ਤਾਸ਼ਕੰਦ, 29 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ ਤਹਿਤ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ ਪਹੁੰਚੇ । ਆਪਣੇ ਦੋ ਦਿਨਾ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਯੋਏਵ ਨਾਲ ਮੁਲਾਕਾਤ ਕਰਨਗੇ ਤੇ ਦੋਵੇਂ ਦੇਸ਼ਾਂ ਦਰਮਿਆਨ ਰਣਨੀਤਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਵਫ਼ਦ ਪੱਧਰੀ ਗੱਲਬਾਤ ਕਰਨਗੇ। ਤਾਸ਼ਕੰਦ ਹਵਾਈ ਅੱਡੇ ’ਤੇ ਪਹੁੰਚਣ ’ਤੇ ਰਾਸ਼ਟਰਪਤੀ ਮਿਰਜ਼ਿਯੋਏਵ ਨੇ ਪ੍ਰਧਾਨ ਮੰਤਰੀ ਮੋਦੀ ਦਾ ਸਵਾਗਤ ਕੀਤਾ । ਪ੍ਰਧਾਨ ਮੰਤਰੀ ਮੋਦੀ ਦਾ ਉਜ਼ਬੇਕਿਸਤਾਨ ਦਾ ਇਹ ਚੌਥਾ ਦੌਰਾ ਹੈ । ਭਾਰਤ ਦੇ ਕੇਂਦਰੀ ਏਸ਼ੀਆ ਨਾਲ ਰਣਨੀਤਕ ਸੰਬੰਧਾਂ ਨੂੰ ਮਜ਼ਬੂਤ ਕਰਨਾ ਅਤੇ ਦੋਵਾਂ ਖੇਤਰਾਂ ਵਿਚਕਾਰ ਸਦੀਆਂ ਪੁਰਾਣੇ ਸੱਭਿਆਚਾਰਕ ਤੇ ਲੋਕਾਂ ਦੇ ਆਪਸੀ ਸੰਪਰਕ ਨੂੰ ਹੋਰ ਡੂੰਘਾ ਕਰਨਾ ਇਸ ਦੌਰੇ ਦਾ ਮੁੱਖ ਉਦੇਸ਼ ਹੈ । ਦੋ ਦਿਨਾਂ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਮਿਰਜ਼ਿਯੋਏਵ ਵਿਚਕਾਰ ਵਪਾਰ, ਨਿਵੇਸ਼, ਡਿਜ਼ੀਟਲ ਕੁਨੈਕਟੀਵਿਟੀ, ਰੱਖਿਆ ਅਤੇ ਊਰਜਾ ਸਮੇਤ ਕਈ ਅਹਿਮ ਖੇਤਰਾਂ ਵਿਚ ਸਹਿਯੋਗ ਵਧਾਉਣ ਬਾਰੇ ਚਰਚਾ ਹੋਵੇਗੀ । ਰਵਾਨਗੀ ਤੋਂ ਪਹਿਲਾਂ ਆਪਣੇ ਬਿਆਨ ਵਿੱਚ ਮੋਦੀ ਨੇ ਕਿਹਾ ਸੀ ਕਿ ਉਹ ਰਾਸ਼ਟਰਪਤੀ ਮਿਰਜ਼ਿਯੋਏਵ ਨਾਲ ਮੁਲਾਕਾਤ ਦੌਰਾਨ ਦੋਵਾਂ ਦੇਸ਼ਾਂ ਵਿਚਕਾਰ ਵਪਾਰ ਅਤੇ ਨਿਵੇਸ਼, ਡਿਜ਼ੀਟਲ ਕੁਨੈਕਟੀਵਿਟੀ, ਰੱਖਿਆ ਅਤੇ ਊਰਜਾ ਖੇਤਰ ਵਿਚ ਸਹਿਯੋਗ ਨੂੰ ਹੋਰ ਡੂੰਘਾ ਕਰਨ ਬਾਰੇ ਵਿਚਾਰ-ਵਟਾਂਦਰਾ ਕਰਨ ਦੀ ਉਮੀਦ ਕਰਦੇ ਹਨ । ਇਸ ਦੇ ਨਾਲ ਹੀ ਦੋਵੇਂ ਦੇਸ਼ਾਂ ਦੇ ‘ਵਿਕਸਿਤ ਭਾਰਤ’ ਅਤੇ ‘ਯਾਂਗੀ ਉਜ਼ਬੇਕਿਸਤਾਨ’ ਦੇ ਸਾਂਝੇ ਦ੍ਰਿਸ਼ਟੀਕੋਣ ਨੂੰ ਅੱਗੇ ਵਧਾਉਣ ’ਤੇ ਵੀ ਗੱਲਬਾਤ ਹੋਵੇਗੀ । ਮੋਦੀ ਤਾਸ਼ਕੰਦ ਸਟੇਟ ਯੂਨੀਵਰਸਿਟੀ ਆਫ ਓਰੀਐਂਟਲ ਸਟੱਡੀਜ਼ ਵਿਚ ਸਥਿਤ ਸ਼ਾਸਤਰੀ ਮੈਮੋਰੀਅਲ ਅਤੇ ਮਹਾਤਮਾ ਗਾਂਧੀ ਕੇਂਦਰ ਦਾ ਦੌਰਾ ਵੀ ਕਰਨਗੇ । ਇਹ ਦੋਵਾਂ ਦੇਸ਼ਾਂ ਵਿਚਕਾਰ ਮਜ਼ਬੂਤ ਸੱਭਿਆਚਾਰਕ ਅਤੇ ਲੋਕਾਂ ਦੇ ਆਪਸੀ ਸੰਬੰਧਾਂ ਦਾ ਪ੍ਰਤੀਕ ਮੰਨਿਆ ਜਾਂਦਾ ਹੈ । ਉਜ਼ਬੇਕਿਸਤਾਨ ਦੌਰਾ ਪੂਰਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਕਿਰਗਿਜ਼ ਗਣਰਾਜ ਦੀ ਰਾਜਧਾਨੀ ਬਿਸ਼ਕੇਕ ਜਾਣਗੇ, ਜਿੱਥੇ ਉਹ ਰਾਸ਼ਟਰਪਤੀ ਸਾਦਿਰ ਜ਼ਾਪਾਰੋਵ ਦੇ ਸੱਦੇ ’ਤੇ 26ਵੇਂ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸਿਖਰ ਸੰਮੇਲਨ ਵਿਚ ਸ਼ਾਮਿਲ ਹੋਣਗੇ ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੋ ਦਿਨਾ ਦੌਰੇ ’ਤੇ ਉਜ਼ਬੇਕਿਸਤਾਨ ਪੁੱਜੇ
ਤਾਸ਼ਕੰਦ, 29 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਨਿਚਰਵਾਰ ਨੂੰ ਆਪਣੇ ਦੋ ਦੇਸ਼ਾਂ ਦੇ ਦੌਰੇ ਦੇ ਪਹਿਲੇ ਪੜਾਅ ਤਹਿਤ ਉਜ਼ਬੇਕਿਸਤਾਨ ਦੀ ਰਾਜਧਾਨੀ ਤਾਸ਼ਕੰਦ ਪਹੁੰਚੇ । ਆਪਣੇ ਦੋ ਦਿਨਾ ਦੇ ਦੌਰੇ ਦੌਰਾਨ ਪ੍ਰਧਾਨ ਮੰਤਰੀ ਉਜ਼ਬੇਕਿਸਤਾਨ ਦੇ ....
ਅਜੀਤ ਡੈਸਕ
30-08-2026