01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਪ੍ਰਧਾਨ ਮੰਤਰੀ ਵਲੋਂ ਬਿਸ਼ਕੇਕ ’ਚ ਈਰਾਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ

ਬਿਸ਼ਕੇਕ, 31 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੂੰ ਕਿਹਾ ਕਿ ਭਾਰਤ ਆਉਣ ਵਾਲੇ ਸਮੇਂ ਵਿਚ ਈਰਾਨ ਨਾਲ ਵਪਾਰਕ ਵਸਤਾਂ ਦੇ ਦਾਇਰੇ ਨੂੰ ਵਧਾਉਣਾ ਅਤੇ ..

Ad Position 21
No active advertisement
ਅਜੀਤ ਡੈਸਕ 01-09-2026

ਬਿਸ਼ਕੇਕ, 31 ਅਗਸਤ (ਪੀ.ਟੀ.ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ  ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੂੰ ਕਿਹਾ ਕਿ ਭਾਰਤ ਆਉਣ ਵਾਲੇ ਸਮੇਂ ਵਿਚ ਈਰਾਨ ਨਾਲ ਵਪਾਰਕ ਵਸਤਾਂ ਦੇ ਦਾਇਰੇ ਨੂੰ ਵਧਾਉਣਾ ਅਤੇ ਵਿਭਿੰਨ ਬਣਾਉਣਾ ਚਾਹੁੰਦਾ ਹੈ ਅਤੇ ਉਹ ਪੱਛਮੀ ਏਸ਼ੀਆ ਵਿਚ ਸਥਾਈ ਸ਼ਾਂਤੀ ਯਕੀਨੀ ਬਣਾਉਣ ਦੇ ਉਦੇਸ਼ ਵਾਲੀਆਂ ਸਾਰੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨਾ ਜਾਰੀ ਰੱਖੇਗਾ। ਪ੍ਰਧਾਨ ਮੰਤਰੀ ਮੋਦੀ ਕਿਰਗਿਸਤਾਨ ਦੀ ਰਾਜਧਾਨੀ ’ਚ ਐਸ.ਸੀ.ਓ. ਸੰਮੇਲਨ ਦੌਰਾਨ ਪੇਜ਼ੇਸ਼ਕੀਅਨ ਨਾਲ ਗੱਲਬਾਤ ਦੌਰਾਨ ਉਕਤ ਵਿਚਾਰ ਪ੍ਰਗਟ ਕੀਤੇ। ਪ੍ਰਧਾਨ ਮੰਤਰੀ ਮੋਦੀ ਨੇ ਕਿਰਗਿਜ਼ਸਤਾਨ ਦੀ ਰਾਜਧਾਨੀ ਬਿਸ਼ਕੇਕ ਵਿਚ ਸ਼ੰਘਾਈ ਸਹਿਯੋਗ ਸੰਗਠਨ (ਐਸ.ਸੀ.ਓ.) ਸੰਮੇਲਨ ਮੌਕੇ ਪੇਜ਼ੇਸ਼ਕੀਅਨ ਨਾਲ ਗੱਲਬਾਤ ਕੀਤੀ। ਬਿਸ਼ਕੇਕ ਵਿਚ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੇ ਵੱਖ-ਵੱਖ ਖੇਤਰਾਂ ਵਿਚ ਈਰਾਨ ਨਾਲ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਦੋਸਤੀ ਨੂੰ ਮਜ਼ਬੂਤ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪ੍ਰਧਾਨ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਮੰਚ ’ਤੇ ਲਿਖਿਆ ਅਸੀਂ ਆਉਣ ਵਾਲੇ ਸਮੇਂ ਵਿਚ ਆਪਣੇ ਵਪਾਰਕ ਦਾਇਰੇ ਦਾ ਵਿਸਥਾਰ ਅਤੇ ਵਿਭਿੰਨਤਾ ਕਰਨਾ ਚਾਹੁੰਦੇ ਹਾਂ, ਇਸ ਲਈ ਅਸੀਂ ਖੇਤਰ ਦੀ ਮੌਜੂਦਾ ਸਥਿਤੀ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਸਥਾਈ ਸ਼ਾਂਤੀ ਯਕੀਨੀ ਬਣਾਉਣ ਦੇ ਉਦੇਸ਼ ਵਾਲੀਆਂ ਸਾਰੀਆਂ ਕੋਸ਼ਿਸ਼ਾਂ ਦਾ ਸਮਰਥਨ ਕਰਨਾ ਜਾਰੀ ਰੱਖੇਗਾ। ਪ੍ਰਧਾਨ ਮੰਤਰੀ ਮੋਦੀ ਨੇ ਇਸ ਦੌਰਾਨ ਅਰਮੀਨੀਆ ਦੇ ਪ੍ਰਧਾਨ ਮੰਤਰੀ ਨਿਕੋਲ ਪਾਸ਼ੀਆਨ ਨਾਲ ਵੀ ਇਕ ਵੱਖਰੀ ਦੁਵੱਲੀ ਮੀਟਿੰਗ ਕੀਤੀ। ਉਨ੍ਹਾਂ ਨੇ ਬਿਸ਼ਕੇਕ ’ਚ ਐਸ.ਸੀ.ਓ. ਸੰਮੇਲਨ ਦੌਰਾਨ ਅਰਮੀਨੀਆ ਦੇ ਪ੍ਰਧਾਨ ਮੰਤਰੀ ਨਿਕੋਲ ਪਾਸ਼ੀਆਨ ਨਾਲ ਮੁਲਾਕਾਤ ਨੂੰ ਸ਼ਾਨਦਾਰ ਮੁਲਾਕਾਤ ਦੱਸਿਆ। ਉਨ੍ਹਾਂ ਕਿਹਾ ਕਿ ਭਾਰਤ-ਅਰਮੇਨੀਆ ਸਹਿਯੋਗ, ਰੱਖਿਆ, ਆਈ.ਟੀ., ਪੁਲਾੜ, ਸਿੱਖਿਆ, ਫਾਰਮਾਸਿਊਟੀਕਲ ਅਤੇ ਹੋਰ ਖੇਤਰਾਂ ’ਚ ਅੱਗੇ ਵਧਣ ਲਈ ਪੂਰੀ ਤਰ੍ਹਾਂ ਤਿਆਰ ਹਨ।

Ad Position 22
No active advertisement
ਪਿਛਲੀ ਖ਼ਬਰ ਯੂ.ਪੀ. ’ਚ ਪਟਾਕਾ ਫੈਕਟਰੀ ’ਚ ਧਮਾਕਾ- 11 ਮੌਤਾਂ ਅਗਲੀ ਖ਼ਬਰ 2 ਸਤੰਬਰ ਨੂੰ ਲੱਗੇਗੀ ਡਾਕ ਅਦਾਲਤ
Ad Position 24