ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਜ਼ਬੇਕਿਸਤਾਨ ਦੇ ਵਿਦੇਸ਼ੀ ਨੇਤਾਵਾਂ ਲਈ ਸਭ ਤੋਂ ਵੱਡੇ ਪੁਰਸਕਾਰ ‘ਓਲੀ ਦਰਾਜਲੀ ਦੋਸਤਲਿਕ’ ਆਰਡਰ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਭਾਰਤ ਤੇ ਉਜ਼ਬੇਕਿਸਤਾਨ ਵਿਚਾਲੇ ਮਜ਼ਬੂਤ ਰਿਸ਼ਤੇ ਨੂੰ ਸਮਰਪਿਤ ਕੀਤਾ ਗਿਆ। ਪ੍ਰਧਾਨ ਮੰਤਰੀ ਨੂੰ ਇਹ ਸਨਮਾਨ ਉਜ਼ਬੇਕਿਸਤਾਨ ਦੇ ਰਾਸ਼ਟਰਪਤੀ ਸ਼ਵਕਤ ਮਿਰਜ਼ਿਯੋਏਵ ਨੇ ਦਿੱਤਾ। ਮੋਦੀ ਨੇ ਸੋਸ਼ਲ ਮੀਡੀਆ ’ਤੇ ਪੋਸਟ ’ਚ ਕਿਹਾ ਕਿ ‘ਓਲੀ ਦਰਾਜਲੀ ਦੋਸਤਲਿਕ’ ਆਰਡਰ ਪਾ ਕੇ ਸਨਮਾਨਿਤ ਮਹਿਸੂਸ ਕਰ ਰਿਹਾ ਹਾਂ। ਵਿਦੇਸ਼ ਮੰਤਰਾਲੇ ਨੇ ‘ਐਕਸ’ ’ਤੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਇਹ ਸਨਮਾਨ ਭਾਰਤ ਦੇ 1.4 ਅਰਬ ਲੋਕਾਂ ਨੂੰ ਸਮਰਪਿਤ ਕੀਤਾ ਤੇ ਕਿਹਾ ਕਿ ਇਹ ਦੋਵਾਂ ਸੱਭਿਅਤਾਵਾਂ ਵਿਚਾਲੇ ਮਜ਼ਬੂਤ ਦੋਸਤੀ ਦਾ ਪ੍ਰਤੀਕ ਹੈ।
ਮੋਦੀ ਦਾ ਉਜ਼ਬੇਕਿਸਤਾਨ ਦੇ ਸਰਬ-ਉੱਚ ਪੁਰਸਕਾਰ ਨਾਲ ਸਨਮਾਨ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਉਜ਼ਬੇਕਿਸਤਾਨ ਦੇ ਵਿਦੇਸ਼ੀ ਨੇਤਾਵਾਂ ਲਈ ਸਭ ਤੋਂ ਵੱਡੇ ਪੁਰਸਕਾਰ ‘ਓਲੀ ਦਰਾਜਲੀ ਦੋਸਤਲਿਕ’ ਆਰਡਰ ਨਾਲ ਸਨਮਾਨ ਕੀਤਾ ਗਿਆ। ਉਨ੍ਹਾਂ ਨੂੰ ਇਹ ਸਨਮਾਨ ਭਾਰਤ ਤੇ ਉਜ਼ਬੇਕਿਸਤਾਨ ਵਿਚਾਲੇ ....
ਅਜੀਤ ਡੈਸਕ
31-08-2026