ਇਸ ਸਾਰੇ ਮਾਮਲੇ ਤੋਂ ਬਾਅਦ ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਬੀਨ ਨੇ ਤਿੰਨ ਸੰਸਦ ਮੈਂਬਰਾਂ ਨੂੰ ਤਲਬ ਕੀਤਾ ਹੈ।

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 2500 ਹੜਤਾਲੀ ਮੁਲਾਜ਼ਮਾਂ ਵਿਰੁੱਧ ਕਾਰਵਾਈ ਦਾ ਆਦੇਸ਼ ਅਗਲੀ ਖ਼ਬਰ ਮਮਤਾ ਬੈਨਰਜੀ ਖ਼ਿਲਾਫ਼ ਐਫ.ਆਈ.ਆਰ. ਦਰਜ
Ad Position 24