31-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-09-2026

ਕੌਮੀ ਐਸ.ਸੀ. ਕਮਿਸ਼ਨ ਵਲੋਂ ਰਾਜਾ ਵੜਿੰਗ ਦੀ ਗ੍ਰਿਫ਼ਤਾਰੀ ਦੇ ਹੁਕਮ

ਨਵੀਂ ਦਿੱਲੀ, 31 ਅਗਸਤ (ਉਪਮਾ ਡਾਗਾ ਪਾਰਥ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਅਨੁਸੂਚਿਤ ਜਾਤਾਂ ਬਾਰੇ ਕੌਮੀ ਕਮਿਸ਼ਨ ਨੇ ...

Ad Position 21
No active advertisement
ਅਜੀਤ ਡੈਸਕ 01-09-2026

ਨਵੀਂ ਦਿੱਲੀ, 31 ਅਗਸਤ (ਉਪਮਾ ਡਾਗਾ ਪਾਰਥ)- ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਅਨੁਸੂਚਿਤ ਜਾਤਾਂ ਬਾਰੇ ਕੌਮੀ ਕਮਿਸ਼ਨ ਨੇ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਨੂੰ 5 ਦਿਨਾਂ ਦੇ ਅੰਦਰ ਗ੍ਰਿਫ਼ਤਾਰ ਕਰਨ ਦੇ ਆਦੇਸ਼ ਦਿੱਤੇ ਹਨ। ਕਮਿਸ਼ਨ ਵਲੋਂ ਉਕਤ ਆਦੇਸ਼ ਵੜਿੰਗ ਵਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ’ਤੇ ਚੁਣਾਵੀ ਭਾਸ਼ਨ ਦੌਰਾਨ ਜਾਤੀਸੂਚਕ ਅਤੇ ਅਪਮਾਨਜਨਕ ਸ਼ਬਦਾਵਲੀ ਦੀ ਵਰਤੋਂ ਕਰਨ ਦੇ ਮਾਮਲੇ ’ਚ ਦਿੱਤਾ ਗਿਆ। ਕਮਿਸ਼ਨ ਦੇ ਪ੍ਰਧਾਨ ਕਿਸ਼ੋਰ ਮਕਵਾਨਾ ਦੀ ਅਗਵਾਈ ਹੇਠ ਸੋਮਵਾਰ ਨੂੰ ਹੋਈ ਸੁਣਵਾਈ ਦੌਰਾਨ ਬੂਟਾ ਸਿੰਘ ਦੇ ਬੇਟੇ ਸਰਬਜੋਤ ਸਿੰਘ ਤਰਨ ਤਾਰਨ ਦੇ ਡੀ.ਐਸ.ਪੀ. ਹਰਪ੍ਰੀਤ ਸਿੰਘ ਅਤੇ ਡੀ.ਐਸ.ਪੀ. ਗੁਲਜ਼ਾਰ ਸਿੰਘ ਵੀ ਮੌਜੂਦ ਸਨ।

ਕਮਿਸ਼ਨ ਨੇ 5 ਮਈ, 2026 ਨੂੰ ਕੀਤੀ ਸੁਣਵਾਈ ਸਮੇਂ ਦਿੱਤੇ ਸਪੱਸ਼ਟ ਨਿਰਦੇਸ਼ਾਂ ਦੇ ਬਾਵਜੂਦ ਪੜਤਾਲ ’ਚ ਦੇਰ ਹੋਣ, ਮੁਲਜ਼ਮ ਵਿਅਕਤੀਆਂ ਦੀ ਗ੍ਰਿਫ਼ਤਾਰੀ ’ਚ ਦੇਰ ਹੋਣ ਅਤੇ ਕਾਰਵਾਈ ਰਿਪੋਰਟ ਪੇਸ਼ ਨਾ ਕੀਤੇ ਜਾਣ ’ਤੇ ਸਰੋਕਾਰ ਪ੍ਰਗਟਾਇਆ। ਕਮਿਸ਼ਨ ਨੇ ਅਧਿਕਾਰੀਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ 5 ਦਿਨਾਂ ਦੇ ਅੰਦਰ ਗ੍ਰਿਫ਼ਤਾਰੀ ਦੀ ਪੂਰੀ ਕਾਰਵਾਈ  ਰਿਪੋਰਟ ਕਮਿਸ਼ਨ ਅੱਗੇ ਪੇਸ਼ ਕੀਤੀ ਜਾਏ ਅਤੇ ਬਿਨਾਂ ਦੇਰ ਕੀਤੇ ਮਾਮਲੇ ਦੀ ਜਾਂਚ ਪੂਰੀ ਕਰਕੇ ਅਦਾਲਤ ’ਚ ਦੋਸ਼ ਪੱਤਰ ਦਾਖ਼ਲ ਕਰਨ ਦੀ ਵੀ ਸਿਫ਼ਾਰਸ਼ ਕੀਤੀ। ਕਮਿਸ਼ਨ ਨੇ ਜਾਂਚ ’ਚ ਜਾਣਬੁਝ ਕੇ ਦੇਰ ਕਰਨ ਵਾਲੇ ਜਾਂਚ ਅਧਿਕਾਰੀਆਂ ਦੀ ਜਵਾਬਦੇਹੀ ਤੈਅ ਕਰਨ ਅਤੇ ਦੋਸ਼ੀ ਪਾਏ ਜਾਣ ’ਤੇ ਵਿਭਾਗੀ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।

ਕਮਿਸ਼ਨ ਨੇ ਬੂਟਾ ਸਿੰਘ ਦੇ ਬੇਟੇ ਸਰਬਜੋਤ ਸਿੰਘ ਨੂੰ ਲਗਾਤਾਰ ਮਿਲ ਰਹੀਆਂ ਧਮਕੀਆਂ ’ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ। ਸਰਬਜੋਤ ਸਿੰਘ ਨੇ ਸ਼ਿਕਾਇਤ ਕੀਤੀ ਸੀ ਕਿ ਕੇਸ ਦਰਜ ਕਰਵਾਉਣ ਤੋਂ ਬਾਅਦ ਤੋਂ ਹੀ ਉਨ੍ਹਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਮਾਮਲੇ ਦੀ ਸੰਵੇਦਨਸ਼ੀਲਤਾ ਵੇਖਦਿਆਂ ਕਮਿਸ਼ਨ ਨੇ ਪੰਜਾਬ ਅਤੇ ਦਿੱਲੀ ਦੋਹਾਂ ਥਾਵਾਂ ਦੀ ਪੁਲਿਸ ਨੂੰ ਬੂਟਾ ਸਿੰਘ ਦੇ ਪਰਿਵਾਰ ਨੂੰ ਸੁਰੱਖਿਆ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ।  ਜ਼ਿਕਰਯੋਗ ਹੈ ਕਿ ਰਾਜਾ ਵੜਿੰਗ ਨੇ ਨਵੰਬਰ 2025 ਨੂੰ ਬੂਟਾ ਸਿੰਘ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਸੀ।

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਤੇ ਸਿਆਸੀ ਤਲਖ਼ੀਆਂ ਪਈਆਂ ਭਾਰਤ-ਪਾਕਿ ‘ਸਫ਼ਰ’ ’ਤੇ ਭਾਰੀ ਅਗਲੀ ਖ਼ਬਰ ਪੰਜਾਬ ’ਚ ਪਹਿਲੀ ਵਾਰ ਧਰਤੀ ਹੇਠਲੇ ਪਾਣੀ ਦੇ ਪੱਧਰ ’ਚ ਵਾਧਾ ਦਰਜ-ਗੋਇਲ
Ad Position 24